ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ਬਾਅਦ ਪਹਿਲੀ ਵਾਰ ਅਗਲੇ ਹਫ਼ਤੇ ਭਾਰਤ ਆਉਣਗੇ ਅਜੈ ਬੰਗਾ
ਵਾਸ਼ਿੰਗਟਨ, 8 ਜੁਲਾਈ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਅਹਿਮਦਾਬਾਦ ਵਿੱਚ ਹੋਣ ਵਾਲੀ ਜੀ-20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ। ਵਿਸ਼ਵ ਬੈਂਕ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ...
Advertisement
ਵਾਸ਼ਿੰਗਟਨ, 8 ਜੁਲਾਈ
ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਅਹਿਮਦਾਬਾਦ ਵਿੱਚ ਹੋਣ ਵਾਲੀ ਜੀ-20 ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ। ਵਿਸ਼ਵ ਬੈਂਕ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਬੰਗਾ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਭਾਰਤੀ-ਅਮਰੀਕੀ ਬੰਗਾ (63) ਨੇ ਜੂਨ ਵਿੱਚ ਵਿਸ਼ਵ ਬੈਂਕ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ। ਭਾਰਤ ਕੋਲ ਇਸ ਸਮੇਂ ਜੀ-20 ਦੀ ਪ੍ਰਧਾਨਗੀ ਹੈ।
Advertisement
Advertisement