ਅਮਰੀਕਾ ’ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਹਮਲਾ : The Tribune India

ਅਮਰੀਕਾ ’ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਹਮਲਾ

ਅਮਰੀਕਾ ’ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਹਮਲਾ

ਜੋਗਿੰਦਰ ਸਿੰਘ ਮਾਨ

ਮਾਨਸਾ, 16 ਮਾਰਚ

ਪੰਜਾਬੀ ਅਦਾਕਾਰ ਅਮਨ ਧਾਲੀਵਾਲ ਉਤੇ ਵਿਦੇਸ਼ ਵਿਚ ਹਮਲਾ ਕੀਤਾ ਗਿਆ ਹੈ। ਉਂਝ ਉਸ ਦੀ ਹਾਲਤ ਫਿਲਹਾਲ ਠੀਕ ਦੱਸੀ ਗਈ ਹੈ। ਉਸ ਉਪਰ ਇਹ ਹਮਲਾ ਅਮਰੀਕਾ ਵਿਚ ਜਿੰਮ ਵਿਚ ਕਸਰਤ‌ ਕਰਨ ਦੌਰਾਨ ਗੋਰੇ ਵਲੋਂ ਕੀਤਾ ਗਿਆ, ਜਿਸ ਨੂੰ ਕਾਬੂ ਕਰਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਅਮਨ ਧਾਲੀਵਾਲ ਨੂੰ ਉਸ ਦੇ ਦੋਸਤਾਂ ਨੇ ਮਗਰੋਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਸ ਉਪਰ ਹਮਲੇ ਸਬੰਧੀ ਜਾਣਕਾਰੀ ਉਸ ਦੇ ਪਿਤਾ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਅੱਜ ਇਥੇ ਆਪਣੀ ਰਿਹਾਇਸ਼ ਉਤੇ ਦਿੱਤੀ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਅਕਾਲੀ ਦਲ ਪੰਥਕ ਦੇ ਆਗੂ ਹਨ। ਉਸ ਦੇ ਪਿਤਾ ਨੇ ਦੱਸਿਆ ਕਿ ਅਮਨ ਦਾ ਕਿਸੇ ਨਾਲ ਵੀ ਵੈਰ ਵਿਰੋਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰ ਨੇ ਅਚਾਨਕ ਅਤੇ ਅਚਨਚੇਤ ਇਹ ਹਮਲਾ ਕੀਤਾ ਪਰ‌ ਅਮਨ ਨੇ ਹਮਲਾਵਰ ਨੂੰ ਹਮਲੇ ਤੋਂ ਬਾਅਦ ਕਾਬੂ ਕਰਕੇ ਸੁੱਟ ਲਿਆ ਅਤੇ ਪੁਲੀਸ ਦੇ ਹਵਾਲੇ ਕਰ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All