DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

World Environment Day: ‘ਨਮੋ ਆਕਸੀਜਨ ਪਾਰਕ’ ਵਿਕਸਿਤ ਕਰਨ ਦੀ ਸ਼ੁਰੂਆਤ

ਵਿਸ਼ਵ ਵਾਤਾਵਰਨ ਦਿਵਸ ਮਨਾਇਆ; ਸਰਕਾਰ ਨੇ ਗਰੀਨ ਪ੍ਰਾਜੈਕਟਾਂ ਲਈ 21 ਫ਼ੀਸਦੀ ਬਜਟ ਰੱਖਿਆ: ਰੇਖਾ ਗੁਪਤਾ

  • fb
  • twitter
  • whatsapp
  • whatsapp
featured-img featured-img
ਵਾਤਾਵਰਨ ਦਿਵਸ ਮੌਕੇ ਬੂਟਾ ਲਾਉਂਦੀ ਹੋਈ ਮੁੱਖ ਮੰਤਰੀ ਰੇਖਾ ਗੁਪਤਾ ਤੇ ਨਾਲ ਕੇਂਦਰੀ ਮੰਤਰੀ ਭੁਪੇਂਦਰ ਯਾਦਵ। -ਫੋਟੋ: ਏਐੱਨਆਈ
Advertisement

World Environment Day: ‘ਨਮੋ ਆਕਸੀਜਨ ਪਾਰਕ’ ਵਿਕਸਿਤ ਕਰਨ ਦੀ ਸ਼ੁਰੂਆਤ

ਵਿਸ਼ਵ ਵਾਤਾਵਰਨ ਦਿਵਸ ਮੌਕੇ ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਦੱਖਣੀ ਦਿੱਲੀ ਦੇ ਮੈਦਾਨਗੜ੍ਹੀ ਇਲਾਕੇ ਤੋਂ 18 ‘ਨਮੋ ਆਕਸੀਜਨ ਪਾਰਕਾਂ’ ਵਿਕਸਿਤ ਕਰਨ ਦੀ ਸ਼ੁਰੂਆਤ ਕੀਤੀ। ਪਾਰਕਾਂ ਵਿਕਸਤ ਕਰਨ ਦਾ ਉਦੇਸ਼ ਦਿੱਲੀ ਵਿੱਚ ਹਰਿਆਵਲ ਵਧਾਉਣਾ, ਹਵਾ ਦੀ ਗੁਣਵੱਤਾ ਵਿੱਚ ਸੁਧਾਰ ਕਰਨਾ ਅਤੇ ਵਾਤਾਵਰਨ ਦੀ ਦੇਖਭਾਲ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਸਮਾਗਮ ਦੌਰਾਨ ਕੇਂਦਰੀ ਮੰਤਰੀ ਅਤੇ ਮੁੱਖ ਮੰਤਰੀ ਨੇ ਬੂਟੇ ਵੀ ਲਾਏ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਇਸ ਸਾਲ ਦਿੱਲੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦਾ 21 ਫੀਸਦੀ ਹਿੱਸਾ ਗਰੀਨ ਪ੍ਰਾਜੈਕਟਾਂ ਲਈ ਰੱਖਿਆ ਗਿਆ ਹੈ। ਸਰਕਾਰ ਨੇ ਇਸ ਸਾਲ 15 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾ ਸਿਰਫ਼ ਬੂਟੇ ਲਗਾਉਣਾ ਚਾਹੁੰਦੀ ਹੈ ਬਲਕਿ ਉਨ੍ਹਾਂ ਦੀ ਸੰਭਾਲ ’ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਵਿਭਾਗਾਂ ਨੂੰ ਗਰੀਨ ਬਿਲਡਿੰਗਾਂ (ਵਾਤਾਵਰਨ ਪੱਖੀ ਇਮਾਰਤਾਂ) ਦੇ ਵਿਕਾਸ ਅਤੇ ਬੂਟਿਆਂ ਦੀ ਸੁਰੱਖਿਆ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ। ਇਸ ਸਮਾਗਮ ਦੌਰਾਨ ਵਾਤਾਵਰਨ ਸਬੰਧੀ ਤਿੰਨ ਦਸਤਾਵੇਜ਼ ਵੀ ਜਾਰੀ ਕੀਤੇ ਗਏ। ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਕਿਹਾ ਕਿ ਮੰਤਰਾਲਾ ਛੋਟੇ ਪਲਾਟਾਂ ’ਤੇ ‘ਨਮੋ ਪਾਰਕ’ ਵਿਕਸਤ ਕਰਨ ਲਈ ਵਿਦਿਅਕ ਸੰਸਥਾਵਾਂ ਅਤੇ ਹੋਰ ਸੰਗਠਨਾਂ ਨੂੰ ਸਹਾਇਤਾ ਦੇਵੇਗਾ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਵਾਤਾਵਰਨ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਸ਼ਹਿਰੀ ਖੇਤਰਾਂ ਵਿੱਚ ਹਰੇ-ਭਰੇ ਖੇਤਰ ਵਿਕਸਤ ਕਰਨ ਲਈ ਕੁਝ ਸਾਲ ਪਹਿਲਾਂ ‘ਨਗਰ ਵਣ’ ਯੋਜਨਾ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਅਤੇ ਹੋਰ ਸੰਗਠਨ ਨਮੋ ਆਕਸੀਜਨ ਪਾਰਕ ਸਥਾਪਤ ਕਰ ਸਕਦੇ ਹਨ ਅਤੇ ਮੰਤਰਾਲਾ ਉਨ੍ਹਾਂ ਨੂੰ ਬੂਟੇ ਮੁਹੱਈਆ ਕਰਵਾ ਕੇ ਸਹਿਯੋਗ ਕਰੇਗਾ। ਯਾਦਵ ਨੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਦਿੱਲੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਜਨਤਕ ਟਰਾਂਸਪੋਰਟ ਨੈੱਟਵਰਕ ਵਿੱਚ ਇਲੈਕਟ੍ਰਿਕ ਬੱਸਾਂ ਦੀ ਗਿਣਤੀ ਵਧਾਉਣ ਅਤੇ ਗੈਰ-ਮਿਆਰੀ ਉਦਯੋਗਿਕ ਖੇਤਰਾਂ ਵਿੱਚ ਪ੍ਰਦੂਸ਼ਣ ਰੋਕਣ ਲਈ ਦਿੱਲੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ।

Advertisement

Advertisement
Advertisement
×