ਦਿੱਲੀ ਵਿੱਚ ਅੱਜ ਘੱਟੋ ਘੱਟੋ-ਘੱਟ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਨੇ ਅੱਜ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਸ਼ਨਿਚਰਵਾਰ ਨੂੰ ਕੌਮੀ ਰਾਜਧਾਨੀ ਲਈ ਅਗਲੇ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਸੀ, ਜਿਸ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚਿਤਾਵਨੀ ਦਿੱਤੀ ਗਈ ਸੀ। ਬੱਦਲਵਾਈ ਅਤੇ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਛੇ ਮਈ ਤੱਕ ਬਣੀ ਰਹੇਗੀ। ਸਫਦਰਜੰਗ ਅਬਜ਼ਰਵੇਟਰੀ ਨੇ ਅੱਜ ਘੱਟੋ-ਘੱਟ ਤਾਪਮਾਨ 24.6 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ ਥੋੜ੍ਹਾ ਘੱਟ ਹੈ। ਪਾਲਮ ਵਿੱਚ ਘੱਟੋ-ਘੱਟ ਤਾਪਮਾਨ 22.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ, ਲੋਧੀ ਰੋਡ ਵਿੱਚ 23.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਥੋੜ੍ਹਾ ਵੱਧ ਹੈ। ਦੂਜੇ ਪਾਸੇ ਰਿੱਜ ਵਿੱਚ 23.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਥੋੜ੍ਹਾ ਘੱਟ ਹੈ ਅਤੇ ਆਯਾਨਗਰ ਵਿੱਚ 23.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਸੇ ਦੌਰਾਨ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਦੇ ਅੰਕੜਿਆਂ ਅਨੁਸਾਰ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏ ਕਿਊ ਆਈ) 176 ਰਿਹਾ, ਜੋ ਕਿ ‘ਦਰਮਿਆਨੀ’ ਸ਼੍ਰੇਣੀ ਵਿੱਚ ਆਉਂਦਾ ਹੈ। ਸੀ ਪੀ ਸੀ ਬੀ ਮੁਤਾਬਕ ਅਨੁਸਾਰ ਏ ਕਿਊ ਆਈ 0 ਅਤੇ 50 ਦੇ ਵਿਚਕਾਰ ‘ਚੰਗਾ’, 51 ਤੋਂ 100 ਵਿਚਾਲੇ ਤਸੱਲੀਜਨਕ, 101 ਤੋਂ 200 ਤੱਕ ‘ਦਰਮਿਆਨਾ’, 201 ਤੋਂ 300 ਵਿਚਾਲੇ ‘ਮਾੜਾ’, 301 ਤੋਂ 400 ਵਿਚਕਾਰ ‘ਬਹੁਤ ਮਾੜਾ’ ਅਤੇ 401 ਤੋਂ 500 ਦਰਮਿਆਨ ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ।

