DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਸਰੀ: ਸਰੀ ਵਿਖੇ ਸੀ-ਫੇਸ ਸੁਸਾਇਟੀ ਵੱਲੋਂ ਸਰੀ ਯੂਥ ਸੇਵਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ-ਨਾਲ ਸਿਆਸੀ, ਸਮਾਜਿਕ ਅਤੇ ਹੋਰ ਵੱਖ-ਵੱਖ ਖੇਤਰਾਂ ਨਾਲ...

  • fb
  • twitter
  • whatsapp
  • whatsapp
Advertisement

ਸਰੀ: ਸਰੀ ਵਿਖੇ ਸੀ-ਫੇਸ ਸੁਸਾਇਟੀ ਵੱਲੋਂ ਸਰੀ ਯੂਥ ਸੇਵਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਾਲ-ਨਾਲ ਸਿਆਸੀ, ਸਮਾਜਿਕ ਅਤੇ ਹੋਰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ।

ਸਮਾਗਮ ਦੌਰਾਨ ਪ੍ਰਸਿੱਧ ਢਾਡੀ ਰਸ਼ਪਾਲ ਸਿੰਘ ਪੁਮਾਲ ਦੇ ਜੱਥੇ ਵੱਲੋਂ ਗੁਰੂ ਇਤਿਹਾਸ ਦੀ ਰਸਭਰੀ ਵਿਆਖਿਆ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਅਨਮੋਲ, ਕੁਲਵਿੰਦਰ ਧਨੋਆ, ਕੌਰ ਮਨਦੀਪ, ਵਿਜੇ ਯਮਲਾ, ਸਰਦਾਰ ਜੀ ਆਦਿ ਗਾਇਕਾਂ ਵੱਲੋਂ ਧਾਰਮਿਕ ਗੀਤਾਂ ਦੀ ਸ਼ਰਧਾ-ਭਾਵ ਨਾਲ ਪੇਸ਼ਕਾਰੀ ਕੀਤੀ ਗਈ।

Advertisement

ਇਸ ਮੌਕੇ ਉੱਤੇ ਐੱਮਪੀ ਸੁੱਖ ਧਾਲੀਵਾਲ, ਮੇਅਰ ਬਰਿੰਡਾ ਲੌਕ, ਐੱਮਐੱਲਏ ਸਟੀਵ ਕੂਨਰ, ਸੁਨੀਤਾ ਧੀਰ, ਹਰਮਨ ਭੰਗੂ ਅਤੇ ਬਰਾਇਨ ਟੈਪਰ ਸਮੇਤ ਕਈ ਸਿਆਸੀ ਆਗੂ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤ੍ਰਿਪਤ ਅਟਵਾਲ, ਆਈਕ ਸੇਖੋਂ, ਗੁਰਬਾਜ਼ ਬਰਾੜ, ਸੁਨੀਲ ਮੁੰਜਾਲ, ਜਰਨੈਲ ਸਿੰਘ ਖੰਡੋਲੀ, ਸੀ ਜੇ ਸਿੱਧੂ, ਮਹੇਸ਼ਇੰਦਰ ਸਿੰਘ ਮਾਂਗਟ, ਨਿਰੰਜਨ ਸਿੰਘ ਲਹਿਲ, ਵਿਕਾਸ ਗੌਤਮ ਅਤੇ ਰਮਨ ਸ਼ਰਮਾ ਆਦਿ ਨੇ ਵੀ ਸਮਾਗਮ ਵਿੱਚ ਭਾਗ ਲਿਆ।

Advertisement

ਸੀ ਫੇਸ ਦੇ ਮੁੱਖ ਸੇਵਾਦਾਰਾਂ ਭੁਪਿੰਦਰ ਸਿੰਘ ਲੱਧੜ, ਅੰਮ੍ਰਿਤਪਾਲ ਸਿੰਘ ਢੋਟ, ਮਨਜੀਤ ਸਿੰਘ ਚੀਮਾ, ਲਖਵੀਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਲੱਧੜ ਅਤੇ ਸ੍ਰੀਕਾਂਤ ਵੱਲੋਂ ਸਮਾਗਮ ਵਿੱਚ ਪੁੱਜੀਆਂ ਸਭਨਾਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ।

ਸੰਪਰਕ: +1 604 308 6663

Advertisement
×