DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Australia-Gaza Protests: ਗਾਜ਼ਾ ਦੇ ਮੁੱਦੇ ’ਤੇ ਸਿਡਨੀ ਵਿੱਚ ਹਜ਼ਾਰਾਂ ਲੋਕ ਸੜਕਾਂ ’ਤੇ

ਅਲਬਾਨੀਜ਼ ਸਰਕਾਰ ਖ਼ਿਲਾਫ਼ ਗੁੱਸਾ

  • fb
  • twitter
  • whatsapp
  • whatsapp
featured-img featured-img
ਸਿਡਨੀ ‘ਚ ਗਾਜ਼ਾ ਦੇ ਹੱਕ ਵਿੱਚ ਪ੍ਰਦਰਸ਼ਨਕਾਰੀਆਂ ਦਾ ਰੋਹ ।
Advertisement

ਸਿਡਨੀ ਵਿੱਚ ਗਾਜ਼ਾ ਦੇ ਹੱਕ ਵਿੱਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਸੜਕਾਂ ’ਤੇ ਉਤਰ ਕੇ ਆਸਟਰੇਲੀਆਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਸਰਕਾਰ ਨੂੰ ਤਿੱਖੇ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ। ਮਨੁੱਖੀ ਅਧਿਕਾਰ ਕਾਰਕੁਨ ਗਰੇਸ ਟੇਮ ਅਤੇ ਗਰੀਨਜ਼ ਪਾਰਟੀ ਦੀ ਸੈਨੇਟਰ ਮਹਿਰੀਨ ਫਾਰੂਕੀ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਗਾਜ਼ਾ ਵਿੱਚ ਇਜ਼ਰਾਈਲ ਦੀ ਫ਼ੌਜੀ ਕਾਰਵਾਈ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਅਲਬਾਨੀਜ਼ ਸਰਕਾਰ ਫ਼ਲਸਤੀਨੀ ਨਾਗਰਿਕਾਂ ਦੀ ਤਬਾਹੀ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਵਿੱਚ ਅਸਫ਼ਲ ਰਹੀ ਹੈ। ਮੁਜ਼ਾਹਰੇ ਦੌਰਾਨ ਗਾਜ਼ਾ ਵਿੱਚ ਜੰਗਬੰਦੀ, ਮਨੁੱਖੀ ਸਹਾਇਤਾ ਦੀ ਨਿਰਵਿਘਨ ਪਹੁੰਚ ਅਤੇ ਇਜ਼ਰਾਈਲ ਉੱਤੇ ਕੂਟਨੀਤਕ ਦਬਾਅ ਵਧਾਉਣ ਦੀ ਮੰਗ ਉੱਠੀ।

Advertisement

ਇਸ ਪ੍ਰਦਰਸ਼ਨ ਨੇ ਇੱਕ ਵਾਰ ਫਿਰ ਆਸਟਰੇਲੀਆਦੀ ਵਿਦੇਸ਼ ਨੀਤੀ ਅਤੇ ਗਾਜ਼ਾ ਸੰਕਟ ਪ੍ਰਤੀ ਸਰਕਾਰ ਦੇ ਰਵੱਈਏ ਨੂੰ ਸਿਆਸੀ ਬਹਿਸ ਦੇ ਕੇਂਦਰ ਵਿੱਚ ਲਿਆ ਖੜ੍ਹਾ ਕੀਤਾ ਹੈ।

Advertisement

Advertisement
×