ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਸਤਾਰਾ ਦੀਆਂ ਤਿੰਨ ਅਤੇ ਏਅਰ ਇੰਡੀਆ ਦੀ ਦੁਬਈ-ਜੈਪੁਰ ਉਡਾਣ ਨੂੰ ਬੰਬ ਦੀ ਧਮਕੀ

ਪਿਛਲੇ ਕੁੱਝ ਦਿਨਾਂ ਵਿੱਚ ਲੱਗਭੱਗ 40 ਊੁਡਾਣਾਂ ਨੂੰ ਮਿਲੀਆਂ ਧਮਕੀਆਂ ਬਾਅਦ ਵਿਚ ਝੂਠੀਆਂ ਪਾਈਆਂ ਗਈਆਂ
ਸੰਕੇਤਕ ਤਸਵੀਰ
Advertisement

ਨਵੀਂ ਦਿੱਲੀ, 19 ਅਕਤੂਬਰ

Bomb Threat: ਵਿਸਤਾਰਾ ਏਅਰਲਾਈਨ ਦੀਆਂ ਤਿੰਨ ਅੰਤਰਰਾਸ਼ਟਰੀ ਉਡਾਣਾਂ ਜਿਨ੍ਹਾਂ ਨੂੰ ਬੰਬ ਦੀ ਧਮਕੀ ਮਿਲੀ ਜੋ ਕਿ ਬਾਅਦ ਵਿਚ ਝੂਠੀ ਨਿੱਕਲੀ। ਵਿਸਤਾਰਾ ਦੇ ਬੁਲਾਰੇ ਨੇ ਕਿਹਾ ਕਿ ਦਿੱਲੀ ਤੋਂ ਬਾਹਰ ਚੱਲਣ ਵਾਲੀਆਂ ਤਿੰਨ ਉਡਾਣਾਂ ਨੂੰ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ’ਤੇ ਸੁਰੱਖਿਆ ਖਤਰੇ ਮਿਲੇ ਸਨ ਅਤੇ ਪ੍ਰੋਟੋਕੋਲ ਦੇ ਅਨੁਸਾਰ ਸਾਰੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਤੋਂ ਲੰਡਨ, ਪੈਰਿਸ ਅਤੇ ਹਾਂਗਕਾਂਗ ਜਾਣ ਵਾਲੀਆਂ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਸੀ ਜੋ ਬਾਅਦ ਵਿੱਚ ਝੂਠੀ ਨਿੱਕਲੀ।

Advertisement

ਵਿਸਤਾਰਾ ਦੀ ਦਿੱਲੀ ਤੋਂ ਲੰਡਨ ਜਾ ਰਹੀ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਫਰੈਂਕਫਰਟ ਹਵਾਈ ਅੱਡੇ ’ਤੇ ਉਤਾਰਿਆ ਗਿਆ, ਹਾਲਾਂਕਿ ਬਾਅਦ ਵਿੱਚ ਇਹ ਧਮਕੀ ਝੂਠੀ ਨਿੱਕਲੀ। ਸ਼ਨਿੱਚਰਵਾਰ ਦੀ ਸਵੇਰ ਜਾਰੀ ਇਕ ਬਿਆਨ ਵਿਚ ਏਅਰਲਾਈਨ ਦੇ ਬੁਲਾਰੇ ਨੇ ਦੱਸਿਆ ਕਿ 18 ਅਕਤੂਬਰ ਨੂੰ ਦਿੱਲੀ ਤੋਂ ਲੰਡਨ ਜਾਣ ਵਾਲੀ ਵਿਸਤਾਰਾ ਦੇ ਜਹਾਜ਼ UK17 ਨੂੰ ਸੋਸ਼ਲ ਮੀਡੀਆ ’ਤੇ ਸੁਰੱਖਿਆ ਖ਼ਤਰੇ ਬਾਰੇ ਜਾਣਕਾਰੀ ਮਿਲੀ ਸੀ। ਪ੍ਰੋਟੋਕੋਲ ਦੇ ਅਨੁਸਾਰ ਸਾਰੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਸੂਚਿਤ ਕੀਤਾ ਗਿਆ ਅਤੇ ਸਾਵਧਾਨੀ ਦੇ ਉਪਾਅ ਵਜੋਂ ਪਾਇਲਟਾਂ ਨੇ ਜਹਾਜ਼ ਨੂੰ ਫਰੈਂਕਫਰਟ ਵੱਲ ਮੋੜਨ ਦਾ ਫੈਸਲਾ ਕੀਤਾ ਅਤੇ ਸੁਰੱਖਿਆ ਜਾਂਚ ਤੋਂ ਬਾਅਦ ਜਹਾਜ਼ ਨੂੰ ਉਡਾਣ ਲਈ ਮਨਜ਼ੂਰੀ ਦੇ ਦਿੱਤੀ ਗਈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਭਾਰਤੀ ਜਹਾਜ਼ਾਂ ਦੁਆਰਾ ਸੰਚਾਲਿਤ ਲਗਭਗ 40 ਉਡਾਣਾਂ ਨੂੰ ਬੰਬ ਦੀਆਂ ਧਮਕੀਆਂ ਮਿਲੀਆਂ ਹਨ ਜੋ ਬਾਅਦ ਵਿੱਚ ਧੋਖਾਧੜੀ ਸਾਬਤ ਹੋਈਆਂ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਏਅਰਲਾਈਨਾਂ ਨੂੰ ਧੋਖਾਧੜੀ ਵਾਲੇ ਬੰਬ ਧਮਕਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਯਮਾਂ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਸ ਵਿੱਚ ਦੋਸ਼ੀਆਂ ਨੂੰ ਨੋ-ਫਲਾਈ ਸੂਚੀ ਵਿੱਚ ਸ਼ਾਮਲ ਕਰਨਾ ਸ਼ਾਮਲ ਹੈ।

 

ਬੰਬ ਦੀ ਧਮਕੀ ਕਾਰਨ ਏਅਰ ਇੰਡੀਆ ਦੇ ਜਹਾਜ਼ ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ

ਉੱਧਰ ਏਅਰ ਇੰਡੀਆ ਦੀ ਦੁਬਈ-ਜੈਪੁਰ ਉਡਾਣ ਨੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਵੇਰੇ ਇੱਥੇ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹਾਲਾਂਕਿ ਬਾਅਦ ਵਿਚ ਜਾਂਚ ਦੌਰਾਨ ਇਹ ਧਮਕੀ ਝੂਠੀ ਨਿੱਕਲੀ। ਇੱਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਵਿੱਚ ਸਵਾਰ 189 ਯਾਤਰੀਆਂ ਦੇ ਨਾਲ ਉਡਾਣ ਨੂੰ ਸਵੇਰੇ 1.20 ਵਜੇ ਹਵਾਈ ਅੱਡੇ ’ਤੇ ਸੁਰੱਖਿਅਤ ਉਤਾਰਿਆ ਗਿਆ। ਉਨ੍ਹਾਂ ਕਿਹਾ ਕਿ ਜਹਾਜ਼ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।- ਪੀਟੀਆਈ

Advertisement
Show comments