DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਸਟਰੇਲੀਆ ‘ਚ ਰਹਿ ਰਹੇ ਨੇ 77 ਹਜ਼ਾਰ ਗੈਰ-ਕਾਨੂੰਨੀ ਪਰਵਾਸੀ ; ਫੜੋ-ਫੜੀ ਤੇਜ਼ 

ਹਾਲ ਹੀ ਵਿੱਚ ਆਸਟਰੇਲੀਆ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਨੇ ਚਰਚਾ ਛੇੜ ਦਿੱਤੀ ਹੈ। ਰਿਪੋਰਟ ਦੇ ਅਨੁਸਾਰ, ਇਸ ਸਮੇਂ 77,000 ਤੋਂ ਵੱਧ ਪਰਵਾਸੀ ਲੋਕ ਆਸਟਰੇਲੀਆ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ। ਵੇਰਵਿਆਂ ਮੁਤਾਬਕ, ਇਨ੍ਹਾਂ ਵਿੱਚੋਂ...

  • fb
  • twitter
  • whatsapp
  • whatsapp
Advertisement

ਹਾਲ ਹੀ ਵਿੱਚ ਆਸਟਰੇਲੀਆ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਅੰਕੜਿਆਂ ਨੇ ਚਰਚਾ ਛੇੜ ਦਿੱਤੀ ਹੈ। ਰਿਪੋਰਟ ਦੇ ਅਨੁਸਾਰ, ਇਸ ਸਮੇਂ 77,000 ਤੋਂ ਵੱਧ ਪਰਵਾਸੀ ਲੋਕ ਆਸਟਰੇਲੀਆ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ।

ਵੇਰਵਿਆਂ ਮੁਤਾਬਕ, ਇਨ੍ਹਾਂ ਵਿੱਚੋਂ ਲਗਪਗ 60 ਫ਼ੀਸਦੀ ਲੋਕ ਅਜਿਹੇ ਹਨ ਜੋ ਵੀਜ਼ਾ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਉੱਥੇ ਰੁਕੇ ਹੋਏ ਹਨ, ਜਦੋਂ ਕਿ ਬਾਕੀ ਰਹਿੰਦੇ ਲੋਕ ਉਹ ਹਨ ਜਿਨ੍ਹਾਂ ਦੇ ਵੀਜ਼ੇ ਸਰਕਾਰ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ। ਅੰਦਾਜ਼ਾ ਲਗਾਇਆ ਗਿਆ ਹੈ ਕਿ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਸੂਚੀ ਵਿੱਚ ਸ਼ਾਮਲ ਹੁੰਦੇ ਜਾ ਰਹੇ ਹਨ।

Advertisement

ਉੱਥੇ ਹੀ ਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਨਿਗਰਾਨੀ ਅਤੇ ਡਿਪੋਰਟ ਦੀਆਂ ਕਾਰਵਾਈਆਂ ਵਿੱਚ ਵਾਧਾ ਹੋਇਆ ਹੈ। ਹਜ਼ਾਰਾਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਵਾਪਸ ਭੇਜਿਆ ਗਿਆ ਹੈ। ਇਸ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ ਅਤੇ ਨਵੀਆਂ ਇਮੀਗ੍ਰੇਸ਼ਨ ਨੀਤੀਆਂ ਨਾਲ ਇਸ ਗਿਣਤੀ ਨੂੰ ਘਟਾਉਣ ਦੀ ਵੀ ਕੋਸ਼ਿਸ਼ ਜਾਰੀ ਹੈ।

Advertisement

ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਉੱਤੇ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਹ ਅੰਕੜੇ ਲੇਬਰ ਸਰਕਾਰ ਦੀ ਪ੍ਰਬੰਧਕੀ ਕਮਜ਼ੋਰੀ ਨੂੰ ਬੇਨਕਾਬ ਕਰਦੇ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਬਾਰਡਰ ਕੰਟਰੋਲ ਤੇ ਵੀਜ਼ਾ ਨਿਗਰਾਨੀ ਵਿੱਚ ਖਾਮੀਆਂ ਕਾਰਨ ਇਹ ਸੰਖਿਆ ਵਧੀ ਹੈ। ਇਸ ਮਾਮਲੇ ਨਾਲ ਇਮੀਗ੍ਰੇਸ਼ਨ ਮੁੱਦਾ ਮੁੜ ਚੋਣਾਂ ਦੀ ਰਾਜਨੀਤੀ ਦਾ ਕੇਂਦਰ ਬਣ ਗਿਆ ਹੈ।

Advertisement
×