ਮਨਦੀਪ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਬਾਅਦ ਨਿਊ ਯਾਰਕ ’ਚ ਭਾਰਤੀ ਕੌਂਸਲਖਾਨੇ ਵੱਲੋਂ ਮਦਦ ਦੀ ਪੇਸ਼ਕਸ਼, ਔਰਤ ਦੇ ਸਹੁਰਿਆਂ ਖ਼ਿਲਾਫ਼ ਯੂਪੀ ’ਚ ਕੇਸ ਦਰਜ : The Tribune India

ਮਨਦੀਪ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਬਾਅਦ ਨਿਊ ਯਾਰਕ ’ਚ ਭਾਰਤੀ ਕੌਂਸਲਖਾਨੇ ਵੱਲੋਂ ਮਦਦ ਦੀ ਪੇਸ਼ਕਸ਼, ਔਰਤ ਦੇ ਸਹੁਰਿਆਂ ਖ਼ਿਲਾਫ਼ ਯੂਪੀ ’ਚ ਕੇਸ ਦਰਜ

ਮਨਦੀਪ ਕੌਰ ਵੱਲੋਂ ਖ਼ੁਦਕੁਸ਼ੀ ਕਰਨ ਬਾਅਦ ਨਿਊ ਯਾਰਕ ’ਚ ਭਾਰਤੀ ਕੌਂਸਲਖਾਨੇ ਵੱਲੋਂ ਮਦਦ ਦੀ ਪੇਸ਼ਕਸ਼, ਔਰਤ ਦੇ ਸਹੁਰਿਆਂ ਖ਼ਿਲਾਫ਼ ਯੂਪੀ ’ਚ ਕੇਸ ਦਰਜ

ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਰੋ ਕੇ ਆਪਣੀ ਵਿਥਿਆ ਸੁਣਾ ਰਹੀ ਮਨਦੀਪ।

ਨਿਊਯਾਰਕ ਸਿਟੀ, 7 ਅਗਸਤ

ਨਿਊਯਾਰਕ ਸਿਟੀ ਵਿੱਚ ਭਾਰਤੀ ਵਣਜ ਦੂਤਘਰ ਨੇ ਪਤੀ ਦੇ ਤਸ਼ੱਦਦ ਤੋਂ ਦੁਖੀ ਹੋ ਗੇ ਖ਼ੁਦਕੁਸ਼ੀ ਕਰਨ ਵਾਲੀ ਮਨਦੀਪ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦੀ ਲੋੜੀਂਦੀ ਸਹਾਇਤਾ ਦੇਵੇਗਾ। ਮਨਦੀਪ ਨੇ ਖ਼ੁਦਕੁਸ਼ੀ ਕਾਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਆਪਣੇ ’ਤੇ ਹੁੰਦੇ ਜ਼ੁਲਮ ਦੀ ਵਿਥੀਆ ਸੁਣਾਈ ਤੇ ਦਿਖਾਈ ਸੀ। ਉਸ ਨੇ ਔਨਲਾਈਨ ਵੀਡੀਓ ਪੋਸਟ ਕੀਤੀ ਸੀ, ਜਿਸ ਵਿੱਚ ਉਸ ਨੇ ਆਪਣੇ ਪਤੀ ਰਣਜੋਤਵੀਰ ਸਿੰਘ ਸੰਧੂ ਵੱਲੋਂ ਸਾਲਾਂ ਤੋਂ ਕੀਤੀ ਜਾ ਰਹੀ ਕੁੱਟਮਾਰ ਦੀ ਪਰਦਾਫ਼ਾਸ਼ ਕੀਤਾ। ਟਵੀਟ ਵਿੱਚ ਵਣਜ ਦੂਤਘਰ ਨੇ ਲਿਖਿਆ, ‘ਅਸੀਂ ਨਿਊਯਾਰਕ ਵਿੱਚ ਮਨਦੀਪ ਕੌਰ ਦੀ ਮੌਤ ਤੋਂ ਬਹੁਤ ਦੁਖੀ ਹਾਂ। ਅਸੀਂ ਸੰਘੀ ਅਤੇ ਸਥਾਨਕ ਪੱਧਰ ਦੇ ਨਾਲ-ਨਾਲ ਭਾਈਚਾਰੇ ਦੇ ਨਾਲ-ਨਾਲ ਅਮਰੀਕੀ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ। ਅਸੀਂ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ।’ ਬਿਜਨੌਰ (ਉੱਤਰ ਪ੍ਰਦੇਸ਼) ਪੁਲੀਸ ਨੇ ਮਨਦੀਪ ਦੇ ਪਤੀ ਅਤੇ ਸੱਸ-ਸਹੁਰੇ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਅਤੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕੀਤਾ ਹੈ। ਅਮਰੀਕੀ ਅਧਿਕਾਰੀਆਂ ਨੇ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All