ਔਰਤਾਂ ਵੱਲੋਂ ਜਨਪਥ ਤੋਂ ਜੰਤਰ-ਮੰਤਰ ਤੱਕ ਪੈਦਲ ਮਾਰਚ

ਔਰਤਾਂ ਵੱਲੋਂ ਜਨਪਥ ਤੋਂ ਜੰਤਰ-ਮੰਤਰ ਤੱਕ ਪੈਦਲ ਮਾਰਚ

ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਕਾਂਗਰਸੀ ਮਹਿਲਾ ਕਾਰਕੁਨ ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 27 ਨਵੰਬਰ

ਦਿੱਲੀ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਅੰਮ੍ਰਿਤਾ ਧਵਨ ਦੀ ਅਗਵਾਈ ਹੇਠ ਕੇਂਦਰੀ ਦਿੱਲੀ ਦੇ ਜਨਪਥ ਰੋਡ ਤੋਂ ਜੰਤਰ-ਮੰਤਰ ਤੱਕ ਔਰਤਾਂ ਨੇ ਵਧਦੀ ਮਹਿੰਗਾਈ, ਔਰਤਾਂ ਨੂੰ ਤੰਗ-ਪ੍ਰੇਸ਼ਾਨ ਕਰਨ ਤੇ ਦਿੱਲੀ ਨੂੰ ਸ਼ਰਾਬ ਦੀ ਰਾਜਧਾਨੀ ਬਣਾਉਣ ਖ਼ਿਲਾਫ਼ ਪੈਦਲ ਮਾਰਚ ਕੀਤਾ।

ਇਸ ਮਾਰਚ ਵਿੱਚ ਸੈਂਕੜੇ ਔਰਤਾਂ ਦੇ ਨਾਲ-ਨਾਲ ਦਿੱਲੀ ਮਹਿਲਾ ਕਾਂਗਰਸ ਦੀ ਪ੍ਰਧਾਨ ਅੰਮ੍ਰਿਤਾ ਧਵਨ, ਰਾਜ ਸਭਾ ਮੈਂਬਰ ਸ਼ਕਤੀ ਸਿੰਘ ਗੋਹਿਲ, ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਸ਼ਮੂਲੀਅਤ ਕੀਤੀ। ਅੰਮ੍ਰਿਤਾ ਧਵਨ ਨੇ ਔਰਤਾਂ ਨੂੰ ਸੰਬੋਧਨ ਕਰਦਿਆਂ ਸਵਾਲ ਕੀਤਾ ਕਿ ਕੀ ਉਹ ਵਧਦੀ ਮਹਿੰਗਾਈ ਦਾ ਸਾਹਮਣਾ ਕਰ ਰਹੀਆਂ ਹਨ। ਔਰਤਾਂ ਜ਼ੁਲਮ, ਬੇਰੁਜ਼ਗਾਰੀ ਤੋਂ ਅਸੰਤੁਸ਼ਟ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਚੁਟਕੀ ਲੈਂਦਿਆਂ ਮਹਿਲਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਲੌਕਡਾਊਨ ਦੀ ਸਥਿਤੀ ’ਚ ਲੋਕਾਂ ਦੇ ਘਰ-ਘਰ ਖਾਣਾ, ਰਾਸ਼ਨ ਆਦਿ ਨਹੀਂ ਪਹੁੰਚਾ ਸਕੇ, ਪਰ ਹਰ ਵਾਰਡ ’ਚ ਤਿੰਨ-ਤਿੰਨ ਠੇਕੇ ਖੋਲ੍ਹ ਕੇ ਲੋਕਾਂ ਦੇ ਘਰਾਂ ਵਿੱਚ ਅਰਾਜਕਤਾ ਫੈਲਾਉਣ ਵਿੱਚ ਲੱਗੇ ਹੋਏ ਹਨ। ਰਾਜ ਸਭਾ ਮੈਂਬਰ ਸ਼ਕਤੀ ਸਿੰਘ ਗੋਇਲ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਔਰਤਾਂ ਤੇ ਗਰੀਬ ਹਿਤੈਸ਼ੀ ਰਹੀ ਹੈ ਤੇ ਅੱਜ ਵੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਲਈ ਸੜਕਾਂ ’ਤੇ ਉਤਰ ਆਈ ਹੈ। ਅੰਮ੍ਰਿਤਾ ਧਵਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਖੁਦ ਪੰਜਾਬ ਦੀਆਂ ਔਰਤਾਂ ਨੂੰ ਨਸ਼ਾ ਮੁਕਤ ਪੰਜਾਬ ਤੇ 1000 ਰੁਪਏ ਮਹੀਨਾ ਦੇਣ ਦੀ ਗੱਲ ਕਰਦੇ ਹਨ ਪਰ ਦਿੱਲੀ ਵਿੱਚ ਲਾਡਲੀ, ਮਹਿਲਾ ਪੈਨਸ਼ਨ, ਹੈਲਪਲਾਈਨ 181 ਵਰਗੀਆਂ ਮਹਿਲਾ ਕੇਂਦਰਿਤ ਸਕੀਮਾਂ ਠੱਪ ਪਈਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All