ਸ਼ਹੀਦੀ ਸ਼ਤਾਬਦੀ ਯਾਤਰਾ ਦਾ ਭਰਵਾਂ ਸਵਾਗਤ
ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 17 ਸਤੰਬਰ ਨੂੰ ਆਰੰਭ ਹੋਈ ਇਤਿਹਾਸਕ ਯਾਤਰਾ (ਨਗਰ ਕੀਰਤਨ) ਅੱਜ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਦੇ ਰਸਤੇ ਦਿੱਲੀ ਵਿੱਚ ਦਾਖਲ ਹੋ ਗਈ। ਇਸ ਯਾਤਰਾ ਦੀ ਖ਼ਾਸ ਗੱਲ ਇਹ ਹੈ...
Advertisement
ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 17 ਸਤੰਬਰ ਨੂੰ ਆਰੰਭ ਹੋਈ ਇਤਿਹਾਸਕ ਯਾਤਰਾ (ਨਗਰ ਕੀਰਤਨ) ਅੱਜ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਦੇ ਰਸਤੇ ਦਿੱਲੀ ਵਿੱਚ ਦਾਖਲ ਹੋ ਗਈ। ਇਸ ਯਾਤਰਾ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਿੱਚ ਗੁਰੂ ਗੋਬਿੰਦ ਸਿੰਘ ਦੇ ਪੁਰਾਤਨ ਸ਼ਸਤਰਾਂ ਨੂੰ ਵੀ ਸੰਗਤ ਦੇ ਦਰਸ਼ਨਾਂ ਲਈ ਨਾਲ ਲਿਆਂਦਾ ਗਿਆ ਹੈ। ਦਿੱਲੀ ਦੇ ਕ੍ਰਿਸ਼ਨਾ ਨਗਰ ਅਤੇ ਹੋਰ ਇਲਾਕਿਆਂ ਵਿੱਚ ਸਥਾਨਕ ਸੰਗਤ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਯਾਤਰਾ ਦਾ ਨਿੱਘਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਦਿਨ ਵੇਲੇ ਗਾਜ਼ੀਆਬਾਦ, ਨੋਇਡਾ ਅਤੇ ਲੋਨੀ ਇਲਾਕੇ ਦੀਆਂ ਵੱਖ-ਵੱਖ ਸਿੰਘ ਸਭਾਵਾਂ ਵੱਲੋਂ ਵੀ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਅੱਜ ਰਾਤ ਲਈ ਯਾਤਰਾ ਦਾ ਪੜਾਅ ਚਾਂਦਨੀ ਚੌਕ ਸਥਿਤ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਕੀਤਾ ਗਿਆ, ਜਿੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਪੰਜ ਪਿਆਰਿਆਂ ਅਤੇ ਯਾਤਰਾ ਦੇ ਪ੍ਰਬੰਧਕਾਂ ਨੂੰ ‘ਜੀ ਆਇਆਂ’ ਆਖਿਆ।
Advertisement
Advertisement