DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਨੇਡਾ ’ਚ ਜਨਮ ਅਧਿਕਾਰ ਨਾਗਰਿਕਤਾ ਖ਼ਤਮ ਹੋਵੇ': ਕੰਜ਼ਰਵੇਟਿਵ ਪਾਰਟੀ

‘ਮੌਜੂਦਾ ਸਰਕਾਰ ਇਮੀਗ੍ਰੇਸ਼ਨ ਸਿਸਟਮ ਦੀ ਦੁਰਵਰਤੋਂ ਕਰਨ ਵਾਲਿਆਂ ਨਾਲ ਸਖ਼ਤੀ ਵਰਤਣ ਵਿੱਚ ਅਸਫ਼ਲ’

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕੰਜ਼ਰਵੇਟਿਵ ਪਾਰਟੀ ਨੇ ਕੱਚੇ ਪ੍ਰਵਾਸੀਆਂ ਦੇ ਘਰ ਜੰਮਣ ਵਾਲੇ ਬੱਚਿਆਂ ਨੂੰ ਕੈਨੇਡੀਅਨ ਨਾਗਰਿਕਤਾ ਤੋਂ ਵਾਂਝਾ ਰੱਖਣ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਵਿਰੋਧੀ ਧਿਰ ਵੱਲੋਂ ਇਮੀਗ੍ਰੇਸ਼ਨ ਮਾਮਲਿਆਂ ਦੀ ਆਲੋਚਕ ਮਿਸ਼ੇਲ ਰੈਂਪਲ ਗਾਰਨਰ ਨੇ ਕਿਹਾ ਕਿ ਕੈਨੇਡੀਅਨ ਨਾਗਰਿਕਤਾ ਸਿਰਫ਼ ਉਨ੍ਹਾਂ ਬੱਚਿਆ ਨੂੰ ਹੀ ਮਿਲੇ ਜਿਨ੍ਹਾਂ ਦੇ ਮਾਪਿਆਂ ਵਿਚੋਂ ਘੱਟੋ ਘੱਟ ਇਕ ਪਰਮਾਨੈਂਟ ਰੈਜ਼ੀਡੈਂਟ ਹੋਵੇ ਜਾਂ ਮੁਲਕ ਦਾ ਨਾਗਰਿਕ ਹੋਵੇ।

ਇੱਕ ਇੰਟਰਵਿਊ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਇਮੀਗ੍ਰੇਸ਼ਨ ਸਿਸਟਮ ਦੀ ਦੁਰਵਰਤੋਂ ਕਰਨ ਵਾਲਿਆਂ ਨਾਲ ਸਖ਼ਤੀ ਵਰਤਣ ਵਿੱਚ ਅਸਫ਼ਲ ਰਹੀ।

Advertisement

ਉਨ੍ਹਾਂ ਨੇ ਕਿਹਾ ਕਿ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨਾ ਚਾਹੀਦਾ ਹੈ ਕਿਉਂਕਿ ਬਹੁਤ ਸਾਰੇ ਲੋਕ ਕੈਨੇਡਾ ਦੀ ਧਰਤੀ ’ਤੇ ਸਿਰਫ਼ ਇਸ ਲਈ ਆਉਂਦੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਜਨਮ ਲੈ ਕੇ ਕੈਨੇਡੀਅਨ ਨਾਗਰਿਕ ਬਣ ਸਕਣ।

Advertisement

ਉਨ੍ਹਾਂ ਦਾ ਦਾਅਵਾ ਹੈ ਕਿ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ਵਿੱਚ ਬੱਚੇ ਨੂੰ ਜਨਮ ਦੇਣ ਦੀ ਸਲਾਹ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਜਨਮ ਮਗਰੋਂ ਹੀ ਉੱਥੋਂ ਦੀ ਨਾਗਰਿਕਤਾ ਮਿਲ ਸਕੇ। ਉਨ੍ਹਾਂ ਨੇ ਕੈਨੇਡਾ ਦੀ ਸੁਪਰੀਮ ਕੋਰਟ ਦੇ ਕੇਸ ਦਾ ਹਵਾਲਾ ਦਿੱਤਾ ਜਿਸ ਵਿੱਚ ਇੱਕਔਰਤ ਸ਼ਾਮਲ ਸੀ ਜੋ 11 ਸਾਲਾਂ ਤੋਂ ਕੈਨੇਡਾ ਵਿੱਚ ਗੈਰ-ਦਸਤਾਵੇਜ਼ੀ ਸੀ। ਉਸ ਸਮੇਂ ਦੌਰਾਨ, ਉਸ ਨੇ ਕੈਨੇਡਾ ਵਿੱਚ ਚਾਰ ਬੱਚਿਆਂ ਨੂੰ ਜਨਮ ਦਿੱਤਾ, ਜੋ ਇਸ ਸਮੇਂ ਕੈਨੇਡੀਅਨ ਨਾਗਰਿਕ ਹਨ ।

ਹਾਲਾਂਕਿ ਕੈਨੇਡਾ ਦੀ ਲਿਬਰਲ ਸਰਕਾਰ ਇਸ ਵਿਚਾਰ ਨਾਲ ਸਹਿਮਤ ਨਹੀਂ ਹੈ। ਨਿਆਂ ਮੰਤਰੀ ਸ਼ੌਨ ਫਰੇਜ਼ਰ ਨੇ ਕਿਹਾ ਕਿ ਬਰਥ ਰਾਈਟ ਨਾਗਰਿਕਤਾ ਨਾਲ ਸਬੰਧਤ ਕਾਨੂੰਨ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡਾ ਦਾ ਸੰਵਿਧਾਨ ਇਸ ਦੀ ਇਜਾਜ਼ਤ ਨਹੀਂ ਦਿੰਦਾ ਕਿ ਮੁਲਕ ਵਿੱਚ ਜਨਮ ਲੈਣ ਵਾਲੇ ਬੱਚਿਆਂ ਦੀ ਨਾਗਰਿਕਤਾ ਨੂੰ ਖ਼ਤਮ ਕਰ ਦਿੱਤਾ ਜਾਵੇ।

Advertisement
×