DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Russia ਅਤੇ Iran ਕੋਲੋਂ ਸਸਤਾ ਤੇਲ ਕਿਉਂ ਨਹੀਂ ਖਰੀਦ ਰਹੀ ਕੇਂਦਰ ਸਰਕਾਰ: ਕੇਜਰੀਵਾਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ’ਤੇ ‘ਆਪ’ ਆਗੂ ਵੱਲੋਂ ਕੇਂਦਰ ਨੂੰ ਸਵਾਲ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਚੌਥੀ ਵਾਰ ਵਾਧਾ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਰੂਸ ਅਤੇ ਇਰਾਨ ਕੋਲੋਂ ਤੇਲ ਕਿਉਂ ਨਹੀਂ ਖਰੀਦ ਰਹੀ? ਕੇਜਰੀਵਾਲ ਨੇ ‘ਐਕਸ’ ’ਤੇ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਜਦੋਂ ਰੂਸ ਅਤੇ ਇਰਾਨ ਭਾਰਤ ਨੂੰ ਸਸਤਾ ਅਤੇ ਲੋੜੀਂਦਾ ਤੇਲ ਤੇ ਗੈਸ ਦੇਣ ਲਈ ਤਿਆਰ ਹਨ, ਤਾਂ ਪ੍ਰਧਾਨ ਮੰਤਰੀ ਦੀਆਂ ਅਜਿਹੀਆਂ ਕੀ ਮਜਬੂਰੀਆਂ ਹਨ ਕਿ ਉਹ ਉੱਥੋਂ ਤੇਲ ਨਹੀਂ ਖਰੀਦ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਦੇ 140 ਕਰੋੜ ਲੋਕ ਵਧਦੀ ਮਹਿੰਗਾਈ ਕਾਰਨ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਨੇ ਆਮ ਨਾਗਰਿਕਾਂ ਨੂੰ ਵੀ ਇਸ ਮੁੱਦੇ ’ਤੇ ਆਪਣੀ ਰਾਏ ਭੇਜਣ ਦੀ ਅਪੀਲ ਕੀਤੀ। ਅੱਜ ਹੋਏ ਤਾਜ਼ਾ ਵਾਧੇ ਤਹਿਤ ਪੈਟਰੋਲ ਦੀ ਕੀਮਤ 2.61 ਰੁਪਏ ਅਤੇ ਡੀਜ਼ਲ ਦੀ ਕੀਮਤ 2.71 ਰੁਪਏ ਪ੍ਰਤੀ ਲਿਟਰ ਵਧਾਈ ਗਈ ਹੈ। ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਹਵਾਲੇ ਨਾਲ ਖੁਦਰਾ ਭਾਅ ਵਧਾ ਰਹੀਆਂ ਹਨ। ਇਸ ਵਾਧੇ ਨਾਲ 15 ਮਈ ਤੋਂ ਲੈ ਕੇ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੁੱਲ ਮਿਲਾ ਕੇ ਕਰੀਬ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਇਸ ਨਾਲ ਅਰਥਵਿਵਸਥਾ ਵਿੱਚ ਮਹਿੰਗਾਈ ਦਾ ਦਬਾਅ ਅਤੇ ਟ੍ਰਾਂਸਪੋਰਟ ਲਾਗਤ ਵਧਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ।

Advertisement
Advertisement
×