ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਪੁੱਜਿਆ

ਪੁਰਾਣੇ ਰੇਲਵੇ ਪੁਲ ’ਤੇ ਪਾਣੀ 206.83 ਮੀਟਰ ਤੱਕ ਪਹੁੰਚਿਆ
ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਯਮੁਨਾ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਮਗਰੋਂ ਲੋਕ ਆਪਣੇ ਸਾਮਾਨ ਨਾਲ ਸੁਰੱਖਿਅਤ ਥਾਵਾਂ ਵੱਲ ਜਾਂਦੇ ਹੋਏ। -ਫੋਟੋ: ਰਾਇਟਰਜ਼
Advertisement

ਯਮੁਨਾ ਨਦੀ ਦੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿਣ ਤੋਂ ਬਾਅਦ, ਜੈਤਪੁਰ ਯਮੁਨਾ ਪੁਸ਼ਤਾ ਵਿੱਚ ਹੜ੍ਹ ਵਾਲੇ ਹਾਲਤ ਬਣ ਗਏ ਹਨ। ਲਗਾਤਾਰ ਬਾਰਸ਼ ਕਾਰਨ ਯਮੁਨਾ ਨਦੀ ਦੇ ਪੱਧਰ ਵਿੱਚ ਵਾਧਾ ਹੋਣ ਤੋਂ ਬਾਅਦ ਦਿੱਲੀ ਵਿੱਚ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿੱਲੀ ਵਿੱਚ ਯਮੁਨਾ ਨਦੀ ਦਾ ਪਾਣੀ ਦਾ ਪੱਧਰ ਬੁੱਧਵਾਰ ਸਵੇਰੇ ਖ਼ਤਰੇ ਦੇ ਪੱਧਰ ਨੂੰ ਪਾਰ ਕਰ ਗਿਆ। ਸ਼ਹਿਰ ਲਈ ਚਿਤਾਵਨੀ ਨਿਸ਼ਾਨ 204.5 ਮੀਟਰ ਹੈ, ਜਦੋਂ ਕਿ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ। ਬੁੱਧਵਾਰ ਸਵੇਰੇ 8 ਵਜੇ ਪੁਰਾਣੇ ਰੇਲਵੇ ਪੁਲ ‘ਤੇ ਨਦੀ 206.83 ਮੀਟਰ ਤੱਕ ਵਧ ਗਈ। ਦਿੱਲੀ ਵਿੱਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ 1.45 ਮੀਟਰ ਉੱਪਰ ਵਹਿ ਰਹੀ ਸੀ।

ਦਿੱਲੀ ਦੇ ਲੋਕਾਂ ਲਈ ਬਾਰਸ਼ ਫਿਰ ਮੁਸੀਬਤ ਬਣ ਗਈ ਹੈ। ਐੱਨਸੀਆਰ ਵਿੱਚ ਭਾਰੀ ਬਾਰਸ਼ ਕਾਰਨ ਗਾਜ਼ੀਆਬਾਦ, ਨੋਇਡਾ ਅਤੇ ਗੁਰੂਗ੍ਰਾਮ, ਫਰੀਦਾਬਾਦ ਵਿੱਚ ਸੜਕਾਂ ਪਾਣੀ ਨਾਲ ਭਰ ਗਈਆਂ, ਜਿਸ ਕਾਰਨ ਲੋਕਾਂ ਨੂੰ ਲੰਬੇ ਟਰੈਫ਼ਿਕ ਜਾਮ ਦਾ ਸਾਹਮਣਾ ਕਰਨਾ ਪਿਆ। ਬੁੱਧਵਾਰ ਦੁਪਹਿਰ 1 ਵਜੇ ਤੱਕ, ਯਮੁਨਾ ਦਾ ਪਾਣੀ ਦਾ ਪੱਧਰ 207 ਮੀਟਰ ਤੋਂ ਪਾਰ ਕਰ ਗਿਆ ਸੀ। ਯਮੁਨਾ ਨਦੀ ਦੇ ਕੰਢੇ ਸਥਿਤ ਖੇਤਰ, ਯਮੁਨਾ ਬਾਜ਼ਾਰ, ਮੱਠ ਬਾਜ਼ਾਰ, ਦੋਵੇਂ ਥਾਵਾਂ ਪਾਣੀ ਨਾਲ ਭਰ ਗਈਆਂ ਹਨ। ਸੰਕਟ ਵਾਲੇ ਇਲਾਕਿਆਂ ਵਿੱਚ ਐੱਨਡੀਆਰਐੱਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਲੋਕਾਂ ਨੂੰ ਹਟਾਉਣ ਦਾ ਕੰਮ 206 ਮੀਟਰ ਤੋਂ ਸ਼ੁਰੂ ਹੁੰਦਾ ਹੈ। ਹਜ਼ਾਰ ਤੋਂ ਵੱਧ ਲੋਕਾਂ ਨੂੰ ਵੱਖ ਵੱਖ 28 ਰਾਹਤ ਕੈਂਪਾਂ ਵਿੱਚ ਪਹੁੰਚਾਇਆ ਗਿਆ ਹੈ।

Advertisement

ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਲਗਾਤਾਰ ਭਾਰੀ ਬਾਰਸ਼ ਕਾਰਨ ਪਾਣੀ ਦਾ ਪੱਧਰ ਵੱਧ ਰਿਹਾ ਹੈ। ਸੰਭਾਵਿਤ ਹੜ੍ਹ ਦੀ ਸਥਿਤੀ ਦੇ ਵਿਚਕਾਰ ਇੱਕ ਰੋਕਥਾਮ ਉਪਾਅ ਵਜੋਂ, ਨੇੜਲੇ ਨੀਵੇਂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਤਬਦੀਲ ਕਰ ਦਿੱਤਾ ਗਿਆ ਹੈ।

