DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Weather: ਕੌਮੀ ਰਾਜਧਾਨੀ ਵਿੱਚ ਮੀਂਹ ਨਾਲ ਗਰਮੀ ਤੋਂ ਰਾਹਤ

ਝੱਖਡ਼ ਕਾਰਨ ਦਰੱਖ਼ਤ ਵਾਹਨਾਂ ’ਤੇ ਡਿੱਗੇ; ਜਾਨੀ ਨੁਕਸਾਨ ਤੋਂ ਬਚਾਅ

  • fb
  • twitter
  • whatsapp
  • whatsapp
featured-img featured-img
ਮੀਂਹ ਦੌਰਾਨ ਆਪਣੀ ਮੰਜ਼ਿਲ ਵੱਲ ਜਾਂਦੇ ਹੋਏ ਰਾਹਗੀਰ। -ਫੋਟੋ: ਪੀਟੀਆਈ
Advertisement

ਦਿੱਲੀ-ਐੱਨ ਸੀ ਆਰ ਦੇ ਕੁਝ ਖੇਤਰਾਂ ਵਿੱਚ ਅੱਜ ਹਲਕੇ ਮੀਂਹ ਨਾਲ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਮਿਲੀ। ਜਾਣਕਾਰੀ ਅਨੁਸਾਰ ਅੱਜ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਤੇਜ਼ ਹਵਾਵਾਂ ਮਗਰੋਂ ਹਲਕਾ ਮੀਂਹ ਪਿਆ। ਇਸ ਦੌਰਾਨ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਕਾਰਨ ਦਰੱਖਤ ਪੁੱਟੇ ਗਏ। ਪੂਰਬੀ ਕੈਲਾਸ਼ ਇਲਾਕੇ ਵਿੱਚ ਇੱਕ ਵੱਡਾ ਦਰੱਖਤ ਉੱਥੇ ਖੜ੍ਹੇ ਵਾਹਨਾਂ ’ਤੇ ਡਿੱਗ ਗਿਆ। ਸੂਚਨਾ ਮਿਲਦੇ ਹੀ ਅੱਗ ਬੁਝਾਊ ਅਤੇ ਪੁਲੀਸ ਦੀਆਂ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ। ਹਾਲਾਂਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਕੁਝ ਵਾਹਨ ਨੁਕਸਾਨੇ ਗਏ। ਇਸ ਦੌਰਾਨ ਮੌਸਮ ਵਿਭਾਗ ਨੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਆਮ ਤੌਰ ’ਤੇ ਬੱਦਲਵਾਈ ਰਹਿਣ, ਦਰਮਿਆਨਾ ਮੀਂਹ ਅਤੇ ਵੱਖ-ਵੱਖ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਨਿਕਾਸੀ ਨਾ ਹੋਣ ਕਾਰਨ ਸੜਕ ’ਤੇ ਪਾਣੀ ਭਰਿਆ

ਯਮੁਨਾਨਗਰ (ਪੱਤਰ ਪ੍ਰੇਰਕ): ਬਰਸਾਤੀ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧਾਂ ਦੀ ਘਾਟ ਕਾਰਨ ਸ਼ਾਦੀਪੁਰ ਸਮੇਤ ਕਈ ਪਿੰਡਾਂ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਥੋੜ੍ਹੀ ਜਿਹੇ ਮੀਂਹ ਨਾਲ ਸੜਕਾਂ ਛੱਪੜ ਦਾ ਰੂਪ ਧਾਰ ਲੈਂਦੀਆਂ ਹਨ। ਅੱਜ ਹਲਕੇ ਮੀਂਹ ਨਾਲ ਸ਼ਾਦੀਪੁਰ ਹਾਈ ਸਕੂਲ ਦੇ ਬਿਲਕੁਲ ਸਾਹਮਣੇ ਖਜੂਰੀ ਰੋਡ ’ਤੇ ਗੋਡੇ-ਗੋਡੇ ਪਾਣੀ ਭਰ ਗਿਆ। ਸਥਾਨਕ ਵਸਨੀਕਾਂ ਰਵਿੰਦਰ ਕੁਮਾਰ, ਵਿਸ਼ਵਾਸ, ਰਾਧੇਸ਼ਿਆਮ, ਸਵਰਨ ਕੌਰ ਤੇ ਨੇਹਾ ਨੇ ਦੱਸਿਆ ਕਿ ਇਸ ਰਸਤੇ ’ਤੇ ਜਾਣਾ ਬਹੁਤ ਮੁਸ਼ਕਲ ਹੋ ਗਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਪਾਣੀ ਦੀ ਨਿਕਾਸੀ ਦੀ ਬਾਰੇ ਦੱਸਿਆ ਗਿਆ ਸੀ ਫਿਰ ਵੀ ਕੋਈ ਕਾਰਵਾਈ ਨਹੀਂ ਹੋਈ। ਸਕੂਲੀ ਬੱਚਿਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਪਾਣੀ ਵਿੱਚੋਂ ਲੰਘਣ ਕਾਰਨ ਉਨ੍ਹਾਂ ਦੀਆਂ ਵਰਦੀਆਂ ਅਤੇ ਕਿਤਾਬਾਂ ਖਰਾਬ ਹੋ ਰਹੀਆਂ ਹਨ। ਲੋਕਾਂ ਨੇ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਣ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਉਹ ਸੰਘਰਸ਼ ਲਈ ਮਜਬੂਰ ਹੋਣਗੇ।

Advertisement

Advertisement
Advertisement
×