ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਲਵਿੰਦਰ ਸਿੰਘ ਚਾਹਲ ਮੈਂਬਰ ਨਾਮਜ਼ਦ

ਦਲਜਿੰਦਰ ਰਹਿਲ ਇੰਗਲੈਂਡ: ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬਰਤਾਨੀਆ ਵਾਸੀ ਪਰਵਾਸੀ ਲੇਖਕ ਤੇ ਇਤਿਹਾਸਕਾਰ ਬਲਵਿੰਦਰ ਸਿੰਘ ਚਾਹਲ ਨੂੰ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦਾ ਐਸੋਸੀਏਟ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਸਾਹਿਤ...
Advertisement

ਦਲਜਿੰਦਰ ਰਹਿਲ

ਇੰਗਲੈਂਡ: ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬਰਤਾਨੀਆ ਵਾਸੀ ਪਰਵਾਸੀ ਲੇਖਕ ਤੇ ਇਤਿਹਾਸਕਾਰ ਬਲਵਿੰਦਰ ਸਿੰਘ ਚਾਹਲ ਨੂੰ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦਾ ਐਸੋਸੀਏਟ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਪ੍ਰਧਾਨ ਡਾ. ਆਤਮ ਸਿੰਘ ਰੰਧਾਵਾ (ਪ੍ਰਿੰਸੀਪਲ ਖਾਲਸਾ ਕਾਲਜ ਅੰਮ੍ਰਿਤਸਰ), ਉਪ ਪ੍ਰਧਾਨ ਡਾ. ਅਰਵਿੰਦਰ ਸਿੰਘ ਢਿੱਲੋਂ ਅਤੇ ਸਕੱਤਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਚਾਹਲ ਦੀ ਵਿਦੇਸ਼ ਰਹਿੰਦਿਆਂ ਆਪਣੀ ਬੋਲੀ, ਸੱਭਿਆਚਾਰ ਅਤੇ ਇਤਿਹਾਸ ਪ੍ਰਤੀ ਦਿਲਚਸਪੀ ਤੇ ਯੋਗਦਾਨ ਨੂੰ ਮੁੱਖ ਰੱਖਦਿਆਂ ਇਹ ਨਾਮਜ਼ਦਗੀ ਕੀਤੀ ਗਈ ਹੈ।

Advertisement

ਜ਼ਿਕਰਯੋਗ ਹੈ ਕਿ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਪੰਜਾਬ ਕਲਾ ਪਰਿਸ਼ਦ ਦਾ ਇੱਕ ਪ੍ਰਮੁੱਖ ਅਦਾਰਾ ਹੈ ਜੋ ਵਿਰਸਾ, ਵਿਰਾਸਤ, ਬੋਲੀ ਤੇ ਸੱਭਿਆਚਾਰ ਲਈ ਸਦਾ ਵਿਸ਼ੇਸ਼ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਯੂਰਪੀ ਪੰਜਾਬੀ ਲੇਖਕ ਭਾਈਚਾਰੇ ਵੱਲੋਂ ਬਲਵਿੰਦਰ ਸਿੰਘ ਚਾਹਲ ਦੀ ਇਸ ਨਾਮਜ਼ਦਗੀ ਲਈ ਜਿੱਥੇ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਆਤਮ ਸਿੰਘ ਰੰਧਾਵਾ, ਡਾ. ਅਰਵਿੰਦਰ ਸਿੰਘ ਢਿੱਲੋਂ ਤੇ ਸਕੱਤਰ ਡਾ. ਅਮਰਜੀਤ ਸਿੰਘ ਦਾ ਧੰਨਵਾਦ ਕੀਤਾ ਗਿਆ, ਉੱਥੇ ਬਲਵਿੰਦਰ ਸਿੰਘ ਚਾਹਲ ਨੂੰ ਵੀ ਵਧਾਈ ਪੇਸ਼ ਕੀਤੀ ਗਈ।

Advertisement