DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Yashwant Varma Cash: ਜਸਟਿਸ ਯਸ਼ਵੰਤ ਵਰਮਾ ਵਿਰੁੱਧ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਸਾਬਤ ਹੁੰਦੇ ਹਨ: ਜਾਂਚ ਰਿਪੋਰਟ

ਰਿਪੋਰਟ ਵਿੱਚ ਜੱਜ ਦੇ ਸਪੱਸ਼ਟੀਕਰਨ 'ਤੇ ਚੁੱਕੇ ਗੰਭੀਰ ਸਵਾਲ

  • fb
  • twitter
  • whatsapp
  • whatsapp
featured-img featured-img
ਸੁਪਰੀਮ ਕੋਰਟ ਵੱਲੋ ਬਣਾਈ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਜਸਟਿਸ ਜੀਐੱਸ ਸੰਧਾਵਾਲੀਆ ਨਕਦੀ ਮਾਮਲੇ ਦੀ ਜਾਂਚ ਲਈ ਜਸਟਿਸ ਯਸ਼ਵੰਤ ਵਰਮਾ ਦੀ ਰਿਹਾਇਸ਼ ’ਤੇ ਪੁੱਜਦੇ ਹੋਏ। -ਫੋਟੋ: ਪੀਟੀਆਈ
Advertisement

Yashwant Varma Cash: ਲੋਕ ਸਭਾ ਵੱਲੋਂ ਗਠਿਤ ਕੀਤੀ ਗਈ ਜਾਂਚ ਕਮੇਟੀ ਨੇ ਆਪਣੀ ਜਾਂਚ ਰਿਪੋਰਟ ਵਿੱਚ ਪਾਇਆ ਹੈ ਕਿ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਉਨ੍ਹਾਂ ਦੀ ਅਧਿਕਾਰਤ ਰਿਹਾਇਸ਼ ਤੋਂ ਨਕਦੀ ਬਰਾਮਦ ਹੋਣ ਦੇ ਮਾਮਲੇ ਵਿੱਚ ਲਗਾਏ ਗਏ ਦੋਸ਼ ਪੂਰੀ ਤਰ੍ਹਾਂ ਸਾਬਤ ਹੁੰਦੇ ਹਨ।

ਜਾਂਚ ਪੈਨਲ ਨੇ ਆਪਣੀ ਰਿਪੋਰਟ ਵਿੱਚ ਸਪਸ਼ਟ ਕੀਤਾ ਹੈ ਕਿ ਆਪਣੇ ਸਰਕਾਰੀ ਬੰਗਲੇ ਤੋਂ ਮਿਲੀ ਨਕਦੀ ਦੇ ਸਬੰਧ ਵਿੱਚ ਜਸਟਿਸ ਯਸ਼ਵੰਤ ਵਰਮਾ ਵੱਲੋਂ ਦਿੱਤਾ ਗਿਆ ਸਪੱਸ਼ਟੀਕਰਨ ਟਾਲਮਟੋਲ ਵਾਲਾ ਅਤੇ ਅਸੰਤੋਸ਼ਜਨਕ ਸੀ। ਕਮੇਟੀ ਅਨੁਸਾਰ ਜੱਜ ਦਾ ਪੱਖ ਪਾਰਦਰਸ਼ਤਾ ਅਤੇ ਸੰਸਥਾਗਤ ਜ਼ਿੰਮੇਵਾਰੀ ਦੀ ਭਾਵਨਾ ਨੂੰ ਨਹੀਂ ਦਰਸਾਉਂਦਾ।

ਸਬੂਤਾਂ ਨਾਲ ਛੇੜਛਾੜ

ਲੋਕ ਸਭਾ ਦੀ ਜਾਂਚ ਕਮੇਟੀ ਦੀ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਮਹੱਤਵਪੂਰਨ ਸਮੱਗਰੀ ਅਤੇ ਸਬੂਤਾਂ ਨੂੰ ਸੁਰੱਖਿਅਤ ਜਾਂ ਸੰਭਾਲ ਕੇ ਨਹੀਂ ਰੱਖਿਆ ਗਿਆ ਸੀ। ਰਿਪੋਰਟ ਅਨੁਸਾਰ ਜਿਸ ਸਟੋਰ ਰੂਮ ਵਿੱਚੋਂ ਨਕਦੀ ਬਰਾਮਦ ਹੋਈ ਸੀ, ਉਸ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਉਸ ਦੀ ਮੂਲ ਸਥਿਤੀ ਨੂੰ ਪ੍ਰਭਾਵਿਤ ਕੀਤਾ ਗਿਆ ਸੀ।
ਸਰਕਾਰੀ ਰਿਹਾਇਸ਼ ਤੋਂ ਬਿਨਾਂ ਹਿਸਾਬ-ਕਿਤਾਬ ਵਾਲੀ ਨਕਦੀ ਬਰਾਮਦ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਜਾਂਚ ਕਮੇਟੀ ਦੀ ਰਿਪੋਰਟ ਸੰਸਦ ਦੇ ਦੋਵਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਵਿੱਚ ਪੇਸ਼ ਕਰ ਦਿੱਤੀ ਗਈ। ਰਾਜ ਸਭਾ ਅਤੇ ਲੋਕ ਸਭਾ ਦੇ ਸਕੱਤਰ ਜਨਰਲ ਨੇ ਇਹ ਰਿਪੋਰਟ ਆਪੋ-ਆਪਣੇ ਸਦਨਾਂ ਵਿੱਚ ਰੱਖੀ। ਦੋ ਭਾਗਾਂ ਵਿੱਚ ਤਿਆਰ ਕੀਤੀ ਗਈ ਇਸ ਰਿਪੋਰਟ ਦੇ ਨਾਲ ਜਾਂਚ ਦੌਰਾਨ ਦਰਜ ਕੀਤੇ ਗਏ ਜ਼ੁਬਾਨੀ ਅਤੇ ਦਸਤਾਵੇਜ਼ੀ ਸਬੂਤ ਵੀ ਸ਼ਾਮਲ ਹਨ। ਤਿੰਨ ਮੈਂਬਰੀ ਜਾਂਚ ਕਮੇਟੀ ਨੇ ਆਪਣੀ ਜਾਂਚ ਪੂਰੀ ਕਰਕੇ ਇਹ ਰਿਪੋਰਟ ਮਈ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਸੌਂਪੀ ਸੀ।

Justice Yashwant Varma ਸਬੰਧੀ ਜਾਂਚ ਕਮੇਟੀ ਦੀ ਰਿਪੋਰਟ ਸੰਸਦ ;ਚ ਪੇਸ਼ 

ਜਾਣਕਾਰੀ ਅਨੁਸਾਰ 14 ਮਾਰਚ 2025 ਦੀ ਰਾਤ ਨੂੰ ਜਸਟਿਸ ਵਰਮਾ ਦੀ ਅਧਿਕਾਰਤ ਰਿਹਾਇਸ਼ 'ਤੇ ਅੱਗ ਲੱਗ ਗਈ ਸੀ ਜਿਸ ਤੋਂ ਬਾਅਦ ਅੱਗ ਬੁਝਾਉਣ ਪਹੁੰਚੇ ਕਰਮਚਾਰੀਆਂ ਨੂੰ ਇੱਕ ਸਟੋਰ ਰੂਮ ਵਿੱਚੋਂ ਵੱਡੀ ਮਾਤਰਾ ਵਿੱਚ ਸੜੇ ਹੋਏ ਨੋਟ ਮਿਲੇ ਸਨ।

Advertisement

Advertisement
Advertisement
×