ਖੇਤੀ ਕਾਨੂੰਨਾਂ ਖ਼ਿਲਾਫ਼ ਨਿੱਤਰੇ ਨੌਜਵਾਨ

ਖੇਤੀ ਕਾਨੂੰਨਾਂ ਖ਼ਿਲਾਫ਼ ਨਿੱਤਰੇ ਨੌਜਵਾਨ

ਸਿੰਘੂ ਬਾਰਡਰ ’ਤੇ ਇਨਕਲਾਬੀ ਗੀਤ ਪੇਸ਼ ਕਰਦੇ ਹੋਏ ਕ੍ਰਾਂਤੀਕਾਰੀ ਯੁਵਾ ਸੰਗਠਨ ਦੇ ਕਾਰਕੁਨ ।-ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ 2 ਦਸੰਬਰ

ਇਨਕਲਾਬੀ ਨੌਜਵਾਨ ਸੰਗਠਨ (ਕੇਵਾਈਐਸ) ਨੇ ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਮੁਹਿੰਮ ਦੇ ਹਿੱਸੇ ਵਜੋਂ ਕੇਵਾਈਐਸ ਦੇ ਕਾਰਕੁਨਾਂ ਨੇ ਸਿੰਘੂ ਬਾਰਡਰ ਤੇ ਟੀਕਰੀ ਬਾਰਡਰ ਵਿੱਚ ਹੋਏ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਪ੍ਰਦਰਸ਼ਨਾਂ ਵਿਚ ਹਿੱਸਾ ਲਿਆ। ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤੇ ਗਏ ਕਾਨੂੰਨਾਂ ਰਾਹੀਂ ਕੇਂਦਰ ਸਰਕਾਰ ਕਾਰਪੋਰੇਟ ਤੇ ਅਮੀਰ ਕਿਸਾਨਾਂ ਦਾ ਪੂਰਾ ਲਾਭ ਲੈਣਾ ਚਾਹੁੰਦੀ ਹੈ। ਨਾਲ ਹੀ ਗਰੀਬ ਅਤੇ ਸੀਮਾਂਤ ਕਿਸਾਨਾਂ ਨੂੰ ਖਤਮ ਕਰਨ ਦੀ ਸਰਕਾਰ ਦੀ ਨੀਅਤ ਇਨ੍ਹਾਂ ਕਾਨੂੰਨਾਂ ਰਾਹੀਂ ਦਿਖਾਈ ਦਿੰਦੀ ਹੈ। ਨਵੇਂ ਕਾਨੂੰਨਾਂ ਦੇ ਅਨੁਸਾਰ, ਜ਼ਰੂਰੀ ਚੀਜ਼ਾਂ ਨੂੰ ਸਟੋਰ ਕਰਨ ਦੀ ਸੀਮਾ ਹੁਣ ਹਟਾ ਦਿੱਤੀ ਗਈ ਹੈ। ਇਸ ਨਾਲ ਖੇਤੀਬਾੜੀ ਫਸਲਾਂ ਤੇ ਅਨਾਜ ਦਾ ਭੰਡਾਰ ਵਧੇਗਾ ਤੇ ਸ਼ਹਿਰੀ ਤੇ ਦਿਹਾਤੀ ਗਰੀਬ-ਮਜ਼ਦੂਰ ਮਜਬੂਰ ਹੋਣਗੇ ਕਿ ਮਹਿੰਗੇ ਰੇਟ ‘ਤੇ ਅਨਾਜ ਖਰੀਦਣ। ਇਸ ਕਾਰਨ ਆਮ ਲੋਕਾਂ, ਛੋਟੇ ਤੇ ਸੀਮਾਂਤ ਕਿਸਾਨਾਂ ਦਾ ਭਾਰੀ ਨੁਕਸਾਨ ਨਿਸ਼ਚਤ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All