DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜੇ ਪ੍ਰਦਰਸ਼ਨਕਾਰੀਆਂ ਨੂੰ ਨਾ ਛੱਡਿਆ ਤਾਂ ਮਰਨ ਵਰਤ ਰੱਖਾਂਗਾ: Sonam Wangchuk

ਐਤਵਾਰ ਤਕ ਰਿਹਾਅ ਕਰਨ ਦੀ ਚਿਤਾਵਨੀ; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ

  • fb
  • twitter
  • whatsapp
  • whatsapp
featured-img featured-img
New Delhi: Climate activist and educator Sonam Wangchuk addresses a press conference, in New Delhi, Sunday, Sept. 27, 2026. A year after violence in Ladakh left four people dead and led to his detention under the National Security Act, Wangchuk on Sunday demanded the release of the judicial inquiry report, higher compensation for victims and accountability for the use of state powers. (PTI Photo/Ravi Choudhary) (PTI09_27_2026_000272A)
Advertisement

Jantar Mantar Protest: ਵਾਤਾਵਰਨ ਪੱਖੀ ਕਾਰਕੁਨ ਸੋਨਮ ਵਾਂਗਚੁਕ ਨੇ ਅੱਜ ਚਿਤਾਵਨੀ ਦਿੱਤੀ ਕਿ ਜੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਨੂੰ ਐਤਵਾਰ ਤੱਕ ਰਿਹਾਅ ਨਾ ਕੀਤਾ ਗਿਆ ਤਾਂ ਉਹ ਮਰਨ ਵਰਤ ਸ਼ੁਰੂ ਕਰ ਸਕਦੇ ਹਨ ਜਾਂ ਪੈਦਲ ਮਾਰਚ ਕੱਢ ਸਕਦੇ ਹਨ। ਇਸ ਨਾਲ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਚੱਲ ਰਿਹਾ ਟਕਰਾਅ ਹੋਰ ਵਧ ਗਿਆ ਹੈ।

ਐਕਸ ’ਤੇ ਸਾਂਝੀ ਕੀਤੀ ਵੀਡੀਓ ਵਿੱਚ ਵਾਂਗਚੁਕ ਨੇ ਕੌਮੀ ਰਾਜਧਾਨੀ ਦੀ ਸਥਿਤੀ ਨੂੰ ‘ਅਣਐਲਾਨੀ ਐਮਰਜੈਂਸੀ’ ਕਰਾਰ ਦਿੱਤਾ। ਉਨ੍ਹਾਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਦੀ ਪ੍ਰਕਿਰਿਆ ਵਿਰੁੱਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਵਾਲੇ ਸਿਆਸੀ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ’ਤੇ ਚਿੰਤਾ ਪ੍ਰਗਟਾਈ।

Advertisement

ਉਨ੍ਹਾਂ ਕਿਹਾ, “ਕੱਲ੍ਹ ਜਦੋਂ ਮੈਂ ਅੱਜ ਦੇ ਪ੍ਰਦਰਸ਼ਨ ਵਿੱਚ ਏਕਤਾ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਸੀ ਤਾਂ ਮੈਂ ਕਦੇ ਨਹੀਂ ਸੋਚਿਆ ਸੀ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਅਣਐਲਾਨੀ ਐਮਰਜੈਂਸੀ ਵਰਗੀ ਸਥਿਤੀ ਹੋਵੇਗੀ। ਮੈਂ ਖੁਸ਼ ਸੀ ਕਿ ਅੰਦੋਲਨ ਦੀ ਅਗਵਾਈ ਕਰਨ ਲਈ ਇੰਨੇ ਸਾਰੇ ਆਗੂ ਮੌਜੂਦ ਹਨ ਪਰ ਹੁਣ ਪਤਾ ਲੱਗਾ ਹੈ ਕਿ ਉਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।”

Advertisement

ਵਾਂਗਚੁਕ ਨੇ ਆਸ ਪ੍ਰਗਟਾਈ ਕਿ ਹਿਰਾਸਤ ਵਿੱਚ ਲਏ ਨੌਜਵਾਨਾਂ ਨੂੰ ਛੇਤੀ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਾ ਹੋਇਆ ਤਾਂ ਉਹ ਮਰਨ ਵਰਤ ਜਾਂ ਪੈਦਲ ਮਾਰਚ ਕਰਨ ਬਾਰੇ ਸੋਚਣ ਲਈ ਮਜਬੂਰ ਹੋਣਗੇ।

ਕੇਜਰੀਵਾਲ ਨੇ ਵੀ ਸਰਕਾਰ ਵਿਰੁੱਧ ਸੰਘਰਸ਼ ਦਾ ਸੱਦਾ ਦਿੱਤਾ

ਸ਼ਨਿਚਰਵਾਰ ਨੂੰ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਦੀ ਆਗੂ ਨੇਹਾ ਬੋਰਾ ਵੀ ਸ਼ਾਮਲ ਸਨ। ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣਾ ਜਾਰੀ ਰੱਖਿਆ। ਪੁਲੀਸ ਨੇ ਦੱਸਿਆ ਕਿ ਇਕੱਠ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਹਿਰਾਸਤ ਵਿੱਚ ਲਏ ਜਾਣ ਮਗਰੋਂ ਕੇਜਰੀਵਾਲ ਨੇ ‘ਆਪ’ ਆਗੂ ਸੰਜੈ ਸਿੰਘ ਨਾਲ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੁਲੀਸ ਦੀ ਕਾਰਵਾਈ ਨਾਲ ਪ੍ਰਦਰਸ਼ਨਕਾਰੀਆਂ ਨੂੰ ਡਰਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ, “ਪੁਲੀਸ ਨੇ ਸਾਨੂੰ ਹਿਰਾਸਤ ਵਿੱਚ ਲਿਆ ਹੈ। ਸੰਜੈ ਸਿੰਘ ਮੇਰੇ ਨਾਲ ਹਨ। ਦੇਸ਼ ਦੇ ਨੌਜਵਾਨ ਜਾਗ ਚੁੱਕੇ ਹਨ। ਅਸੀਂ ਮੋਦੀ ਦੇ ਜ਼ੁਲਮ ਤੋਂ ਡਰਨ ਵਾਲੇ ਨਹੀਂ ਹਾਂ। ਹੁਣ ਗਿਆਨੇਸ਼ ਕੁਮਾਰ ਨੂੰ ਅਸਤੀਫ਼ਾ ਦੇਣਾ ਪਵੇਗਾ। ਲੋਕ ਹੁਣ ਵੋਟਾਂ ਦੀ ਇਸ ਚੋਰੀ ਨੂੰ ਬਰਦਾਸ਼ਤ ਨਹੀਂ ਕਰਨਗੇ।”

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਲੋਕਾਂ ਨੂੰ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਘਰਾਂ ਤੋਂ ਬਾਹਰ ਨਿਕਲਣ ਅਤੇ ਦੇਸ਼ ਨੂੰ ਬਚਾਉਣ ਲਈ ਸੰਘਰਸ਼ ਕਰਨ।

Jantar Mantar Protest: ਰੇਲ ਗੱਡੀਆਂ ਬਦਲ ਕੇ ਤੇ ਸਲੀਪਰ ਬੱਸਾਂ ਰਾਹੀਂ ਦਿੱਲੀ ਪੁੱਜੇ ਪੰਜਾਬ ਦੇ ਵਿਦਿਆਰਥੀ

Advertisement
×