ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਸਤੰਬਰ
ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੌਮਾਂਤਰੀ ਉਡਾਣਾਂ ਨਾਲ ਜੁੜੀਆਂ ਘਰੇਲੂ ਉਡਾਣਾਂ ’ਚ ਯਾਤਰੀਆਂ ਨੂੰ ਵੱਧ ਭਾਰ ਨਾਲ ਲੈ ਕੇ ਜਾਣ ਦੀ ਆਗਿਆ ਦਿੱਤੀ ਜਾਵੇ। ਸ੍ਰੀ ਸਾਹਨੀ ਨੇ ਕਿਹਾ ਕੌਮਾਂਤਰੀ ਉਡਾਣਾਂ ਨਾਲ ਲਿੰਕ ਕਰਦੀਆਂ ਆਮ ਉਡਾਣਾਂ ਵਿੱਚ ਯਾਤਰੀਆਂ ਦੁਆਰਾ ਲਿਜਾਏ ਜਾਣ ਵਾਲੇ ਵਜਨ ਦੀ ਹੱਦ ਨੂੰ ਵੀ 20 ਕਿਲੋ ਤੋਂ ਵਧਾ ਕੇ 30 ਕਿਲੋ ਕੀਤਾ ਜਾਵੇ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਲੋਕ ਵੱਡੀ ਗਿਣਤੀ ਵਿੱਚ ਹਵਾਈ ਸਫ਼ਰ ਕਰਦੇ ਹਨ ਇਸ ਲਈ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣ।