DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਾ. ਗੁਰਬਖ਼ਸ਼ ਸਿੰਘ ਭੰਡਾਲ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰ ਨਾਮਜ਼ਦ

ਅਮਰੀਕਾ: ਸ਼੍ਰੋਮਣੀ ਪਰਵਾਸੀ ਸਾਹਿਤਕਾਰ ਡਾ. ਗੁਰਬਖ਼ਸ਼ ਸਿੰਘ ਭੰਡਾਲ ਨੂੰ ਨਨਕਾਣਾ ਸਾਹਿਬ ਦੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਦੇ ਜੰਮਪਲ ਡਾ. ਗੁਰਬਖ਼ਸ਼ ਸਿੰਘ ਭੰਡਾਲ...

  • fb
  • twitter
  • whatsapp
  • whatsapp
Advertisement

ਅਮਰੀਕਾ: ਸ਼੍ਰੋਮਣੀ ਪਰਵਾਸੀ ਸਾਹਿਤਕਾਰ ਡਾ. ਗੁਰਬਖ਼ਸ਼ ਸਿੰਘ ਭੰਡਾਲ ਨੂੰ ਨਨਕਾਣਾ ਸਾਹਿਬ ਦੀ ਬਾਬਾ ਗੁਰੂ ਨਾਨਕ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

ਵਰਣਨਯੋਗ ਹੈ ਕਿ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਦੇ ਜੰਮਪਲ ਡਾ. ਗੁਰਬਖ਼ਸ਼ ਸਿੰਘ ਭੰਡਾਲ ਨੇ ਵੱਖ ਵੱਖ ਵਿਸ਼ਿਆਂ ’ਤੇ 30 ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਹਨ। 33 ਸਾਲ ਪੰਜਾਬ ਦੇ ਕਾਲਜਾਂ ਵਿੱਚ ਪੜ੍ਹਾਉਣ ਤੋਂ ਬਾਅਦ ਡਾ. ਭੰਡਾਲ ਪਿਛਲੇ ਦਸ ਸਾਲਾਂ ਤੋਂ ਅਮਰੀਕਾ ਦੀ ਕਲੀਵਲੈਂਡ ਸਟੇਟ ਯੂਨੀਵਰਸਿਟੀ ਵਿੱਚ ਫਿਜ਼ਿਕਸ ਪੜ੍ਹਾ ਰਹੇ ਹਨ। ਡਾ. ਭੰਡਾਲ ਅੰਤਰਰਾਸ਼ਟਰੀ ਪੱਧਰ ਦੀਆਂ ਉਨ੍ਹਾਂ ਦਸ ਸ਼ਖ਼ਸੀਅਤਾਂ ਵਿੱਚ ਸ਼ਾਮਲ ਹੈ ਜਿਨ੍ਹਾਂ ਨੂੰ ਬਾਬਾ ਗੁਰੂ ਨਾਨਕ ਯੂਨੀਵਰਸਿਟੀ, ਨਨਕਾਣਾ ਸਾਹਿਬ ਦੇ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦਾ ਮੈਂਬਰ ਬਣਨ ਦਾ ਮਾਣ ਹਾਸਲ ਹੋਇਆ ਹੈ।

Advertisement

ਡਾ. ਭੰਡਾਲ ਦੀ ਇਸ ਉਪਲੱਬਧੀ ’ਤੇ ਅੱਖਰ ਮੰਚ ਕਪੂਰਥਲਾ ਦੇ ਸਰਪ੍ਰਸਤ ਅਤੇ ਲੇਖਕ ਪ੍ਰੋ. ਕੁਲਵੰਤ ਔਜਲਾ, ਮੰਚ ਦੇ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ, ਚਿੰਤਕ ਤੇ ਆਲੋਚਕ ਡਾ. ਸਰਦੂਲ ਸਿੰਘ ਔਜਲਾ, ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ, ਬਾਬਾ ਨਿਰਮਲ ਸਿੰਘ ਸਪੇਨ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ (ਸੇਵਾਮੁਕਤ) ਰਤਨ ਸਿੰਘ ਸੰਧੂ, ਊਧਮ ਸਿੰਘ ਔਜਲਾ, ਜਸਵਿੰਦਰ ਸਿੰਘ ਚਾਹਲ, ਹਰਜਿੰਦਰ ਸਿੰਘ ਔਜਲਾ ਅਮਰੀਕਾ, ਜਰਨੈਲ ਸਿੰਘ ਭੰਡਾਲ ਕੈਨੇਡਾ, ਡਾ. ਗਗਨਗੀਤ ਸਿੰਘ ਔਜਲਾ ਯੂਕੇ, ਹਰਪਿੰਦਰ ਸਿੰਘ ਬਾਜਵਾ, ਜਸਵਿੰਦਰ ਸਿੰਘ ਕੋਟ ਕਰਾਰ ਖਾਂ, ਸੁਰਜੀਤ ਸਿੰਘ ਠੀਕਰੀਵਾਲ, ਆਰਟਿਸਟ ਜਸਬੀਰ ਸਿੰਘ ਸੰਧੂ, ਜਰਨੈਲ ਸਿੰਘ ਮੋਠਾਂਵਾਲਾ ਅਤੇ ਮੰਚ ਨਾਲ ਸਬੰਧਤ ਮੈਂਬਰਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।

Advertisement

Advertisement
×