ਕੌਮੀ ਰਾਜਧਾਨੀ ਵਿੱਚ ਗੱਡੀਆਂ ਦੇ ਦਾਖ਼ਲੇ ’ਤੇ 3 ਦਸੰਬਰ ਤੱਕ ਰੋਕ

ਹੁਣ ਸਿਰਫ਼ ਸੀਐੱਨਜੀ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਹੀ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ

ਕੌਮੀ ਰਾਜਧਾਨੀ ਵਿੱਚ ਗੱਡੀਆਂ ਦੇ ਦਾਖ਼ਲੇ ’ਤੇ 3 ਦਸੰਬਰ ਤੱਕ ਰੋਕ

ਗੁਰੂਗ੍ਰਾਮ ਵਿੱਚ ਨੂੰ ਛਾਈ ਧੁਆਂਖੀ ਧੁੰਦ ਵਿੱਚੋਂ ਦਿਨ ਵੇਲੇ ਲਾਈਟਾਂ ਜਗ੍ਹਾ ਕੇ ਲੰਘਦੇ ਹੋਏ ਵਾਹਨ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 27 ਨਵੰਬਰ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੁਆਰਾ ਜਾਰੀ ਅੰਕੜਿਆਂ ਅਨੁਸਾਰ ਸਵੇਰੇ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਹਵਾ ਦੀ ਤੇਜ਼ ਰਫ਼ਤਾਰ ਕਾਰਨ 29 ਨਵੰਬਰ ਤੋਂ ਇਸ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਅਧਿਕਾਰੀਆਂ ਨੇ ਕਿਹਾ ਕਿ ਅਗਲੇ ਦੋ ਦਿਨਾਂ ਲਈ ਹਵਾਵਾਂ ਥੋੜ੍ਹੇ ਵਧਣ ਦੀ ਸੰਭਾਵਨਾ ਹੈ ਜੋ ਪ੍ਰਦੂਸ਼ਕਾਂ ਨੂੰ ਖਿਲਾਰਦੀ ਹੈ ਪਰ ਏਕਿਊਆਈ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਹੋਵੇਗਾ। ਧਰਤੀ ਵਿਗਿਆਨ ਮੰਤਰਾਲੇ ਦੇ ਹਵਾ ਗੁਣਵੱਤਾ ਮਾਨੀਟਰ ਨੇ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਵਿੱਚ ਪਰਾਲੀ ਸਾੜਨ ਦਾ ਹਿੱਸਾ ਅੱਠ ਫੀਸਦੀ ਸੀ। 29 ਨਵੰਬਰ ਤੋਂ ਤੇਜ਼ ਹਵਾ ਕਾਰਨ ਏਕਿਊਆਈ ਵਿੱਚ ਮਹੱਤਵਪੂਰਨ ਸੁਧਾਰ ਦੀ ਉਮੀਦ ਹੈ। ਦਿੱਲੀ ਦਾ ਏਕਿਊਆਈ 407 ਦਰਜ ਕੀਤਾ ਗਿਆ, ਫਰੀਦਾਬਾਦ, ਗਾਜ਼ੀਆਬਾਦ, ਗੁਰੂਗ੍ਰਾਮ ਤੇ ਨੋਇਡਾ ਦੇ ਅੰਕੜੇ ਕ੍ਰਮਵਾਰ 434, 376, 378 ਅਤੇ 392 ਸਨ। ਕੌਮੀ ਰਾਜਧਾਨੀ ਵਿੱਚ ਹੁਣ ਤੱਕ ਨਵੰਬਰ ਵਿੱਚ ਜ਼ਿਆਦਾਤਰ ਦਿਨਾਂ ਵਿੱਚ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਜਾਂ ‘ਗੰਭੀਰ’ ਸ਼੍ਰੇਣੀ ਵਿੱਚ ਰਹੀ ਹੈ। ਦਿੱਲੀ ਨੇ 1 ਨਵੰਬਰ (ਕਿ281) ਤੇ 23 ਨਵੰਬਰ (290) ਨੂੰ 24-ਘੰਟੇ ਦੇ ਔਸਤ ਗੁਣਵੱਤਾ ਸੂਚਕ ਅੰਕ ਦੇ ਹਿਸਾਬ ਨਾਲ ਮਹੀਨੇ ਦਾ ਸਭ ਤੋਂ ਘੱਟ ਹਵਾ ਪ੍ਰਦੂਸ਼ਣ ਪੱਧਰ ਦਰਜ ਕੀਤਾ। ਕੌਮੀ ਰਾਜਧਾਨੀ ਦਿੱਲੀ ਵਿਚ ਹਵਾ ਦੀ ਗੁਣਵੱਤਾ ਨੂੰ ਕਾਬੂ ਹੇਠ ਰੱਖਣ ਲਈ ਅੱਜ ਤੋਂ ਸਿਰਫ਼ ਸੀਐੱਨਜੀ ਨਾਲ ਚੱਲਣ ਵਾਲੇ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਹੀ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਦੋਂ ਕਿ ਪੈਟਰੋਲ ਤੇ ਡੀਜ਼ਲ ਨਾਲ ਚੱਲਣ ਵਾਲੇ ਆਵਾਜਾਈ ਦੇ ਸਾਰੇ ਸਰੋਤਾਂ ਦੇ ਕੌਮੀ ਰਾਜਧਾਨੀ ਵਿਚ ਦਾਖ਼ਲੇ ’ਤੇ 3 ਦਸੰਬਰ ਤੱਕ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਹੋਰ ਬਾਲਣ ’ਤੇ ਚੱਲਣ ਵਾਲੇ ਵਾਹਨਾਂ ਦੇ ਦਾਖਲੇ ’ਤੇ ਵੀ 3 ਦਸੰਬਰ ਤੱਕ ਪਾਬੰਦੀ ਰਹੇਗੀ।

