DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Youth Congress ਵੱਲੋਂ ਅਮਿਤ ਸ਼ਾਹ ਖ਼ਿਲਾਫ਼ ਮੁਜ਼ਾਹਰਾ

ਕੇਂਦਰੀ ਗ੍ਰਹਿ ਮੰਤਰੀ ਤੋਂ ਅਸਤੀਫ਼ਾ ਮੰਗਿਆ; ਵਿਦਿਆਰਥੀਆਂ ’ਤੇ ਕਾਰਵਾਈ ਦੇ ਦੋਸ਼

  • fb
  • twitter
  • whatsapp
  • whatsapp
featured-img featured-img
ਦਿੱਲੀ ਵਿੱਚ ਰੋਸ ਮਾਰਚ ਕਰਦੇ ਹੋਏ ਯੂਥ ਕਾਂਗਰਸ ਦੇ ਕਾਰਕੁਨ। -ਫੋਟੋ: ਦਿਓਲ
Advertisement

ਇੰਡੀਅਨ ਯੂਥ ਕਾਂਗਰਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਲਈ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਯੂਥ ਕਾਂਗਰਸ ਦੇ ਆਗੂਆਂ ਨੇ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਦੇਸ਼ ਦੇ ਗ੍ਰਹਿ ਮੰਤਰੀ ਕੋਲ ਲੋਕ ਸਭਾ ਵਿੱਚ ਆ ਕੇ ਬੈਠਣ ਦੀ ਹਿੰਮਤ ਨਹੀਂ ਹੈ। ਅਮਿਤ ਸ਼ਾਹ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਵਿਦਿਆਰਥੀਆਂ ’ਤੇ ਹਮਲਾ ਕਰਨ ਦਾ ਹੁਕਮ ਕਿਸ ਨੇ ਦਿੱਤਾ। ਜਾਣਕਾਰੀ ਅਨੁਸਾਰ ਅੱਜ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲਾ ਹਾਊਸ ਤੋਂ ਜੰਤਰ ਮੰਤਰ ਤੱਕ ਰੋਸ ਮਾਰਚ ਵੀ ਕੀਤਾ। ਇਸ ਦੌਰਾਨ ਸੰਬੋਧਨ ਕਰਦਿਆਂ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਨੇ ਕਿਹਾ ਕਿ ਅੱਜ ਦਾ ਮੁੱਦਾ ਸਿਰਫ਼ ਵਿਦਿਆਰਥੀਆਂ ਦਾ ਨਹੀਂ ਹੈ, ਸਗੋਂ ਜਵਾਬਦੇਹੀ ਦਾ ਹੈ। ਜੇਕਰ ਗ੍ਰਹਿ ਮੰਤਰੀ ਦੇ ਹੁਕਮਾਂ ’ਤੇ ਵਿਦਿਆਰਥੀਆਂ ਵਿਰੁੱਧ ਪੈਲੇਟ ਗਨ ਅਤੇ ਘਾਤਕ ਬਲ ਦੀ ਵਰਤੋਂ ਕੀਤੀ ਗਈ ਹੈ ਤਾਂ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਜੇਕਰ ਇਹ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਹੋਇਆ ਹੈ ਤਾਂ ਇਹ ਦੇਸ਼ ਦੇ ਅੰਦਰੂਨੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਕਿਸੇ ਵੀ ਸਥਿਤੀ ਵਿੱਚ ਜਵਾਬਦੇਹੀ ਸਥਾਪਤ ਕੀਤੀ ਜਾਣੀ ਚਾਹੀਦੀ ਹੈ ਅਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਵਰਕਰਾਂ ਨੇ ਕਿਹਾ ਕਿ ਵਿਦਿਆਰਥੀਆਂ ’ਤੇ ਹਮਲਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਸਣੇ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਹ ਦੇਸ਼ ਦੇ ਵਿਦਿਆਰਥੀਆਂ ਦਾ ਹੱਕ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਯੂਥ ਕਾਂਗਰਸ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਰਖਾਸਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਆਜ਼ਾਦ ਉੱਚ-ਪੱਧਰੀ ਜਾਂਚ ਦਾ ਆਦੇਸ਼ ਦੇਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਘੱਟੋ-ਘੱਟ ਨੈਤਿਕ ਜ਼ਿੰਮੇਵਾਰੀ ਸਵੀਕਾਰ ਕੀਤੀ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਹ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਵਿਰੋਧ ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਕਈ ਰਾਸ਼ਟਰੀ ਅਹੁਦੇਦਾਰ ਅਤੇ ਕਈ ਯੂਥ ਕਾਂਗਰਸ ਵਰਕਰ ਮੌਜੂਦ ਸਨ।

Advertisement

Advertisement
Advertisement
×