ਉੱਤਰ-ਪੱਛਮੀ ਪਾਕਿਸਤਾਨ ਵਿੱਚ 19 ਅਤਿਵਾਦੀ ਢੇਰ
ਪਾਕਿਸਤਾਨੀ ਫੌਜ ਦੇ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ 19 ਅਤਿਵਾਦੀਆਂ ਨੂੰ ਢੇਰ ਕੀਤਾ ਹੈ। ਪਾਕਿਸਤਾਨ ਦੀ ਮਿਲਟਰੀ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਵੀਰਵਾਰ ਨੂੰ ਦੱਸਿਆ...
Advertisement
ਪਾਕਿਸਤਾਨੀ ਫੌਜ ਦੇ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਤਿੰਨ ਵੱਖ-ਵੱਖ ਮੁਕਾਬਲਿਆਂ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ 19 ਅਤਿਵਾਦੀਆਂ ਨੂੰ ਢੇਰ ਕੀਤਾ ਹੈ।
Advertisement
ਪਾਕਿਸਤਾਨ ਦੀ ਮਿਲਟਰੀ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ ਨੇ ਵੀਰਵਾਰ ਨੂੰ ਦੱਸਿਆ ਕਿ 9-10 ਸਤੰਬਰ ਦੀ ਰਾਤ ਨੂੰ ਮੋਹਮੰਦ, ਉੱਤਰੀ ਵਜ਼ੀਰਿਸਤਾਨ ਅਤੇ ਬੰਨੂ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਦੁਆਰਾ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਕੀਤੀਆਂ ਗਈਆਂ।ਮੋਹਮੰਦ ਜ਼ਿਲ੍ਹੇ ਵਿੱਚ ਕਾਰਵਾਈ ਦੌਰਾਨ, ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨਾਲ ਮੁਕਾਬਲਾ ਕੀਤਾ ਅਤੇ ਗੋਲੀਬਾਰੀ ਦੌਰਾਨ 14 ਅਤਿਵਾਦੀ ਮਾਰੇ ਗਏ।
ਉਧਰ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਦੱਤਾ ਖੇਲ ਖੇਤਰ ਵਿੱਚ ਇੱਕ ਹੋਰ ਖੁਫੀਆ ਕਾਰਵਾਈ ਦੌਰਾਨ ਸੁਰੱਖਿਆ ਬਲਾਂ ਨੇ ਚਾਰ ਅਤਿਵਾਦੀਆਂ ਨੂੰ ਮਾਰ ਦਿੱਤਾ, ਜਦੋਂ ਕਿ ਬੰਨੂ ਜ਼ਿਲ੍ਹੇ ਵਿੱਚ ਹੋਏ ਇੱਕ ਮੁਕਾਬਲੇ ਵਿੱਚ ਇੱਕ ਅਤਿਵਾਦੀ ਢੇਰ ਹੋ ਗਿਆ। -ਪੀਟੀਆਈ
Advertisement
×