ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਸ਼ੀ ਭੇਟ

ਰਿਚਮੰਡ (ਮਾਨ): ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ, ਗੁਰਦੁਆਰਾ ਨਾਨਕ ਨਿਵਾਸ ਸੁਸਾਇਟੀ, ਨੰਬਰ 5 ਰੋਡ, ਰਿਚਮੰਡ, ਬੀ.ਸੀ. ਦੀ ਚੇਅਰਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਵੱਲੋਂ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 50,000 ਡਾਲਰ ਦਾ ਚੈੱਕ ਭੇਟ...
Advertisement

ਰਿਚਮੰਡ (ਮਾਨ): ਇੰਡੀਆ ਕਲਚਰਲ ਸੈਂਟਰ ਆਫ ਕੈਨੇਡਾ, ਗੁਰਦੁਆਰਾ ਨਾਨਕ ਨਿਵਾਸ ਸੁਸਾਇਟੀ, ਨੰਬਰ 5 ਰੋਡ, ਰਿਚਮੰਡ, ਬੀ.ਸੀ. ਦੀ ਚੇਅਰਪਰਸਨ ਬੀਬੀ ਕਸ਼ਮੀਰ ਕੌਰ ਜੌਹਲ ਵੱਲੋਂ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 50,000 ਡਾਲਰ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਸ੍ਰੀਮਤੀ ਜੌਹਲ ਨੇ ਸਿੱਖੀ ਅਵੇਰਨੈੱਸ ਫਾਊਂਡੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦੇ ਕੁਲਵਿੰਦਰ ਸਿੰਘ ਸੰਘੇੜਾ ਨੂੰ ਗੁਰਦੁਆਰਾ ਸਾਹਿਬ ਵਿਖੇ ਦਿੱਤਾ। ਇਸ ਮੌਕੇ ਗੁਰਦੁਆਰ ਪ੍ਰਬੰਧਕ ਕਮੇਟੀ ਦੇ ਕਈ ਮੈਂਬਰ ਅਤੇ ਸੇਵਾਦਾਰ ਵੀ ਹਾਜ਼ਰ ਸਨ।

ਇਸ ਮੌਕੇ ਸੁਸਾਇਟੀ ਦੇ ਸਕੱਤਰ ਬਲਵੰਤ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਸਾਡੀ ਜਨਮ ਭੋਇੰ ਹੈ ਅਤੇ ਜਦੋਂ ਵੀ ਉੱਥੇ ਕੋਈ ਕੁਦਰਤੀ ਆਫ਼ਤ ਆਉਂਦੀ ਹੈ, ਕੈਨੇਡਾ ਵਿੱਚ ਰਹਿੰਦੀ ਸਿੱਖ ਸੰਗਤ ਹਮੇਸ਼ਾਂ ਆਪਣੇ ਭਰਾਵਾਂ ਦੇ ਦੁੱਖ ਵਿੱਚ ਸਾਂਝ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਸਿਰਫ਼ ਆਰਥਿਕ ਸਹਾਇਤਾ ਹੀ ਨਹੀਂ, ਸਗੋਂ ਸਿੱਖ ਸੰਗਤ ਵੱਲੋਂ ਪਿਆਰ, ਹੌਸਲੇ ਅਤੇ ਏਕਤਾ ਦਾ ਪ੍ਰਤੀਕ ਹੈ। ਅਸੀਂ ਉਮੀਦ ਕਰਦੇ ਹਾਂ ਕਿ ਇਹ ਯੋਗਦਾਨ ਹੜ੍ਹ ਪੀੜਤ ਪਰਿਵਾਰਾਂ ਲਈ ਕੁਝ ਹੱਦ ਤੱਕ ਸਹਾਰਾ ਬਣੇਗਾ ਅਤੇ ਉਹ ਆਪਣਾ ਜੀਵਨ ਮੁੜ ਸ਼ੁਰੂ ਕਰ ਸਕਣਗੇ।

Advertisement

ਉਨ੍ਹਾਂ ਕਿਹਾ ਕਿ ਗੁਰਦੁਆਰਾ ਨਾਨਕ ਨਿਵਾਸ ਸਦਾ ਹੀ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਰਿਹਾ ਹੈ ਚਾਹੇ ਸਥਾਨਕ ਪੱਧਰ ’ਤੇ ਬੇਸਹਾਰੇ ਲੋਕਾਂ ਦੀ ਮਦਦ ਹੋਵੇ ਜਾਂ ਵਿਦੇਸ਼ਾਂ ਵਿੱਚ ਆਫ਼ਤਾਂ ਨਾਲ ਪੀੜਤ ਲੋਕਾਂ ਦੀ ਸਹਾਇਤਾ ਦਾ ਕਾਰਜ ਹੋਵੇ।

ਸੰਪਰਕ: 1 604 308 6663

Advertisement
Show comments