ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਕੰਮ ਕਰ ਰਹੇ ਹਾਂ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਨੌਜਵਾਨਾਂ ਨੂੰ ਸਮਰੱਥ ਕਰਨ ਲਈ ਕੰਮ ਕਰ ਰਹੀ ਹੈ ਅਤੇ ਦੇਸ਼ ਦੀ ਵਿਦੇਸ਼ ਨੀਤੀ ਵੀ ਨੌਜਵਾਨਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਬਣਾਈ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਨੌਜਵਾਨਾਂ ਨੂੰ ਸਮਰੱਥ ਕਰਨ ਲਈ ਕੰਮ ਕਰ ਰਹੀ ਹੈ ਅਤੇ ਦੇਸ਼ ਦੀ ਵਿਦੇਸ਼ ਨੀਤੀ ਵੀ ਨੌਜਵਾਨਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਬਣਾਈ ਜਾ ਰਹੀ ਹੈ।
17ਵੇਂ ਰੁਜ਼ਗਾਰ ਮੇਲੇ ਵਿੱਚ ਇੱਕ ਰਿਕਾਰਡ ਕੀਤੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਜਵਾਨ ਦੇਸ਼ ਹੈ ਅਤੇ ਇਸ ਦੇ ਨੌਜਵਾਨਾਂ ਦੀ ਤਾਕਤ ਸਭ ਤੋਂ ਵੱਡੀਆਂ ਸੰਪਤੀਆਂ ਵਿੱਚੋਂ ਇੱਕ ਹੈ।
ਮੋਦੀ ਨੇ ਕਿਹਾ, "ਵਿਸ਼ਵਾਸ ਅਤੇ ਭਰੋਸੇ ਨਾਲ, ਅਸੀਂ ਹਰ ਖੇਤਰ ਵਿੱਚ ਅੱਗੇ ਵਧ ਰਹੇ ਹਾਂ। ਸਾਡੀ ਵਿਦੇਸ਼ ਨੀਤੀ ਵੀ ਭਾਰਤ ਦੇ ਨੌਜਵਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਜਾ ਰਹੀ ਹੈ। ਸਾਡੀਆਂ ਕੂਟਨੀਤਕ ਗੱਲਬਾਤਾਂ ਅਤੇ ਆਲਮੀ ਸਮਝੌਤਿਆਂ ਵਿੱਚ ਨੌਜਵਾਨਾਂ ਦੀ ਸਿਖਲਾਈ ਅਤੇ ਰੁਜ਼ਗਾਰ ਪੈਦਾ ਕਰਨ 'ਤੇ ਜ਼ਿਆਦਾ ਧਿਆਨ ਦਿੱਤਾ ਜਾ ਰਿਹਾ ਹੈ।’’
ਰੁਜ਼ਗਾਰ ਮੇਲੇ ਵਿੱਚ 51,000 ਤੋਂ ਵੱਧ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਗਏ।
ਮੋਦੀ ਨੇ ਕਿਹਾ ਕਿ ਦੇਸ਼ ਭਰ ਵਿੱਚ ਰੁਜ਼ਗਾਰ ਮੇਲਿਆਂ ਰਾਹੀਂ ਹੁਣ ਤੱਕ 11 ਲੱਖ ਤੋਂ ਵੱਧ ਭਰਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਪ੍ਰਧਾਨ ਮੰਤਰੀ ਨੇ ਕਿਹਾ, "ਨੌਜਵਾਨਾਂ ਨੂੰ ਸ਼ਕਤੀ (empower) ਪ੍ਰਦਾਨ ਕਰਨਾ ਭਾਜਪਾ ਦੀ ਅਗਵਾਈ ਵਾਲੀ ਐੱਨ ਡੀ ਏ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।"
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਜੀ ਐੱਸ ਟੀ ਦਰਾਂ ਵਿੱਚ ਕਮੀ ਨੇ ਦੇਸ਼ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ ਅਤੇ ਇਸ ਦਾ ਪ੍ਰਭਾਵ ਸਿਰਫ਼ ਲੋਕਾਂ ਦੀ ਬੱਚਤ ਵਧਾਉਣ ਤੋਂ ਕਿਤੇ ਵੱਧ ਹੈ।