ਮਿਲੀ ਜਾਣਕਾਰੀ ਅਨੁਸਾਰ 18 ਨਵੰਬਰ ਤੋਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਦਿੱਲੀ ਵਿਚੋਂ ਬਾਹਰੋਂ ਆਉਣ ਵਾਲੇ ਟਰੱਕਾਂ ਤੇ ਹੋਰ ਵਾਹਨਾਂ ਦਾ ਦਾਖ਼ਲਾ ਪਹਿਲਾਂ ਹੀ ਬੰਦ ਕੀਤਾ ਹੋਇਆ ਹੈ। ਇਹ ਕਦਮ ਦਿੱਲੀ ਦੀ ਹਵਾ ਦੀ ਗੁਣਵੱਤਾ ਦੀ ਵਿਗੜਦੀ ਸਥਿਤੀ ਨੂੰ ਸੁਧਾਰਨ ਲਈ ਪਿਛਲੇ ਕੁਝ ਦਿਨਾਂ ਵਿੱਚ ਚੁੱਕੇ ਗਏ ਕਦਮਾਂ ਦੀ ਲੜੀ ਦਾ ਹਿੱਸਾ ਹੈ। ਹਾਲਾਂਕਿ, ਇਹ ਹੁਕਮ ਵਪਾਰਕ ਵਾਹਨਾਂ ਦੀ ਆਵਾਜਾਈ ਨੂੰ ਪ੍ਰਭਾਵਿਤ ਕਰੇਗਾ। ਇਹ ਕਦਮ ਦਿੱਲੀ ਦੀ ਹਵਾ ਦੀ ਗੁਣਵੱਤਾ ਦੀ ਵਿਗੜਦੀ ਸਥਿਤੀ ਨੂੰ ਸੁਧਾਰਨ ਲਈ ਪਿਛਲੇ ਕੁਝ ਦਿਨਾਂ ਵਿੱਚ ਚੁੱਕੇ ਗਏ ਕਦਮਾਂ ਦੀ ਲੜੀ ਦਾ ਹਿੱਸਾ ਹੈ। ਹਵਾ ਪ੍ਰਦੂਸ਼ਣ ਦਿੱਲੀ ਲਈ ਲੰਬੇ ਸਮੇਂ ਦੀ ਸਮੱਸਿਆ ਰਹੀ ਹੈ। ਦਿੱਲੀ ਵਿੱਚ 29 ਨਵੰਬਰ ਤੋਂ ਸਾਰੇ ਸਰਕਾਰੀ ਦਫ਼ਤਰ ਖੁੱਲ੍ਹਣਗੇ। ਵਾਤਾਵਰਨ ਮੰਤਰੀ ਨੇ ਸਟਾਫ਼ ਨੂੰ ਜਨਤਕ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਵਿਸ਼ੇਸ਼ ਬੱਸਾਂ ਤਾਇਨਾਤ ਕੀਤੀਆਂ ਜਾਣਗੀਆਂ। ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੀ ਇੱਕ ਹੋਰ ਕੋਸ਼ਿਸ਼ ਵਿੱਚ, ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਨਿਰਮਾਣ ਗਤੀਵਿਧੀਆਂ ’ਤੇ ਪਾਬੰਦੀ ਲਗਾ ਦਿੱਤੀ।

