DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਿੱਖਿਆ ਢਾਂਚੇ ’ਚ ਸੁਧਾਰ ਕਰਾਂਗੇ: Rekha Gupta

ਮੁੱਖ ਮੰਤਰੀ ਵੱਲੋਂ 116 ਅਧਿਆਪਕਾਂ ਤੇ ਪ੍ਰਿੰਸੀਪਲਾਂ ਦਾ ਰਾਜ ਪੁਰਸਕਾਰ ਨਾਲ ਸਨਮਾਨ

  • fb
  • twitter
  • whatsapp
  • whatsapp
featured-img featured-img
ਅਧਿਆਪਕਾਂ ਦਾ ਸਨਮਾਨ ਕਰਨ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਸਿੱਖਿਆ ਮੰਤਰੀ ਆਸ਼ੀਸ਼ ਸੂਦ। -ਫੋਟੋ: ਮੁਕੇਸ਼ ਅਗਰਵਾਲ
Advertisement

ਦਿੱਲੀ ਸਰਕਾਰ ਵੱਲੋਂ ਅੱਜ ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ’ਚ ਸ਼ਾਨਦਾਰ ਸੇਵਾਵਾਂ ਬਦਲੇ 116 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦਾ ਰਾਜ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ। ਇਸ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿਲੇਬਸ ਨਾਲ ਜੁੜੀਆਂ ਕਮੀਆਂ ਨੂੰ ਦੂਰ ਕਰ ਕੇ ਸ਼ਹਿਰ ਦੀ ਸਿੱਖਿਆ ਵਿਵਸਥਾ ਵਿੱਚ ਸੁਧਾਰ ਕਰ ਰਹੀ ਹੈ। ਤਿਆਗਰਾਜ ਸਟੇਡੀਅਮ ਵਿੱਚ ‘ਅਧਿਆਪਕ ਮਹਾਕੁੰਭ ਐਵਾਰਡ’ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰ ਦਾ ਮਕਸਦ ਸਿੱਖਿਆ ਨੂੰ ਨਵੀਆਂ ਉਚਾਈਆਂ ਤੱਕ ਲਿਜਾਣਾ, ਪਰ ਇਸ ਦੀ ਸ਼ੁਰੂਆਤ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਸਿੱਖਿਆ ਨੂੰ ਨਵੀਆਂ ਉਚਾਈਆਂ ਤੱਕ ਲਿਜਾਣਾ ਚਾਹੁੰਦੀ ਹੈ, ਪਰ ਪਿਛਲੀਆਂ ਸਰਕਾਰਾਂ ਨੇ 12 ਸਾਲਾਂ ਵਿੱਚ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਕੁਝ ਨਹੀਂ ਕੀਤਾ। ਇਸ ਲਈ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਜ਼ਮੀਨੀ ਪੱਧਰ ਤੋਂ ਕੰਮ ਕਰਨਾ ਪਿਆ। ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰ ਦਿੱਲੀ ਦੇ ਸਕੂਲਾਂ ਵਿੱਚ ਪਖਾਨਿਆਂ ਦੀ ਮੁਰੰਮਤ, ਪਾਣੀ ਪ੍ਰਬੰਧ, ਰੰਗ ਰੋਗਨ ਅਤੇ ਹੋਰ ਜ਼ਰੂਰੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਸਕੂਲਾਂ ਵਿੱਚ ਪਖਾਨਿਆਂ ਦੀ ਹਾਲਤ ਬਹੁਤ ਮਾੜੀ ਸੀ। ਰੇਖਾ ਗੁਪਤਾ ਨੇ ਕਿਹਾ, ‘‘ਇਕ ਵਾਰ ਮੈਂ ਬਹੁਤ ਵਧੀਆ ਅਤੇ ਨਾਮਵਰ ਸਕੂਲ ਦਾ ਦੌਰਾ ਕੀਤਾ, ਜਿਸ ਦੇ ਪਿਛਲੀ ਸਰਕਾਰ ਵੱਲੋਂ ਕਾਫ਼ੀ ਸੋਹਲੇ ਗਾਏ ਜਾਂਦੇ ਸਨ। ਉਥੇ ਮੈਂ ਦੇਖਿਆ ਲੜਕੀਆਂ ਲਈ ਬਣਾਏ ਪਖਾਨੇ ਦਾ ਦਰਵਾਜ਼ਾ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਸਿੱਖਿਆ ਮੰਤਰੀ ਆਸ਼ੀਸ਼ ਸੂਦ ਦੀ ਅਗਵਾਈ ਹੇਠ ਸਿੱਖਿਆ ਖੇਤਰ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਜਪਾ ਸਰਕਾਰ ਸੱਤਾ ਵਿੱਚ ਹੈ, ਬੱਚਿਆਂ ਦੀ ਸਿੱਖਿਆ ਅਤੇ ਭਵਿੱਖ ਨਾਲ ਜੁੜੇ ਸਾਰੇ ਚੰਗੇ ਕੰਮ ਕੀਤੇ ਜਾਣਗੇ। ਇਸ ਮੌਕੇ ਦਿੱਲੀ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ, ਸੰਸਦ ਮੈਂਬਰ ਬਾਂਸੁਰੀ ਸਵਰਾਜ ਅਤੇ ਅਧਿਕਾਰੀ ਮੌਜੂਦ ਸਨ।

Advertisement
Advertisement
×