
ਨਵੀਂ ਦਿੱਲੀ, 30 ਜਨਵਰੀ
ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਵੱਲੋਂ ਸੁਤੰਤਰ ਸਿੱਖ ਰਾਜ ਦੀ ਸਿਰਜਣਾ ਲਈ ਰਾਇਸ਼ੁਮਾਰੀ ਦੇ ਸੱਦੇ ਦੌਰਾਨ ਆਸਟਰੇਲੀਆ ਵਿੱਚ ਭਾਰਤੀ ਪਰਵਾਸੀ ਅਤੇ ਖਾਲਿਸਤਾਨ ਸਮਰਥਕਾਂ ਵਿਚਾਲੇ ਝੜਪ ਹੋ ਗਈ। ਐਤਵਾਰ ਨੂੰ ਭਾਰਤ ਪੱਖੀ ਸਮਰਥਕਾਂ ਦਾ ਸਮੂਹ ਰਾਸ਼ਟਰੀ ਝੰਡੇ ਲਹਿਰਾਉਂਦੇ ਹੋਏ ਫੈਡਰੇਸ਼ਨ ਸਕੁਏਅਰ, ਮੈਲਬਰਨ ਵਿੱਚ ਵੋਟਿੰਗ ਸਥਾਨ 'ਤੇ ਪਹੁੰਚਿਆ। ਵਿਕਟੋਰੀਆ ਪੁਲੀਸ, ਜਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਮਿਰਚ ਸਪਰੇਅ ਦੀ ਵਰਤੋਂ ਕੀਤੀ, ਨੇ ਕਿਹਾ ਕਿ 34 ਅਤੇ 39 ਸਾਲ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਜੁਰਮਾਨੇ ਦਾ ਨੋਟਿਸ ਜਾਰੀ ਕੀਤਾ ਗਿਆ। ਵੀਡੀਓਜ਼ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ,‘ਮੈਂ ਆਸਟਰੇਲੀਆ ਵਿੱਚ ਖਾਲਿਸਤਾਨੀ ਪੱਖੀ ਭਾਰਤ ਵਿਰੋਧੀ ਗਤੀਵਿਧੀਆਂ ਦੀ ਸਖ਼ਤ ਨਿੰਦਾ ਕਰਦਾ ਹਾਂ। ਸਮਾਜ ਵਿਰੋਧੀ ਅਨਸਰ ਜੋ ਇਨ੍ਹਾਂ ਗਤੀਵਿਧੀਆਂ ਨਾਲ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।’
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