DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Weather: ਐੱਨ ਸੀ ਆਰ ’ਚ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ

11 ਜ਼ਿਲ੍ਹਿਆਂ ਵਿੱਚ ਮੀਂਹ ਦਾ ਰੈੱਡ ਅਲਰਟ ਜਾਰੀ; ਸਡ਼ਕਾਂ ’ਤੇ ਪਾਣੀ ਭਰਨ ਕਾਰਨ ਲੋਕ ਪ੍ਰੇਸ਼ਾਨ

  • fb
  • twitter
  • whatsapp
  • whatsapp
featured-img featured-img
ਨਵੀਂ ਦਿੱਲੀ ਵਿੱਚ ਮੀਂਹ ਕਾਰਨ ਬਾਬਾ ਖੜਕ ਸਿੰਘ ਮਾਰਗ ’ਤੇ ਭਰੇ ਪਾਣੀ ਵਿੱਚੋਂ ਲੰਘਦੇ ਹੋਏ ਵਾਹਨ। -ਫੋਟੋ: ਪੀਟੀਆਈ
Advertisement

ਕੌਮੀ ਰਾਜਧਾਨੀ ਵਿੱਚ ਮੰਗਲਵਾਰ ਨੂੰ ਭਰਵਾਂ ਮੀਂਹ ਪਿਆ। ਇਹ ਮੀਂਹ ਸਰਕਾਰ ਅਤੇ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ ਹੈ। ਮੀਂਹ ਕਾਰਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ ਜਦੋਂਕਿ ਮੁੱਖ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ਦਿਨ ਭਰ ਭਰਵੇਂ ਮੀਂਹ ਦੀ ਚਿਤਾਵਨੀ ਦਿੱਤੀ ਸੀ।

ਭਾਰੀ ਮੀਂਹ ਕਾਰਨ ਦਿੱਲੀ ਭਰ ਵਿੱਚ ਪਾਣੀ ਭਰ ਗਿਆ। ਇਸ ਕਾਰਨ ਅਸ਼ੋਕਾ ਰੋਡ, ਰਾਏਸੀਨਾ ਰੋਡ, ਆਰ ਐੱਮ ਐੱਲ ਹਸਪਤਾਲ, ਸੰਸਦ ਮਾਰਗ, ਬਾਬਾ ਖੜਕ ਸਿੰਘ ਮਾਰਗ, ਕਨਾਟ ਪਲੇਸ, ਏਮਜ਼, ਸੁਪਰੀਮ ਕੋਰਟ, ਆਈ ਟੀ ਓ, ਮੋਤੀ ਬਾਗ਼, ਕਮਲਾ ਨਗਰ ਅਤੇ ਕਰੋਲ ਬਾਗ ਇਲਾਕਿਆਂ ਵਿੱਚ ਪਾਣੀ ਭਰ ਗਿਆ।

Advertisement

ਸਵੇਰੇ 9.45 ਵਜੇ ਤੱਕ ਰਾਜਧਾਨੀ ਦੇ ਸਾਰੇ 11 ਜ਼ਿਲ੍ਹਿਆਂ ਕੇਂਦਰੀ ਦਿੱਲੀ, ਪੂਰਬੀ ਦਿੱਲੀ, ਨਵੀਂ ਦਿੱਲੀ, ਉੱਤਰੀ ਦਿੱਲੀ, ਉੱਤਰ ਪੂਰਬੀ ਦਿੱਲੀ, ਉੱਤਰ ਪੱਛਮੀ ਦਿੱਲੀ, ਸ਼ਾਹਦਰਾ, ਦੱਖਣੀ ਦਿੱਲੀ, ਦੱਖਣ ਪੂਰਬੀ ਦਿੱਲੀ, ਦੱਖਣ ਪੱਛਮੀ ਦਿੱਲੀ ਅਤੇ ਪੱਛਮੀ ਦਿੱਲੀ ’ਚ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਸੀ।

