ਨਵੀਂ ਦਿੱਲੀ, 4 ਦਸੰਬਰ
ਦਿੱਲੀ ਵਿੱਚ ਅੱਜ ਨਗਰ ਨਿਗਮ ਚੋਣਾਂ ਲਈ ਸਖ਼ਤ ਸੁਰੱਖਿਆ ਦਰਮਿਆਨ ਵੋਟਿੰਗ ਸ਼ੁਰੂ ਹੋ ਗਈ, ਜਿਸ ਵਿੱਚ ਮੁੱਖ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ), ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਾਲੇ ਤਿਕੋਣਾ ਮੁਕਾਬਲਾ ਹੈ। ਦਿਲੀ ਵਾਸੀਆਂ ਵਿੱਚ ਵੋਟਾਂ ਪ੍ਰਤੀ ਮੱਠਾ ਰੁਝਾਨ ਨਜ਼ਰ ਆਇਆ ਤੇ ਸ਼ਾਮ 4 ਵਜੇ ਤੱਕ ਸਿਰਫ਼ 45 ਫ਼ੀਸਦ ਵੋਟਾਂ ਪਈਆਂ। ਦਿੱਲੀ ਨਗਰ ਨਿਗਮ (ਐੱਮਸੀਡੀ) ਦੇ 250 ਵਾਰਡਾਂ ਦੀਆਂ ਚੋਣਾਂ ਵਿੱਚ 1.45 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਦੇ ਯੋਗ ਹਨ। ਵੋਟਿੰਗ ਸਵੇਰੇ 8 ਵਜੇ ਪੋਲਿੰਗ ਸ਼ੁਰੂ ਹੋਈ ਅਤੇ ਸ਼ਾਮ 5.30 ਵਜੇ ਤੱਕ ਜਾਰੀ ਰਹੀ।