DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਸ਼ਟਰ ਨਿਰਮਾਣ ਵਿੱਚ ਵਾਜਪਾਈ ਦਾ ਵੱਡਾ ਯੋਗਦਾਨ: ਰਾਜਨਾਥ

ਦਿੱਲੀ ਵਿਧਾਨ ਸਭਾ ਵਿੱਚ ਅਟਲ ਬਿਹਾਰੀ ਵਾਜਪਾਈ ਅਤੇ ਮਦਨ ਮੋਹਨ ਮਾਲਵੀਆ ਦੀ ਤਸਵੀਰ ਸਥਾਪਤ

  • fb
  • twitter
  • whatsapp
  • whatsapp
featured-img featured-img
ਅਟਲ ਬਿਹਾਰੀ ਵਾਜਪਾਈ ਦੀ ਤਸਵੀਰ ਤੋਂ ਪਰਦਾ ਚੁੱਕਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਮੁੱਖ ਮੰਤਰੀ ਰੇਖਾ ਗੁਪਤਾ। -ਫੋਟੋ: ਪੀਟੀਆਈ
Advertisement

ਦਿੱਲੀ ਵਿਧਾਨ ਸਭਾ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸਿੱਖਿਆ ਸ਼ਾਸਤਰੀ ਮਦਨ ਮੋਹਨ ਮਾਲਵੀਆ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ। ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਸਵੀਰਾਂ ਤੋਂ ਪਰਦਾ ਚੁੱਕਿਆ। ਇਸ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮੌਜੂਦ ਸਨ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸਿੱਖਿਆ ਸ਼ਾਸਤਰੀ ਮਦਨ ਮੋਹਨ ਮਾਲਵੀਆ ਦੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸਹੀ ਅਰਥਾਂ ਵਿੱਚ ਰਾਜਨੇਤਾ ਆਖਿਆ। ਉਨ੍ਹਾਂ ਕਿਹਾ ਕਿ ਵਾਜਪਾਈ ਨੇ ਆਜ਼ਾਦ ਭਾਰਤ ਵਿੱਚ ਸਿੱਖਿਆ ਨੂੰ ਰਾਸ਼ਟਰੀ ਚੇਤਨਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਕੇਂਦਰੀ ਮੰਤਰੀ ਨੇ ‘ਭਾਰਤ ਮਾਤਾ’ ਬਾਰੇ ਇੱਕ ਕੌਫੀ ਟੇਬਲ ਕਿਤਾਬ ਵੀ ਜਾਰੀ ਕੀਤੀ। ਰਾਜਨਾਥ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿੱਖਿਆ ਨੂੰ ਅੱਗੇ ਵਧਣ ਦਾ ਸਾਧਨ ਸਮਝਣ, ਜਿਵੇਂ ਕਿ ਮਾਲਵੀਆ ਨੇ ਕੀਤਾ ਸੀ ਅਤੇ ਰਾਜਨੀਤੀ ਨੂੰ ਜਨਤਕ ਸੇਵਾ ਸਮਝਣ ਜਿਵੇਂ ਕਿ ਵਾਜਪਾਈ ਨੇ ਕੀਤਾ ਸੀ। ਰੱਖਿਆ ਮੰਤਰੀ ਨੇ ਕਿਹਾ ਕਿ ਮਾਲਵੀਆ ਅਤੇ ਵਾਜਪਾਈ ਸਹੀ ਅਰਥਾਂ ਵਿੱਚ ਰਾਜਨੇਤਾ ਸਨ। ਉਨ੍ਹਾਂ ਕਿਹਾ ਕਿ ਵਾਜਪਾਈ ਨੇ ਆਜ਼ਾਦ ਭਾਰਤ ਵਿੱਚ ਸਿੱਖਿਆ ਨੂੰ ਰਾਸ਼ਟਰੀ ਚੇਤਨਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਵਾਜਪਾਈ ਦਾ ਮੰਨਣਾ ਸੀ ਕਿ ਸੌੜੀ ਸੋਚ ਨਾਲ ਕੋਈ ਮਹਾਨ ਨਹੀਂ ਬਣ ਸਕਦਾ ਅਤੇ ਇਹ ਯਕੀਨੀ ਬਣਾਇਆ ਕਿ ਸਿਆਸੀ ਮਤਭੇਦ ਕਦੇ ਵੀ ਝਗੜੇ ਵਿੱਚ ਨਾ ਬਦਲਣ। ਉਨ੍ਹਾਂ ਕਿਹਾ, ‘‘ਵਾਜਪਾਈ ਨੇ ਸਾਨੂੰ ਸੱਤਾ ਵਿੱਚ ਰਹਿੰਦਿਆਂ ਨਿਮਰ ਰਹਿਣਾ ਅਤੇ ਵਿਰੋਧੀ ਧਿਰ ਵਿੱਚ ਰਹਿੰਦਿਆਂ ਕੌਮੀ ਹਿੱਤਾਂ ਨੂੰ ਪਹਿਲ ਦੇਣਾ ਸਿਖਾਇਆ। ਦੂਜਿਆਂ ਦੀ ਆਲੋਚਨਾ ਕਰਦੇ ਸਮੇਂ ਵੀ ਉਹ ਹਮੇਸ਼ਾ ਮਾਣ-ਸਨਮਾਨ ਬਣਾਈ ਰੱਖਦੇ ਸਨ ਅਤੇ ਉਨ੍ਹਾਂ ਨੂੰ ਠੇਸ ਪਹੁੰਚਾਉਣ ਤੋਂ ਬਚਦੇ ਸਨ’’। ਉਨ੍ਹਾਂ ਕਿਹਾ ਕਿ ਵਾਜਪਾਈ ਮਾਲਵੀਆ ਦੇ ਵਿਚਾਰਾਂ ਅਤੇ ਕੰਮਾਂ ਦੇ ‘‘ਸੱਚੇ ਉੱਤਰਾਧਿਕਾਰੀ’’ ਸਨ। ਇਸ ਮੌਕੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ, ਵਿਧਾਨਕ ਮਾਮਲਿਆਂ ਦੇ ਮੰਤਰੀ ਪਰਵੇਸ਼ ਸਾਹਿਬ ਸਿੰਘ ਵਰਮਾ ਅਤੇ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
×