DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

YOUTH CONGRESS ਵੱਲੋਂ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਮੁਜ਼ਾਹਰਾ

ਗਿਆਨੇਸ਼ ਕੁਮਾਰ ਦਾ ਅਸਤੀਫ਼ਾ ਮੰਗਿਆ; ਪੁਲੀਸ ਨੇ ਰੋਸ ਮਾਰਚ ਦੌਰਾਨ ਕਈ ਆਗੂ ਹਿਰਾਸਤ ’ਚ ਲਏ

  • fb
  • twitter
  • whatsapp
  • whatsapp
Advertisement

ਇੰਡੀਅਨ ਯੂਥ ਕਾਂਗਰਸ ਵੱਲੋਂ ਕੌਮੀ ਪ੍ਰਧਾਨ ਉਦੈ ਭਾਨੂੰ ਚਿੱਬ ਦੀ ਅਗਵਾਈ ਹੇਠ ਅੱਜ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਚੋਣ ਕਮਿਸ਼ਨ ਦੇ ਕੰਮਕਾਜ ਬਾਰੇ ਫ਼ੈਸਲਾ ਲੈਣ ਦੀ ਪ੍ਰਕਿਰਿਆ ਨਾਲ ਸਬੰਧਤ ਦੋਸ਼ਾਂ ਦੀ ਜਾਂਚ ਲਈ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਕਾਂਗਰਸ ਦੇ ਯੂਥ ਵਿੰਗ ਦੇ ਇੱਕ ਕਾਰਕੁਨ ਨੇ ਆਪਣੇ ਚਿਹਰੇ ’ਤੇ ਗਿਆਨੇਸ਼ ਕੁਮਾਰ ਦਾ ਮਾਸਕ ਪਾਇਆ ਹੋਇਆ ਸੀ ਅਤੇ ਹੱਥਾਂ ਵਿੱਚ ਹਥਕੜੀਆਂ ਲਾਈਆਂ ਹੋਈਆਂ ਸਨ, ਜਦਕਿ ਉਸ ਦੇ ਨਾਲ ਸੰਗਠਨ ਦੇ ਆਗੂਆਂ ਅਤੇ ਕਾਰਕੁਨਾਂ ਨੇ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਚੋਣ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਰਾਈਸੀਨਾ ਰੋਡ ਸਥਿਤ ਕਾਂਗਰਸ ਦੇ ਮੁੱਖ ਦਫ਼ਤਰ ਤੋਂ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲੀਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪੁਲੀਸ ਨੇ ਚਿੱਬ ਸਮੇਤ ਕਈ ਆਗੂਆਂ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਪਹਿਲਾਂ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵਿੰਗ ਦੇ ਕੌਮੀ ਪ੍ਰਧਾਨ ਚਿੱਬ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਕੰਮਕਾਜ ਨੂੰ ਲੈ ਕੇ ਸਾਹਮਣੇ ਆਈਆਂ ਖ਼ਬਰਾਂ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਅਤੇ ਇਨ੍ਹਾਂ ਦਾ ਜਵਾਬਦੇਹੀ ਨਾਲ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਭਾਰਤੀ ਦੀ ਵੋਟ ਪਵਿੱਤਰ ਹੈ ਅਤੇ ਉਸ ਵੋਟ ਦੀ ਰੱਖਿਆ ਕਰਨ ਵਾਲੀ ਸੰਸਥਾ ਸ਼ੱਕ ਤੋਂ ਪਰ੍ਹੇ ਹੋਣੀ ਚਾਹੀਦੀ ਹੈ। ਇਸ ਮੌਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਸਾਰੇ ਦੋਸ਼ਾਂ ਦੀ ਨਿਰਪੱਖ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗਿਆਨੇਸ਼ ਕੁਮਾਰ ਅਸਤੀਫ਼ਾ ਨਹੀਂ ਦਿੰਦੇ, ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।

ਆਈਸਾ ਵੱਲੋਂ ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫ਼ਤਾਰੀ ਲਈ ਪ੍ਰਦਰਸ਼ਨ

ਨਵੀਂ ਦਿੱਲੀ: ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ) ਨੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਲਿਬਰੇਸ਼ਨ ਸਮਰਥਿਤ ਵਿਦਿਆਰਥੀ ਸੰਗਠਨ ਆਈਸਾ ਨੇ ਭਾਰੀ ਪੁਲੀਸ ਫ਼ੋਰਸ ਦੀ ਮੌਜੂਦਗੀ ਵਿੱਚ ਪ੍ਰਦਰਸ਼ਨ ਦੌਰਾਨ ‘ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰੋ’ ਦੇ ਨਾਅਰੇ ਲਗਾਏ। ਇਸ ਵਿਰੋਧ ਪ੍ਰਦਰਸ਼ਨ ਵਿੱਚ ਕਈ ਕਾਰਕੁਨਾਂ ਅਤੇ ਜਨਤਕ ਸ਼ਖ਼ਸੀਅਤਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਆਈਸਾ ਪ੍ਰਧਾਨ ਨੇਹਾ, ਯੋਗੇਂਦਰ ਯਾਦਵ, ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰ ਮਨੋਜ ਝਾਅ, ਭਾਕਪਾ (ਮਾਲੇ) ਲਿਬਰੇਸ਼ਨ ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ, ਵਕੀਲ ਪ੍ਰਸ਼ਾਂਤ ਭੂਸ਼ਣ, ਅੰਜਲੀ ਭਾਰਦਵਾਜ ਅਤੇ ਨੰਦਿਤਾ ਨਾਰਾਇਣ ਸ਼ਾਮਲ ਸਨ। -ਪੀਟੀਆਈ

Advertisement

Advertisement
Advertisement
×