DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada ’ਚ ਖੂਨੀ ਗੈਂਗਵਾਰ: ਸਰੀ ਦੇ ਪੰਜਾਬੀ ਇਲਾਕੇ ਵਿੱਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

ਨਿਊਟਨ ਇਲਾਕੇ ਦੀ ਪਾਰਕਿੰਗ ਵਿੱਚ ਵਾਪਰੀ ਵਾਰਦਾਤ; ਮ੍ਰਿਤਕਾਂ ਦੀ ਉਮਰ 16 ਤੇ 18 ਸਾਲ, ਪੰਜਾਬੀ ਮੂਲ ਦੇ ਹੋਣ ਦਾ ਖ਼ਦਸ਼ਾ

  • fb
  • twitter
  • whatsapp
  • whatsapp
featured-img featured-img
ਸਰੀ ਦੇ ਪੰਜਾਬੀ ਇਲਾਕੇ ਵਿੱਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ
Advertisement

ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿੱਚ ਗੈਂਗਵਾਰ ਦੀ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਪੰਜਾਬੀ ਬਹੁਲਤਾ ਵਾਲੇ ਨਿਊਟਨ ਇਲਾਕੇ ਵਿੱਚ ਐਤਵਾਰ ਰਾਤ ਨੂੰ ਇੱਕ ਅੰਡਰਗਰਾਊਂਡ ਪਾਰਕਿੰਗ ਲੋਟ ਵਿੱਚ ਦੋ ਨੌਜਵਾਨਾਂ (ਉਮਰ 16 ਅਤੇ 18 ਸਾਲ) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਹਾਲਾਂਕਿ ਪੁਲੀਸ ਅਤੇ ਕੈਨੇਡੀਅਨ ਮੀਡੀਆ ਵੱਲੋਂ ਅਜੇ ਮ੍ਰਿਤਕਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ, ਪਰ ਇਲਾਕੇ ਦੇ ਪੰਜਾਬੀ ਗੜ੍ਹ ਹੋਣ ਕਾਰਨ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਪੰਜਾਬੀ ਮੂਲ ਦੇ ਸਨ।

ਸਰੀ ਪੁਲੀਸ ਅਨੁਸਾਰ ਇਹ ਘਟਨਾ 10 ਮਈ ਦੀ ਰਾਤ ਕਰੀਬ 10 ਵਜੇ 133B ਸਟਰੀਟ ਦੇ 7000-ਬਲਾਕ ਵਿੱਚ ਵਾਪਰੀ। ਗੋਲੀਆਂ ਚੱਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ, ਜਿੱਥੇ ਦੋਵੇਂ ਨੌਜਵਾਨ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੇ। ਪੈਰਾਮੈਡਿਕਸ ਵੱਲੋਂ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

Advertisement

ਗੈਂਗਵਾਰ ਨਾਲ ਜੁੜੇ ਤਾਰ

ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਮਾਮਲੇ ਦੀ ਜਾਂਚ ਸੰਭਾਲ ਲਈ ਹੈ। ਪੁਲੀਸ ਦਾ ਮੰਨਣਾ ਹੈ ਕਿ ਇਹ ਕਤਲ ਸੋਚੀ-ਸਮਝੀ ਸਾਜ਼ਿਸ਼ (Targeted Killing) ਦਾ ਨਤੀਜਾ ਹੈ ਅਤੇ ਇਸ ਦਾ ਸਬੰਧ ਬ੍ਰਿਟਿਸ਼ ਕੋਲੰਬੀਆ ਵਿੱਚ ਚੱਲ ਰਹੇ ਖੂਨੀ ਗੈਂਗ ਸੰਘਰਸ਼ ਨਾਲ ਹੈ। ਜਾਂਚ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦਾ ਸਬੰਧ ਸੰਗਠਿਤ ਅਪਰਾਧਿਕ ਗਤੀਵਿਧੀਆਂ ਨਾਲ ਹੋ ਸਕਦਾ ਹੈ।

Advertisement

ਸਬੂਤ ਮਿਟਾਉਣ ਦੀ ਕੋਸ਼ਿਸ਼

ਵਾਰਦਾਤ ਤੋਂ ਕੁਝ ਦੇਰ ਬਾਅਦ ਹੀ ਘਟਨਾ ਸਥਾਨ ਤੋਂ ਕੁਝ ਦੂਰੀ ’ਤੇ ਇੱਕ ਸਲੇਟੀ ਰੰਗ ਦੀ ਚਾਰ ਦਰਵਾਜ਼ਿਆਂ ਵਾਲੀ ਸੇਡਾਨ ਕਾਰ ਸੜੀ ਹੋਈ ਹਾਲਤ ਵਿੱਚ ਮਿਲੀ। ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਇਸੇ ਗੱਡੀ ਦੀ ਵਰਤੋਂ ਕੀਤੀ ਸੀ ਅਤੇ ਬਾਅਦ ਵਿੱਚ ਸਬੂਤ ਨਸ਼ਟ ਕਰਨ ਲਈ ਇਸ ਨੂੰ ਅੱਗ ਲਗਾ ਦਿੱਤੀ।

ਭਾਈਚਾਰੇ ਵਿੱਚ ਚਿੰਤਾ

IHIT ਦੀ ਬੁਲਾਰਾ ਸਾਰਜੈਂਟ ਫਰੀਦਾ ਫੋਂਗ ਨੇ ਕਿਹਾ ਕਿ ਇਸ ਘਟਨਾ ਨੇ ਦੋ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਰਾਤ 9 ਤੋਂ 11 ਵਜੇ ਦੇ ਦਰਮਿਆਨ ਦੀ ਕੋਈ ਡੈਸ਼ਕੈਮ ਫੁਟੇਜ ਜਾਂ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਸਾਂਝੀ ਕਰਨ।

ਸਰਰੀ ਦੀ ਮੇਅਰ ਬ੍ਰੈਂਡਾ ਲੌਕ ਨੇ ਇਸ ਵਧ ਰਹੀ ਹਿੰਸਾ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੈਨੇਡਾ ਵਿੱਚ ਪੰਜਾਬੀ ਨੌਜਵਾਨਾਂ ਦਾ ਗੈਂਗਵਾਰ ਦੀ ਭੇਟ ਚੜ੍ਹਨਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

Advertisement
×