DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤੀ ਮੂਲ ਦੀ ਆਸਟਰੇਲਿਆਈ ਵੱਸੋਂ ਨੇ ਅੰਕੜਿਆਂ ‘ਚ ਇੰਗਲੈਂਡ ਨੂੰ ਪਛਾੜਿਆ 

ਮੁਲਕ ‘ਚ ਭਾਰਤ ਦੇ ਜੰਮਿਆਂ ਦੀ ਗਿਣਤੀ ਸਭ ਤੋਂ ਵੱਧ 

  • fb
  • twitter
  • whatsapp
  • whatsapp
Advertisement

ਆਸਟਰੇਲੀਆ ਦੀ ਆਬਾਦੀ ਦੇ ਇਤਿਹਾਸ ਵਿੱਚ ਇੱਕ ਵੱਡੀ ਤਬਦੀਲੀ ਆਈ ਹੈ। ਦਰਅਸਲ, ਇੱਥੇ ਹੁਣ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ ਨੇ ਅੰਕੜਿਆਂ ਵਿੱਚ ਇੰਗਲੈਂਡ ਦੇ ਮੂਲ ਨਿਵਾਸੀਆਂ ਨੂੰ ਵੀ ਪਛਾੜ ਦਿੱਤਾ ਹੈ।

ਆਸਟਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ (ABS) ਦੇ 2026 ਦੇ ਤਾਜ਼ਾ ਅੰਕੜਿਆਂ ਮੁਤਾਬਕ, ਆਸਟਰੇਲੀਆ ਵਿੱਚ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ 9,71,020 ਹੋ ਗਈ ਹੈ, ਜੋ ਕਿ ਇੰਗਲੈਂਡ ਦੇ 9,70,950 ਦੇ ਅੰਕੜੇ ਤੋਂ ਥੋੜ੍ਹੀ ਜ਼ਿਆਦਾ ਹੈ। ਇਹ ਵਾਧਾ ਮਾਮੂਲੀ ਹੋਣ ਦੇ ਬਾਵਜੂਦ ਇਤਿਹਾਸਕ ਤੌਰ 'ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Advertisement

ਖ਼ਾਸ ਗੱਲ ਇਹ ਹੈ ਕਿ 1891 ਵਿੱਚ ਰਿਕਾਰਡ ਰੱਖਣ ਦੀ ਸ਼ੁਰੂਆਤ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇੰਗਲੈਂਡ ਪਹਿਲੇ ਨੰਬਰ ਤੋਂ ਹੇਠਾਂ ਖਿਸਕ ਗਿਆ ਹੈ।

Advertisement

ਮਾਹਿਰਾਂ ਮੁਤਾਬਕ ਇਹ ਬਦਲਾਅ ਪਿਛਲੇ 10 ਸਾਲਾਂ ਦੌਰਾਨ ਆਸਟਰੇਲੀਆ ਵਿੱਚ ਭਾਰਤੀ ਪਰਵਾਸੀਆਂ ਦੀ ਗਿਣਤੀ ਵਿੱਚ ਹੋਏ 5 ਲੱਖ ਤੋਂ ਵੱਧ ਦੇ ਵਾਧੇ ਅਤੇ ਇੰਗਲੈਂਡ ਮੂਲ ਦੀ ਵੱਸੋਂ ਦੇ ਉਮਰ ਦਰਾਜ਼ ਹੋਣ ਕਾਰਨ ਦੇਖਣ ਨੂੰ ਮਿਲਿਆ ਹੈ।

ਅੰਕੜਾ ਵਿਭਾਗ ਅਨੁਸਾਰ, ਇਸ ਸਮੇਂ ਆਸਟਰੇਲੀਆ ਦੀ ਕੁੱਲ ਆਬਾਦੀ ਦਾ ਲਗਪਗ 32 ਫੀਸਦੀ ਹਿੱਸਾ  ਉਨ੍ਹਾਂ ਲੋਕਾਂ ਦਾ ਹੈ ਜਿਨ੍ਹਾਂ ਦਾ ਜਨਮ ਵਿਦੇਸ਼ਾਂ ਵਿੱਚ ਹੋਇਆ ਹੈ।

Advertisement
×