ਨਵੀਂ ਦਿੱਲੀ, 14 ਫਰਵਰੀ
ਸਿੱਖਿਆ ਮੰਤਰਾਲੇ ਦੇ ਵਧੀਕ ਸਕੱਤਰ ਵਿਨੀਤ ਜੋਸ਼ੀ ਨੂੰ ਸੀਬੀਐੱਸਈ ਦੇ ਚੇਅਰਮੈਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੀਬੀਐਸਈ ਦੇ ਚੇਅਰਮੈਨ ਮਨੋਜ ਅਹੂਜਾ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਓਐਸਡੀ ਵਜੋਂ ਨਿਯੁਕਤੀ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਦੱਸਣਯੋਗ ਹੈ ਕਿ ਸ੍ਰੀ ਜੋਸ਼ੀ ਨੈਸ਼ਨਲ ਟੈਸਟਿੰਗ ਏਜੰਸੀ ਦੇ ਡਾਇਰੈਕਟਰ ਜਨਰਲ ਵੀ ਹਨ।