ਯਮੁਨਾ ਐਕਸਪ੍ਰੈਸਵੇਅ ਹਾਦਸਾ: ਮੋਦੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਲਈ 2-2 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ ’ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਕੌਮੀਂ ਰਾਹਤ ਫੰਡ (PMNRF) ਵਿੱਚੋਂ ਪੀੜਤਾਂ ਲਈ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ ’ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਕੌਮੀਂ ਰਾਹਤ ਫੰਡ (PMNRF) ਵਿੱਚੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ।
ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਹ ਹਾਦਸਾ ਅੱਜ ਸਵੇਰੇ ਬਲਦੇਵ ਥਾਣੇ ਨੇੜੇ ਮੀਲ ਪੱਥਰ 127 ’ਤੇ ਵਾਪਰਿਆ, ਜਿੱਥੇ 11 ਵਾਹਨ ਆਪਸ ਵਿੱਚ ਟਕਰਾ ਗਏ। ਟੱਕਰ ਤੋਂ ਬਾਅਦ 10 ਵਾਹਨਾਂ ਨੂੰ ਭਿਆਨਕ ਅੱਗ ਲੱਗ ਗਈ।
ਮਥੁਰਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਚੰਦਰ ਪ੍ਰਕਾਸ਼ ਸਿੰਘ ਅਨੁਸਾਰ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 13 ਤੱਕ ਪਹੁੰਚ ਗਈ ਹੈ। ਲਗਭਗ 60 ਲੋਕ ਜ਼ਖਮੀ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ।
ਪ੍ਰਧਾਨ ਮੰਤਰੀ ਦਫਤਰ (PMO) ਨੇ ਐਕਸ ’ਤੇ ਲਿਖਿਆ, “ ਯਮੁਨਾ ਐਕਸਪ੍ਰੈਸਵੇਅ ’ਤੇ ਹੋਇਆ ਹਾਦਸਾ ਬਹੁਤ ਹੀ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
The loss of lives due to a mishap on the Yamuna Expressway in Mathura, Uttar Pradesh, is extremely painful. My thoughts are with those who have lost their loved ones. I pray for the speedy recovery of those injured.
An ex-gratia of Rs. 2 lakh from PMNRF would be given to the…
— PMO India (@PMOIndia) December 16, 2025
ਉੱਧਰ ਮਥੁਰਾ ਦੇ ਸੀਐਮਓ ਡਾ. ਰਾਧਾ ਵੱਲਭ ਨੇ ਦੱਸਿਆ ਕਿ ਲਾਸ਼ਾਂ ਦੀ ਹਾਲਤ ਅਜਿਹੀ ਹੈ ਕਿ ਉਨ੍ਹਾਂ ਦੀ ਪਛਾਣ ਲਈ DNA ਟੈਸਟ ਦਾ ਸਹਾਰਾ ਲਿਆ ਜਾਵੇਗਾ। ਪੋਸਟਮਾਰਟਮ ਲਈ ਮੈਡੀਕਲ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹੁਣ ਤੱਕ ਪਛਾਣੇ ਗਏ ਮ੍ਰਿਤਕਾਂ ਵਿੱਚੋਂ ਇੱਕ ਪ੍ਰਯਾਗਰਾਜ, ਇੱਕ ਗੋਂਡਾ ਅਤੇ ਇੱਕ ਆਜ਼ਮਗੜ੍ਹ ਦਾ ਰਹਿਣ ਵਾਲਾ ਸੀ।

