DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Akali Dal Delhi ਸਟੇਟ ਵਿੱਚ ਨੌਜਵਾਨ ਸ਼ਾਮਲ

ਸਿੱਖ ਸੰਗਤ ਪਾਰਟੀ ਦੇ ਕੰਮਾਂ ਤੋਂ ਖ਼ੁਸ਼: ਕਾਲਕਾ

  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਹਰਮੀਤ ਸਿੰਘ ਕਾਲਕਾ।
Advertisement

ਦਿੱਲੀ ਦੀ ਪੰਥਕ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਸਵਿੰਦਰ ਸਿੰਘ ਕੋਹਲੀ ਅਤੇ ਹਰਜਿੰਦਰ ਸਿੰਘ ਸਨੀ ਦੀ ਅਗਵਾਈ ਹੇਠ ਵਾਰਡ ਨੰਬਰ 8 ਰਾਣੀ ਬਾਗ ਤੋਂ ਨੌਜਵਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਹਾਜ਼ਰੀ ਵਿੱਚ ਪਾਰਟੀ ’ਚ ਸ਼ਾਮਲ ਹੋ ਗਏ। ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਾਲਕਾ ਨੇ ਕਿਹਾ ਕਿ ਅੱਜ ਦਿੱਲੀ ਦੀਆਂ ਸੰਗਤ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜਨ ਲਈ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਅੱਜ ਕੋਹਲੀ ਦੀ ਪ੍ਰੇਰਣਾ ਨਾਲ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ ਹਨ, ਉਸ ਤੋਂ ਸਪੱਸ਼ਟ ਹੈ ਕਿ ਦਿੱਲੀ ਦੀ ਸੰਗਤ ਉਨ੍ਹਾਂ ਟੀਮ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹੈ। ਕਾਲਕਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਸਿਰਫ਼ ਗੁਰਦੁਆਰਾ ਪ੍ਰਬੰਧਾਂ ਤੱਕ ਹੀ ਸੀਮਤ ਨਹੀਂ, ਸਗੋਂ ਮੈਡੀਕਲ ਅਤੇ ਸਿਹਤ ਸੇਵਾਵਾਂ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨੌਜਵਾਨ ਵਰਗ ਨੂੰ ਗੁਰਸਿੱਖੀ ਜੀਵਨ ਜਾਚ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਲਈ ਟੀਮ ਨੇ ਸਰਕਾਰਾਂ ਨਾਲ ਮਿਲ ਕੇ ਕਾਨੂੰਨ ਵਿੱਚ ਸੋਧ ਕਰਵਾਈ। ਪਹਿਲੀ ਵਾਰ ਅਜਿਹਾ ਹੋਇਆ ਕਿ ਸਿੱਖਿਆ ਦੀ ਸ਼ਰਤ ਖਤਮ ਕਰਵਾ ਕੇ ਵੀ ਨੌਕਰੀਆਂ ਦਿਵਾਈਆਂ ਗਈਆਂ, ਜਿਸ ਦੀ ਸੇਵਾ ਸੰਗਤਾਂ ਨੇ ਖੁਦ ਵੇਖੀ ਹੈ। ਇਸ ਮੌਕੇ ਪਾਰਟੀ ਦੇ ਸਰਪ੍ਰਸਤ ਸ਼ਮਸ਼ੇਰ ਸਿੰਘ ਸੰਧੂ, ਦਿੱਲੀ ਇਕਾਈ ਦੇ ਪ੍ਰਧਾਨ ਐੱਮ ਪੀ ਐੱਸ ਚੱਢਾ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੇ ਪੀ , ਅੰਮ੍ਰਿਤਪਾਲ ਸਿੰਘ ਵਿੱਕੀ ਪਾਲਕੋ ਅਤੇ ਸਾਬਕਾ ਮੈਂਬਰ ਸਮਰਦੀਪ ਸਿੰਘ ਸਨੀ ਹਾਜ਼ਰ ਸਨ।

Advertisement
Advertisement
×