DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿੱਖਿਆ ਨਾਲ ਬੱਚਿਆਂ ਦੀ ਸਿਹਤ ਦਾ ਖਿਆਲ ਰੱਖਾਂਗੇ: ਰੇਖਾ ਗੁਪਤਾ

ਮੁੱਖ ਮੰਤਰੀ ਨੇ ‘ਮੌਰਨਿੰਗ ਨਿਊਟ੍ਰੀਸ਼ਨ ਪ੍ਰੋਗਰਾਮ’ ਦੀ ਸ਼ੁਰੂਆਤ ਕਰਵਾਈ

  • fb
  • twitter
  • whatsapp
  • whatsapp
featured-img featured-img
ਦਿੱਲੀ ਵਿੱਚ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਰੇਖਾ ਗੁਪਤਾ। -ਫੋਟੋ: ਏਐੱਨਆਈ
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਹੈ ਕਿ ਪੋਸ਼ਣ ਦਾ ਮਤਲਬ ਸਿਰਫ਼ ਭੋਜਨ ਖਾਣਾ ਨਹੀਂ ਹੈ, ਸਗੋਂ ਇਹ ਰਾਸ਼ਟਰ ਨਿਰਮਾਣ ਦੀ ਨੀਂਹ ਵਜੋਂ ਅਹਿਮ ਭੂਮਿਕਾ ਨਿਭਾਉਂਦਾ ਹੈ। ਅੱਜ ਗੈਰ-ਸਰਕਾਰੀ ਸੰਸਥਾ ਅਕਸ਼ੈ ਪਾਤਰਾ ਫਾਊਂਡੇਸ਼ਨ ਵੱਲੋਂ ਕਰਵਾਏ ਗਏ ‘ਮੌਰਨਿੰਗ ਨਿਊਟ੍ਰੀਸ਼ਨ ਪ੍ਰੋਗਰਾਮ’ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲ ਬੱਚਿਆਂ ਨੂੰ ਦਿਨ ਦੀ ਸ਼ੁਰੂਆਤ ਵਿੱਚ ਲੋੜੀਂਦੀ ਊਰਜਾ ਅਤੇ ਪੋਸ਼ਣ ਪ੍ਰਦਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲੀ ਬੱਚਿਆਂ ਦੇ ਮੁਸਕੁਰਾਉਂਦੇ ਚਿਹਰੇ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਚੰਗਾ ਪੋਸ਼ਣ ਭਵਿੱਖ ਦੀ ਉਸਾਰੀ ਲਈ ਕਿੰਨਾ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਇਸ ਨੇਕ ਕਾਰਜ ਵਿੱਚ ਸੰਸਥਾ ਦਾ ਪੂਰਾ ਸਾਥ ਦੇਵੇਗੀ। ਮਿੱਡ-ਡੇਅ ਮੀਲ ਯੋਜਨਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨੇ ਲੱਖਾਂ ਬੱਚਿਆਂ ਨੂੰ ਸਕੂਲਾਂ ਨਾਲ ਜੋੜਿਆ ਹੈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਨਜ਼ਰੀਏ ਨਾਲ ਮੇਲ ਖਾਂਦੀ ਹੈ ਜਿਸ ਵਿੱਚ ਹਰ ਬੱਚੇ ਲਈ ਪੋਸ਼ਣ ਨੂੰ ਲਾਜ਼ਮੀ ਦੱਸਿਆ ਗਿਆ ਹੈ।

ਉਨ੍ਹਾਂ ਕਿਹਾ, ‘ਸਕੂਲ ਜਾਣ ਵਾਲੇ ਬੱਚਿਆਂ ਲਈ ਪੋਸ਼ਣ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਪਣੀ ਊਰਜਾ ਪੜ੍ਹਾਈ ਵਿੱਚ ਲਗਾ ਸਕਣ। ਸਰਕਾਰ ਪਹਿਲਾਂ ਹੀ ਮਿੱਡ-ਡੇਅ ਮੀਲ ਦੇ ਰਹੀ ਹੈ, ਪਰ ਸਵੇਰ ਵੇਲੇ ਵੀ ਬੱਚਿਆਂ ਨੂੰ ਪੌਸ਼ਟਿਕ ਖਾਣਾ ਯਕੀਨੀ ਬਣਾਉਣਾ ਸਾਡੀ ਜ਼ਿੰਮੇਵਾਰੀ ਹੈ।’ ਅਧਿਕਾਰੀਆਂ ਅਨੁਸਾਰ ਅਕਸ਼ੈ ਪਾਤਰਾ ਫਾਊਂਡੇਸ਼ਨ ਦਿੱਲੀ ਦੇ ਲਗਪਗ 200 ਸਰਕਾਰੀ ਸਕੂਲਾਂ ਨਾਲ ਮਿਲ ਕੇ ਕਰੀਬ 90,000 ਬੱਚਿਆਂ ਨੂੰ ਭੋਜਨ ਮੁਹੱਈਆ ਕਰਵਾ ਰਹੀ ਹੈ। ਇਹ ਭੋਜਨ ਰਾਜਧਾਨੀ ਵਿੱਚ ਚੱਲ ਰਹੀਆਂ ਚਾਰ ਅਤਿ-ਆਧੁਨਿਕ ਰਸੋਈਆਂ ਰਾਹੀਂ ਤਿਆਰ ਕਰਕੇ ਸਮੇਂ ਸਿਰ ਪਹੁੰਚਾਇਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਭੁੱਖਾ ਨਹੀਂ ਸੌਣਾ ਚਾਹੀਦਾ। ਇਸੇ ਮਕਸਦ ਨਾਲ ਦਿੱਲੀ ਸਰਕਾਰ ਅਟਲ ਕੰਟੀਨਾਂ ਰਾਹੀਂ ਮਜ਼ਦੂਰਾਂ, ਗਰੀਬਾਂ ਅਤੇ ਮਰੀਜ਼ਾਂ ਦੇ ਵਾਰਸਾਂ ਨੂੰ ਮਹਿਜ਼ 5 ਰੁਪਏ ਵਿੱਚ ਭੋਜਨ ਦੇ ਰਹੀ ਹੈ। ਸਰਕਾਰ ਦਾ ਟੀਚਾ ਰੋਜ਼ਾਨਾ 1 ਲੱਖ ਲੋਕਾਂ ਨੂੰ ਭੋਜਨ ਮੁਹੱਈਆ ਕਰਵਾਉਣਾ ਹੈ। ਸ਼ਹਿਰ ਭਰ ਵਿੱਚ 100 ਅਟਲ ਕੰਟੀਨਾਂ ਖੋਲ੍ਹਣ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 71 ਪਹਿਲਾਂ ਹੀ ਚਾਲੂ ਹੋ ਚੁੱਕੀਆਂ ਹਨ।

Advertisement

Advertisement
Advertisement
×