ਭਲਕ ਤੋਂ ਖੁੱਲ੍ਹਣਗੇ ਦਿੱਲੀ ਦੇ ਸਾਰੇ ਸਕੂਲ

ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਐਲਾਨ ਕੀਤਾ ਕਿ ਦਿੱਲੀ ਦੇ ਸਾਰੇ ਸਕੂਲ ਸੋਮਵਾਰ 29 ਨਵੰਬਰ ਤੋਂ ਸਾਰੀਆਂ ਜਮਾਤਾਂ ਲਈ ਦੁਬਾਰਾ ਖੁੱਲ੍ਹਣਗੇ। ਸਿਸੋਦੀਆ ਨੇ ਸਿੱਖਿਆ ਦੇ ਵਧੀਕ ਨਿਰਦੇਸ਼ਕ ਰੀਟਾ ਸ਼ਰਮਦਾ ਦੁਆਰਾ ਜਾਰੀ ਕੀਤੇ ਗਏ ਆਦੇਸ਼ ਦੇ ਨਾਲ ਇਸ ’ਤੇ ਇੱਕ ਟਵੀਟ ਸਾਂਝਾ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਵਾਤਾਵਰਣ ਤੇ ਜੰਗਲਾਤ ਵਿਭਾਗ ਨੇ ਦਿੱਲੀ ਵਿੱਚ ਸਕੂਲ ਦੁਬਾਰਾ ਖੋਲ੍ਹਣ ਦੀ ਆਗਿਆ ਦਿੱਤੀ ਹੈ। ਇਸ ਲਈ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਗੈਰ-ਸਹਾਇਤਾ ਪ੍ਰਾਪਤ, ਤੇ ਦਿੱਲੀ ਛਾਉਣੀ ਸਕੂਲ ਸਾਰੀਆਂ ਜਮਾਤਾਂ ਲਈ 29 ਨਵੰਬਰ ਤੋਂ ਦੁਬਾਰਾ ਖੁੱਲ੍ਹਣਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਐਲਾਨ ਕੀਤਾ ਸੀ ਕਿ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਕਾਰਨ ਸਕੂਲ, ਕਾਲਜ ਤੇ ਵਿਦਿਅਕ ਅਦਾਰੇ 29 ਨਵੰਬਰ ਤੋਂ ਦੁਬਾਰਾ ਖੁੱਲ੍ਹ ਸਕਦੇ ਹਨ। ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦੀਆਂ ਚਿੰਤਾਵਾਂ ਦੇ ਵਿਚਕਾਰ ਦਿੱਲੀ ਸਰਕਾਰ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਸ਼ਹਿਰ ਦੇ ਸਾਰੇ ਸਕੂਲ ਅਗਲੇ ਹੁਕਮਾਂ ਤੱਕ ਸਰੀਰਕ ਕਲਾਸਾਂ ਲਈ ਬੰਦ ਰਹਿਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All