ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਮਾਰਚ
ਅਦਾਕਾਰਾ ਯਾਮੀ ਗੌਤਮ ਧਰ ਤੇ ਨੇਹਾ ਧੂਪੀਆ ਨੇ ਦਿੱਲੀ ਮਹਿਲਾ ਕਮਿਸ਼ਨ ਦਾ ਦੌਰਾ ਕੀਤਾ। ਦੋਵੇਂ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਤੇ ਹੋਰ ਪਤਵੰਤਿਆਂ ਨਾਲ ਭਾਰਤ ਦੀ ਰਾਜਧਾਨੀ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ’ਤੇ ਗੱਲਬਾਤ ਕੀਤੀ।
ਉਨ੍ਹਾਂ ਔਰਤਾਂ ਵਿਰੁੱਧ ਹਿੰਸਾ ਦੀਆਂ ਸ਼ਿਕਾਇਤਾਂ ਦਰਜ ਕਰਨ ਲਈ ‘181’ ਹੈਲਪਲਾਈਨ ਨੰਬਰ ਅਤੇ ਤੁਰੰਤ ਕਾਰਵਾਈ ਕਰਨ ਨੂੰ ਯਕੀਨੀ ਬਣਾਉਣ ਲਈ ਤੁਰੰਤ ਰਵਾਨਾ ਕੀਤੀਆਂ ਗਸ਼ਤ ਵੈਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਯਾਮੀ ਨੇ ਸਾਂਝਾ ਕੀਤਾ ਕਿ ਭਾਰਤ ਦੀ ਰਾਜਧਾਨੀ ਵਿੱਚ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੁਆਰਾ ਕੀਤੀਆਂ ਗਈਆਂ ਵੱਖ-ਵੱਖ ਪਹਿਲਕਦਮੀਆਂ ‘ਤੇ ਚੇਅਰਪਰਸਨ, ਦਿੱਲੀ ਮਹਿਲਾ ਕਮਿਸ਼ਨ ਅਤੇ ਹੋਰ ਪਤਵੰਤਿਆਂ ਨਾਲ ਇੱਕ ਦਿਲਚਸਪ ਗੱਲਬਾਤ ਵਾਲਾ ਅਨੁਭਵ ਸੀ। ਉਨ੍ਹਾਂ ਔਰਤਾਂ ਦੀ ਸੁਰੱਖਿਆ ਲਈ ਸਖਤ ਕਾਨੂੰਨਾਂ ਦੀ ਲੋੜ ਦੇ ਵਿਸ਼ੇ ਨੂੰ ਉਜਾਗਰ ਕਰਨ ਲਈ ਕੀਤੇ ਕੰਮ ਦੀ ਸ਼ਲਾਘਾ ਕੀਤੀ। ਇਸ ਸਬੰਧੀ ਨੇਹਾ ਧੂਪੀਆ ਨੇ ਸੋਸ਼ਲ ਮੀਡੀਆ ’ਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਸੰਦੇਸ਼ ਨਸ਼ਰ ਕੀਤਾ।