Advertisement

ਇਸੇ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਮੀਂਹ ਦੇ ਪਾਣੀ ਦਾ ਨਿਕਾਸ ਸਰਕਾਰ ਲਈ ਇੱਕ ਵੱਡਾ ਮੁੱਦਾ ਬਣਿਆ ਹੋਇਆ ਹੈ। ਅਧਿਕਾਰੀ ਇਸ ਨੂੰ ਹੱਲ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੇ ਹਨ। ਭਾਰੀ ਮੀਂਹ ਤੋਂ ਬਾਅਦ ਗੁਰੂਗ੍ਰਾਮ ਵਿੱਚ ਪਾਣੀ ਭਰੇ ਹੋਣ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਹਰਿਆਣਾ ਦੀ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਇਹ ਮੁੱਦਾ ਲੰਬੇ ਸਮੇਂ ਦਾ ਹੈ ਅਤੇ ਇਸ ਨੂੰ ਹੱਲ ਕਰਨ ਵਿੱਚ ਸਮਾਂ ਲੱਗੇਗਾ। ਭਰਵੇਂ ਮੀਂਹ ਕਾਰਨ ਦਿੱਲੀ-ਐੱਨ ਸੀ ਆਰ ਦੇ ਕਈ ਹਿੱਸਿਆਂ ਵਿੱਚ ਜਨ-ਜੀਵਨ ਠੱਪ ਹੋ ਗਿਆ। ਸੋਮਵਾਰ ਨੂੰ ਭਾਰੀ ਮੀਂਹ ਕਾਰਨ ਗੁਰੂਗ੍ਰਾਮ ਖ਼ਾਸ ਤੌਰ ’ਤੇ ਪ੍ਰਭਾਵਿਤ ਹੋਇਆ ਹੈ। ਇੱਥੇ ਸੜਕਾਂ ’ਤੇ ਪਾਣੀ ਭਰਨ ਕਾਰਨ ਆਵਾਜਾਈ ਜਾਮ ਹੋ ਗਈ ਸੀ। ਗੁਰੂਗ੍ਰਾਮ ਪ੍ਰਸ਼ਾਸਨ ਨੇ ਕਾਰਪੋਰੇਟ ਦਫਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਸੰਸਥਾਵਾਂ ਨੂੰ ਮੰਗਲਵਾਰ ਨੂੰ ਘਰੋਂ ਕੰਮ ਕਰਨ ਦੀ ਇਜਾਜ਼ਤ ਦੇਣ ਦੀ ਸਲਾਹ ਦਿੱਤੀ। ਸਕੂਲਾਂ ਨੂੰ ਔਨਲਾਈਨ ਕਲਾਸਾਂ ਵਿੱਚ ਤਬਦੀਲ ਕਰਨ ਦੀ ਸਲਾਹ ਦਿੱਤੀ ਗਈ।

ਕਈ ਇਲਾਕਿਆਂ ’ਚ 50 ਫ਼ੀਸਦੀ ਵੱਧ ਮੀਂਹ ਪਿਆ

ਦਿੱਲੀ ਵਿੱਚ ਕਈ ਇਲਾਕਿਆਂ ਵਿੱਚ ਆਮ ਤੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। 24 ਅਗਸਤ ਤੱਕ ਸਫਦਰਜੰਗ ਵਿੱਚ 246.2 ਮਿਲੀਮੀਟਰ ਮੀਂਹ ਪਿਆ ਜੋ ਆਮ 191.1 ਮਿਲੀਮੀਟਰ ਤੋਂ 29 ਫ਼ੀਸਦੀ ਜ਼ਿਆਦਾ ਹੈ। ਪਾਲਮ ਵਿੱਚ 227.2 ਮਿਲੀਮੀਟਰ ਮੀਂਹ ਪਿਆ ਜੋ ਆਮ ਨਾਲੋਂ 28 ਫ਼ੀਸਦੀ ਜ਼ਿਆਦਾ ਹੈ। ਲੋਦੀ ਰੋਡ ਵਿੱਚ 233.2 ਮਿਲੀਮੀਟਰ ਮੀਂਹ ਪਿਆ ਜੋ ਆਮ ਨਾਲੋਂ 22 ਫ਼ੀਸਦੀ ਜ਼ਿਆਦਾ ਹੈ। ਰਿਜ ਵਿੱਚ 243 ਮਿਲੀਮੀਟਰ ਮੀਂਹ ਪਿਆ ਜੋ ਆਮ ਨਾਲੋਂ 50 ਫ਼ੀਸਦੀ ਜ਼ਿਆਦਾ ਹੈ ਤੇ ਅਯਾਨਗਰ ਵਿੱਚ 266.3 ਮਿਲੀਮੀਟਰ ਮੀਂਹ ਪਿਆ ਜੋ ਆਮ ਨਾਲੋਂ 66 ਫ਼ੀਸਦੀ ਜ਼ਿਆਦਾ ਹੈ।

Advertisement
×