ਵਿਰਕ ਨੇ ਰੋਹਿਣੀ ਵਾਰਡ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਵਿਰਕ ਨੇ ਰੋਹਿਣੀ ਵਾਰਡ ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸਰਵਜੀਤ ਸਿੰਘ ਵਿਰਕ ਆਪਣੇ ਚੋਣ ਦਫ਼ਤਰ ਦੇ ਬਾਹਰ ਸਮਰਥਕਾਂ ਨਾਲ।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਪਰੈਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 25 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਲਈ ਪ੍ਰਚਾਰ ਸਿਖ਼ਰ ਵੱਲ ਵਧਣ ਲੱਗਾ ਹੈ ਤੇ ਉਮੀਦਵਾਰਾਂ ਨੇ ਆਪਣੀ ਤਾਕਤ ਚੋਣ ਪ੍ਰਚਾਰ ਵਿੱਚ ਝੋਕ ਦਿੱਤੀ ਹੈ। ਰੋਹਿਣੀ ਵਾਰਡ ਵਿੱਚ ਦਿਲਚਸਪ ਮੁਕਾਬਲਾ ਚੱਲ ਰਿਹਾ ਹੈ। ਇੱਥੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰਵਜੀਤ ਸਿੰਘ ਵਿਰਕ ਵੱਲੋਂ ਅੱਜ ਘਰ-ਘਰ ਜਾ ਕੇ ਵੋਟਾਂ ਮੰਗੀਆਂ ਗਈਆਂ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਿਕਰਮ ਸਿੰਘ ਰੋਹਿਣੀ ਵੱਲੋਂ ਸ੍ਰੀ ਵਿਰਕ ਦੀ ਚੋਣ ਪ੍ਰਚਾਰ ਦੀ ਡੋਰ ਆਪਣੇ ਹੱਥ ਲਈ ਹੋਈ ਹੈ ਤੇ ਉਹ ਨੌਜਵਾਨਾਂ ਦੀਆਂ ਟੀਮਾਂ ਨਾਲ ਦਿੱਲੀ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਦੌਰਾਨ ਹੋਏ ਕੰਮਾਂ ਦਾ ਜ਼ਿਕਰ ਕਰ ਰਹੇ ਹਨ। ਵਿਕਰਮ ਸਿੰਘ ਨੇ ਕਿਹਾ ਕਿ ਸਰਨਾ ਧੜੇ ਦੇ ‘ਸਭ ਕਰਮਨ ਤੇ ਕਬਹੂੰ ਨਾ ਟਰੋਂ’ ਦੇ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ‘ਦੋ ਸਾਲ-ਬੇਮਿਸਾਲ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਰਵਜੀਤ ਸਿੰਘ ਵਿਰਕ ਨੇ ਕਿਹਾ ਕਿ ਸਰਨਾ ਤੇ ਜੀਕੇ ਧੜੇ ਵੱਲੋਂ ਅੰਦਰਖਾਤੇ ਇੱਕੋ ਹੀ ਹੋਣ ਦੀਆਂ ਜੋ ਮੀਡੀਆ ਰਿਪੋਰਟਾਂ ਆਈਆਂ ਸਨ ਉਹ ਹੁਣ ਸੱਚ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਦੋ ਸਾਲ ਬੇਮਿਸਾਲ ਤਹਿਤ ਸੰਗਤ ਕੋਲ ਆਪਣੇ ਕਾਰਜਾਂ ਦਾ ਜ਼ਿਕਰ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ, ਪ੍ਰੀਤਮ ਸਿੰਘ, ਕੁਲਜੀਤ ਸਿੰਘ, ਗੋਪਾਲ ਸਿੰਘ, ਟੀਪੀ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ ਤੇ ਕੁਲਦੀਪ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All