
ਵਾਸ਼ਿੰਗਟਨ, 24 ਮਈ
ਅਮਰੀਕਾ ਦੇ ਰਾਸ਼ਟਰਪਤੀ ਦਫਤਰ ਦੇ ਬੈਰੀਕੇਡਾਂ ਵਿੱਚ ਟਰੱਕ ਨਾਲ ਟੱਕਰ ਮਾਰਨ ਦੇ ਮੁਲਜ਼ਮ 19 ਸਾਲਾ ਭਾਰਤੀ ਮੂਲ ਦੇ ਨੌਜਵਾਨ ਨੇ ਅਧਿਕਾਰੀਆਂ ਨੂੰ ਦੱਸਿਆ ਹੈ ਕਿ ਉਹ ‘ਸੱਤਾ ਹਾਸਲ ਕਰਨਾ’ ਅਤੇ ‘ਰਾਸ਼ਟਰਪਤੀ ਜੋ ਬਾਇਡਨ ਨੂੰ ਮਾਰਨ ਲਈ ਵ੍ਹਾਈਟ ਹਾਊਸ ਵਿੱਚ ਦਾਖਲ ਹੋਣਾ ਚਾਹੁੰਦਾ ਸੀ। ਮੀਡੀਆ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਵਾਸ਼ਿੰਗਟਨ ਟਾਈਮਜ਼ ਅਖਬਾਰ ਦੀ ਰਿਪੋਰਟ ਅਨੁਸਾਰ ਯੂਐੱਸ ਪਾਰਕ ਪੁਲੀਸ ਨੇ ਸਾਈ ਵਸ਼ਿਸ਼ਟ ਕੰਦੂਲਾ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ, ਜਦੋਂ ਉਸ ਦਾ ਟਰੱਕ ਬੈਰੀਕੇਡਾਂ ਨਾਲ ਟਕਰਾਅ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