ਇਸਤਰੀ ਅਕਾਲੀ ਦਲ ਵੱਲੋਂ ਮਾਈ ਭਾਗੋ ਬ੍ਰਿਗੇਡ ਦਾ ਗਠਨ

ਇਸਤਰੀ ਅਕਾਲੀ ਦਲ ਵੱਲੋਂ ਮਾਈ ਭਾਗੋ ਬ੍ਰਿਗੇਡ ਦਾ ਗਠਨ

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਗਸਤ

ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਦੱਸਿਆ ਕਿ ਇਸਤਰੀ ਅਕਾਲੀ ਦਲ ਵੱਲੋਂ ਮਾਈ ਭਾਗੋ ਬ੍ਰਿਗੇਡ ਦਾ ਗਠਨ ਕੀਤਾ ਗਿਆ ਹੈ ਜਿਸ ਤਹਿਤ ਪੂਰੀ ਔਰਤਾਂ ਖ਼ਾਸ ਤੌਰ ‘ਤੇ ਨੌਜਵਾਨ ਵਰਗ ਨੂੰ ਮਾਰਸ਼ਲ ਆਰਟ ਦੀ ਸਿੱਖਿਆ ਦਿੱਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਆਫ਼ਿਸ ਵਿਖੇ ਪਾਰਟੀ ਦੀ ਦਿੱਲੀ ਇਕਾਈ ਦੇ ਸਰਪ੍ਰਸਤ ਜਥੇਦਾਰ ਅਵਤਾਰ ਸਿੰਘ ਹਿੱਤ, ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਮੌਜੁਦਗੀ ਵਿੱਚ ਬੀਬੀ ਰਣਜੀਤ ਕੌਰ ਵੱਲੋਂ ਮਾਈ ਭਾਗੋ ਬ੍ਰਿਗੇਡ ਦੀ ਦਿੱਲੀ ਯੂਨਿਟ ਬਣਾ ਕੇ ਗੁਰਸ਼ਰਨ ਕੌਰ ਨੂੰ ਸਰਪ੍ਰਸਤ, ਮਨਪ੍ਰੀਤ ਕੌਰ ਪ੍ਰਧਾਨ, ਤਰਨਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਕੌਰ ਮੀਤ ਪ੍ਰਧਾਨ, ਜਸਮੀਤ ਕੌਰ ਸਕੱਤਰ, ਗੁਰਮੀਤ ਕੌਰ ਸੇਠੀ ਨੂੰ ਜਾਇੰਟ ਸਕੱਤਰ ਨਿਯੁਕਤ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All