ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਮਾਰਚ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵਿਗਿਆਨ ਭਵਨ ਵਿੱਚ ਮੋਰਾਰਜੀ ਦੇਸਾਈ ਨੈਸ਼ਨਲ ਇੰਸਟੀਚਿਊਟ ਆਫ ਯੋਗਾ ਦੁਆਰਾ ਆਯੂਸ਼ ਮੰਤਰਾਲੇ ਦੀ ਦੇਖ-ਰੇਖ ਹੇਠ ‘ਯੋਗ ਮਹੋਤਸਵ-2022’ ਨੂੰ ਸੰਬੋਧਨ ਕਰਦਿਆਂ ਯੋਗ ਨੂੰ ਜਨਤਕ ਜੀਵਨ ਦਾ ਹਿੱਸਾ ਬਣਾਉਣ ਲਈ ਵੱਡੇ ਪੱਧਰ ’ਤੇ ਕੰਮ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਯੋਗ ਦੇ ਨਾਲ-ਨਾਲ ਪ੍ਰਾਚੀਨ ਚਿਕਿਤਸਾ ਪ੍ਰਣਾਲੀਆਂ ਦੇ ਵਿਸਤਾਰ ਲਈ ਕੰਮ ਕਰ ਰਹੀ ਹੈ ਅਤੇ ਹਰਿਆਣਾ ਵਿੱਚ ਯੋਗ ਕਮਿਸ਼ਨ ਬਣਾਇਆ ਗਿਆ ਹੈ ਅਤੇ ਸੂਬੇ ਵਿੱਚ ਇੱਕ ਹਜ਼ਾਰ ਯੋਗ ਜਿਮਨੇਜ਼ੀਅਮ ਸਥਾਪਿਤ ਕਰਦਿਆਂ ਯੋਗ ਅਧਿਆਪਕ ਨਿਯੁਕਤ ਕੀਤੇ ਗਏ ਹਨ। ਆਯੂਸ਼ ਹੈਲਥ ਵੈੱਲਨੈੱਸ ਸੈਂਟਰ ਸਕੀਮ ਦੇ ਤਹਿਤ, ਆਯੁਰਵੈਦਿਕ ਡਿਸਪੈਂਸਰੀਆਂ ਨੂੰ ਆਯੂਸ਼ ਹੈਲਥ ਵੈਲਨੈਸ ਸੈਂਟਰਾਂ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਯੋਗ ਨੂੰ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਜੰਗਲਾਤ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਅਤੇ ਕਿਰਤ ਅਤੇ ਰੁਜ਼ਗਾਰ ਮੰਤਰੀ ਭੂਪੇਂਦਰ ਯਾਦਵ ਨੇ ਪ੍ਰਧਾਨ ਮੰਤਰੀ ਦੇ ਕੁਦਰਤੀ ਜੀਵਨ ਢੰਗ ਦੇ ਸੱਦੇ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ, ਕੇਂਦਰੀ ਆਯੂਸ਼ ਤੇ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਡਾ: ਮੁੰਜਪਾਰਾ ਮਹਿੰਦਰਭਾਈ ਕਾਲੂਭਾਈ, ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਵੀ ਸੰਬੋਧਨ ਕੀਤਾ।