ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿੱਚ ਸ਼ਨਿਚਰਵਾਰ ਤੜਕੇ ਚਾਰ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ 19 ਸਾਲਾ ਨੌਜਵਾਨ ਦਾ ਕਥਿਤ ਤੌਰ ’ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਦਿੱਲੀ ਪੁਲੀਸ...
Advertisement
ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿੱਚ ਸ਼ਨਿਚਰਵਾਰ ਤੜਕੇ ਚਾਰ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਇੱਕ 19 ਸਾਲਾ ਨੌਜਵਾਨ ਦਾ ਕਥਿਤ ਤੌਰ ’ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ। ਦਿੱਲੀ ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ’ਤੇ ਉਸੇ ਇਲਾਕੇ ਵਿੱਚ ਇੱਕ ਲੁੱਟ ਵੀ ਕੀਤੀ, ਮ੍ਰਿਤਕ ਦੀ ਪਛਾਣ ਖਿੜਕੀ ਐਕਸਟੈਂਸ਼ਨ ਦੇ ਨਿਵਾਸੀ ਵਿਵੇਕ ਵਜੋਂ ਹੋਈ ਹੈ। ਉੱਤਰ ਪ੍ਰਦੇਸ਼ ਦੇ ਆਗਰਾ ਦਾ ਰਹਿਣ ਵਾਲਾ ਵਿਵੇਕ ਇੱਕ ਸਥਾਨਕ ਰੈਸਟੋਰੈਂਟ ਵਿੱਚ ਕੰਮ ਕਰਦਾ ਸੀ। ਇਸ ਘਟਨਾ ਵਿੱਚ ਜ਼ਖਮੀ ਅਮਨ (21), ਖਿੜਕੀ ਐਕਸਟੈਂਸ਼ਨ ਦਾ ਨਿਵਾਸੀ ਵੀ ਹੈ ਅਤੇ ਇਕ ਰੈਸਟੋਰੈਂਟ ਵਿੱਚ ਕੰਮ ਕਰਦਾ ਹੈ। ਉਸ ਦਾ ਇਲਾਜ ਟਰੌਮਾ ਸੈਂਟਰ ਵਿੱਚ ਚੱਲ ਰਿਹਾ ਹੈ। ਪੁਲੀਸ ਮਾਮਲੇ ਸਬੰਧੀ ਜਾਂਚ ਕਰ ਰਹੀ ਹੈ।
Advertisement
Advertisement