DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਵਿੱਚ ਵਿਸ਼ਵ ਪੱਧਰੀ ਸਿੱਖਿਆ ਸੰਸਥਾਨ ਸਥਾਪਤ ਕਰਾਂਗੇ: ਆਤਿਸ਼ੀ

ਪੱਤਰ ਪ੍ਰੇਰਕ ਨਵੀਂ ਦਿੱਲੀ, 18 ਜੁਲਾਈ ਦਿੱਲੀ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਅਤੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਵੱਲ ਕੇਜਰੀਵਾਲ ਸਰਕਾਰ ਦੀ ਦਿੱਲੀ ਟੀਚਰਜ਼ ਯੂਨੀਵਰਸਿਟੀ (ਡੀਟੀਯੂ) ਨੇ ਅਮਰੀਕੀ ਸੰਸਥਾ, ਰੈਂਡ ਕਾਰਪੋਰੇਸ਼ਨ ਨਾਲ ਤਿੰਨ ਸਾਲਾਂ ਦੇ ਸਮਝੌਤਾ ਪੱਤਰ (ਐੱਮਓਯੂ)...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 18 ਜੁਲਾਈ

Advertisement

ਦਿੱਲੀ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨ ਅਤੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਵੱਲ ਕੇਜਰੀਵਾਲ ਸਰਕਾਰ ਦੀ ਦਿੱਲੀ ਟੀਚਰਜ਼ ਯੂਨੀਵਰਸਿਟੀ (ਡੀਟੀਯੂ) ਨੇ ਅਮਰੀਕੀ ਸੰਸਥਾ, ਰੈਂਡ ਕਾਰਪੋਰੇਸ਼ਨ ਨਾਲ ਤਿੰਨ ਸਾਲਾਂ ਦੇ ਸਮਝੌਤਾ ਪੱਤਰ (ਐੱਮਓਯੂ) ’ਤੇ ਦਸਤਖਤ ਕੀਤੇ ਹਨ। ਇਸ ਸਹਿਮਤੀ ਪੱਤਰ ’ਤੇ ਉਚੇਰੀ ਸਿੱਖਿਆ ਮੰਤਰੀ ਆਤਿਸ਼ੀ ਦੀ ਮੌਜੂਦਗੀ ’ਚ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਧਿਆਪਨ ਤੇ ਖੋਜ ਨੂੰ ਉਤਸ਼ਾਹਿਤ ਕਰਨਾ ਅਤੇ ਜਨਤਕ ਨੀਤੀ ਦੇ ਮੁੱਦਿਆਂ ’ਤੇ ਚਰਚਾ ਲਈ ਇੱਕ ਪਲੇਟਫਾਰਮ ਤਿਆਰ ਕਰਨਾ ਹੈ। ਉੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਰੈਂਡ ਕਾਰਪੋਰੇਸ਼ਨ ਦੇ ਨਾਲ ਸਾਂਝੇਦਾਰੀ ਦਾ ਮੁੱਖ ਮਕਸਦ ਆਪਣੇ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਅਤਿ-ਆਧੁਨਿਕ ਖੋਜਾਂ ਨਾਲ ਸਸ਼ਕਤ ਕਰ ਕੇ ਭਵਿੱਖ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 8 ਸਾਲਾਂ ਵਿੱਚ ਕੇਜਰੀਵਾਲ ਸਰਕਾਰ ਨੇ ਸਕੂਲੀ ਸਿੱਖਿਆ ਦੇ ਖੇਤਰ ਦਾ ਵੱਡੇ ਪੱਧਰ ’ਤੇ ਵਿਸਤਾਰ ਕੀਤਾ ਹੈ। ਹੁਣ ਸਾਡਾ ਧਿਆਨ ਦਿੱਲੀ ਵਿੱਚ ਇੱਕ ਵਿਸ਼ਵ ਪੱਧਰੀ ਉੱਚ ਸਿੱਖਿਆ ਸੰਸਥਾਨ ਦੀ ਸਥਾਪਨਾ ਕਰਨ ’ਤੇ ਹੈ। ਦਿੱਲੀ ਸਰਕਾਰ ਦੇ ਉੱਚ ਸਿੱਖਿਆ ਅਦਾਰੇ ਵਿਸ਼ਵ ਵਿੱਚ ਸਰਵੋਤਮ ਬਣਨ ਲਈ ਇਹ ਭਾਈਵਾਲੀ ਮਹੱਤਵਪੂਰਨ ਸਾਬਤ ਹੋਵੇਗੀ। ਰੈਂਡ ਕਾਰਪੋਰੇਸ਼ਨ ਸੈਂਟਰ, ਏਸ਼ੀਆ ਪੈਸੀਫਿਕ ਦੇ ਡਾਇਰੈਕਟਰ ਡਾ. ਰਫੀਕ ਦੋਸਾਨੀ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਨਾਲ ਇਹ ਭਾਈਵਾਲੀ ਦਿੱਲੀ ਵਿੱਚ ਇੱਕ ਪ੍ਰਗਤੀਸ਼ੀਲ ਵਿਦਿਅਕ ਈਕੋ-ਸਿਸਟਮ ਨੂੰ ਉਤਸ਼ਾਹਿਤ ਕਰੇਗੀ, ਜਿੱਥੇ ਅਧਿਆਪਕ ਦੇਸ਼ ਦੇ ਭਵਿੱਖ ਨੂੰ ਬਣਾਉਣ ਲਈ ਹੁਨਰਮੰਦ ਬਣਨਗੇ।

Advertisement
×