
ਟੋਰਾਂਟੋ, 27 ਨਵੰਬਰ
ਹਰਿਆਣਾ ਦਾ 20 ਸਾਲਾ ਵਿਦਿਆਰਥੀ ਨੂੰ ਟੋਰਾਂਟੋ ਵਿੱਚ ਸੜਕ ਪਾਰ ਕਰਦੇ ਸਮੇਂ ਪਿਕਅੱਪ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਕਾਰਤਿਕ ਸੈਣੀ ਵਾਸੀ ਕਰਨਾਲ ਵਜੋਂ ਹੋਈ ਹੈ ਪਰ ਹਾਲੇ ਪੁਲੀਸ ਨੇ ਪਛਾਣ ਦੀ ਪੁਸ਼ਟੀ ਨਹੀਂ ਕੀਤੀ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕਾਰਤਿਕ ਸੈਣੀ ਅਗਸਤ 2021 ਵਿੱਚ ਕੈਨੇਡਾ ਆਇਆ ਸੀ। ਸ਼ੈਰੀਡਨ ਕਾਲਜ ਦੇ ਵਿਦਿਆਰਥੀ ਸੈਣੀ ਨੂੰ ਸ਼ਾਮ 4.30 ਵਜੇ ਦੇ ਕਰੀਬ ਟੱਕਰ ਮਾਰੀ ਗਈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