DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada News: ਕੈਲਗਰੀ ਵਿੱਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਤਭਰੇ ਹਾਲਾਤ ’ਚ ਮੌਤ

ਪੁਲੀਸ ਨੇ ਜਾਂਚ ਆਰੰਭੀ; ਘਰੇਲੂ ਝਗਡ਼ੇ ਮਗਰੋਂ ਇਕ-ਦੂਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਸ਼ੱਕ

  • fb
  • twitter
  • whatsapp
  • whatsapp
Advertisement

ਕੈਲਗਰੀ ਦੇ ਰੈੱਡਸਟੋਨ ਵਿਚ ਇਕ ਘਰ ਵਿਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਹੈ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਆਪਸ ਵਿਚ ਲੜਾਈ ਹੋਈ ਤੇ ਇਨ੍ਹਾਂ ਨੇ ਇਕ ਦੂਜੇ ’ਤੇ ਹਮਲਾ ਕਰ ਦਿੱਤਾ। ਇਸ ਤੋਂ ਪਹਿਲਾਂ ਪੁਲੀਸ ਅਧਿਕਾਰੀਆਂ ਨੂੰ ਸਵੇਰੇ 12:41 ਵਜੇ ਦੇ ਕਰੀਬ ਇਸ ਘਰ ਵਿਚ ਸ਼ੋਰ ਸ਼ਰਾਬੇ ਦੀ ਰਿਪੋਰਟ ਮਿਲੀ।

Advertisement

ਪੁਲੀਸ ਅਧਿਕਾਰੀ ਅਨੁਸਾਰ ਜਦੋਂ ਉਹ ਰੈੱਡਸਟੋਨ ਪਾਰਕ ਦੇ ਨੇੜੇ ਇੱਕ ਘਰ ਵਿਚ ਪਹੁੰਚੇ ਤਾਂ ਦੋ ਜਣਿਆਂ ’ਤੇ ਤੇਜ਼ ਹਥਿਆਰਾਂ ਦੇ ਨਿਸ਼ਾਨ ਮਿਲੇ। ਇਸ ਦੌਰਾਨ ਇਕ ਜਣੇ ਦੀ ਮੌਤ ਹੋ ਗਈ ਜਦਕਿ ਦੂਜੇ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਵਿੱਚ ਮੌਤ ਹੋਣ ਬਾਰੇ ਪਤਾ ਲੱਗਿਆ।

Advertisement

ਕੈਲਗਰੀ ਪੁਲੀਸ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਇਸ ਮਾਮਲੇ ਦੀ ਹੋਮੀਸਾਈਡ ਯੂਨਿਟ ਜਾਂਚ ਕਰ ਰਹੀ ਹੈ। ਇਨ੍ਹਾਂ ਦੋਵਾਂ ਦੇ ਪੋਸਟਮਾਰਟਮ ਵੀਰਵਾਰ ਨੂੰ ਕਰਵਾਏ ਜਾਣਗੇ ਤੇ ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਕਰਨ ਤੋਂ ਬਾਅਦ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੁਲੀਸ ਨੇ ਇਸ ਮਾਮਲੇ ਵਿਚ ਜਾਣਕਾਰੀ ਰੱਖਣ ਵਾਲੇ ਨੂੰ 403‑266‑1234 ’ਤੇ ਪੁਲੀਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਜੇ ਕਿਸੇ ਨੇ ਆਪਣੀ ਜਾਣਕਾਰੀ ਗੁਪਤ ਰੱਖਣੀ ਹੈ ਤਾਂ ਉਹ ਇਸ ਨੰਬਰ 1‑800‑222‑8477 ’ਤੇ ਸੰਪਰਕ ਕਰ ਸਕਦਾ ਹੈ।

Advertisement
×