ਅਧਿਕਾਰੀਆਂ ਨੇ ਬੀਤੀ ਸ਼ਾਮ ਹੜ੍ਹ ਦੀ ਸੂਚਨਾ ਜਾਰੀ ਕੀਤੀ ਸੀ। ਪਾਣੀ ਦੇ ਪੱਧਰ ਵਿੱਚ ਵਾਧੇ ਦਾ ਕਾਰਨ ਮੁੱਖ ਤੌਰ ‘ਤੇ ਵਜ਼ੀਰਾਬਾਦ ਅਤੇ ਹਥਨੀਕੁੰਡ ਬੈਰਾਜਾਂ ਤੋਂ ਹਰ ਘੰਟੇ ਛੱਡੇ ਜਾ ਰਹੇ ਪਾਣੀ ਦੀ ਵੱਡੀ ਮਾਤਰਾ ਹੈ।

ਦਿੱਲੀ ਸਿੰਜਾਈ ਅਤੇ ਹੜ੍ਹ ਕੰਟਰੋਲ ਮੰਤਰੀ ਪਰਵੇਸ਼ ਵਰਮਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਮੌਸਮ ਵਿਭਾਗ ਨੇ ਕਿਹਾ ਕਿ ਨੋਇਡਾ, ਗਾਜ਼ੀਆਬਾਦ ਵਿੱਚ ਤੇਜ਼ ਮੀਂਹ ਪਿਆ। ਫਰੀਦਾਬਾਦ, ਦਿੱਲੀ ਅਤੇ ਗੁਰੂਗ੍ਰਾਮ ਵਿੱਚ ਭਾਰੀ ਬਾਰਸ਼ ਹੋਈ।

ਕਈ ਪਰਿਵਾਰ ਛੱਤਾਂ ’ਤੇ ਕਰ ਰਹੇ ਨੇ ਸਹਾਇਤਾ ਦੀ ਉਡੀਕ

ਯਮੁਨਾ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਕਈ ਕਲੋਨੀਆਂ ਵਿੱਚ ਜਲ-ਥਲ ਹੋ ਗਈ ਹੈ। ਪਾਣੀ ਟਰਾਂਸ-ਯਮੁਨਾ ਖੇਤਰ, ਖਾਸ ਕਰਕੇ ਮਯੂਰ ਵਿਹਾਰ ਫੇਜ਼-1, ਯਮੁਨਾ ਬਾਜ਼ਾਰ ਅਤੇ ਨਜ਼ਫਗੜ੍ਹ ਖੇਤਰ ਦੇ ਝੜੋਦਾ ਕਲਾਂ ਪਿੰਡ ਵਿੱਚ ਦਾਖਲ ਹੋ ਗਿਆ ਹੈ। ਯਮੁਨਾ ਬਾਜ਼ਾਰ ਖੇਤਰ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ। ਮੱਠ ਬਾਜ਼ਾਰ ਦੁਕਾਨਾਂ ਬੰਦ ਹਨ ਅਤੇ ਸੜਕਾਂ ‘ਤੇ ਪਾਣੀ ਦਾ ਤੇਜ਼ ਵਹਾਅ ਦਿਖਾਈ ਦੇ ਰਿਹਾ ਸੀ। ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਇਆ ਜਾ ਰਿਹਾ ਹੈ, ਜਦੋਂਕਿ ਕੁਝ ਲੋਕ ਅਜੇ ਵੀ ਆਪਣੇ ਘਰਾਂ ਦੀਆਂ ਛੱਤਾਂ ’ਤੇ ਫਸੇ ਹੋਏ ਸਨ।

ਐੱਸਡੀਆਰਐੱਫ ਦੀਆਂ ਟੀਮਾਂ ਲੋਕਾਂ ਦੀ ਸੁਰੱਖਿਆ ਲਈ ਨਿੱਤਰੀਆਂ

ਫਰੀਦਾਬਾਦ (ਪੱਤਰ ਪ੍ਰੇਰਕ): ਇੱਥੋਂ ਨੇੜਲੇ ਪਿੰਡ ਦੁਲਹਾਪੁਰ ਵਿੱਚ ਲੋਕਾਂ ਨੂੰ ਰਾਹਤ ਕੈਂਪ ਵਿੱਚ ਲਿਜਾਇਆ ਗਿਆ। ਮੋਹਣਾ ਪਿੰਡ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਪਿੰਡ ਵਾਸੀ ਆਪਣੇ ਪਸ਼ੂਆਂ ਨਾਲ ਕੇਜੀਪੀ ਐਕਸਪ੍ਰੈਸਵੇਅ ‘ਤੇ ਆ ਗਏ। ਫਰੀਦਾਬਾਦ ਦੇ ਬਸੰਤਪੁਰ ਦੀ ਆਬਾਦੀ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ। ਯਮੁਨਾ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਿੱਲੀ ਦੇ ਨਾਲ ਲੱਗਦੇ ਬਸੰਤਪੁਰ ਦੀ ਆਬਾਦੀ ਵਿੱਚ ਪਾਣੀ ਲਗਾਤਾਰ ਵੱਧ ਰਿਹਾ ਹੈ। ਇੱਥੇ ਇੱਕ ਕਲੋਨੀ ਗੈਰ-ਕਾਨੂੰਨੀ ਢੰਗ ਨਾਲ ਵਸਾਈ ਗਈ ਹੈ, ਜਿਸ ਕਾਰਨ 300 ਤੋਂ ਵੱਧ ਘਰ ਪਾਣੀ ਵਿੱਚ ਡੁੱਬ ਗਏ ਹਨ। ਐੱਸਡੀਆਰਐੱਫ ਟੀਮ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

 

Advertisement
Show comments