DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਚੰਦ ਸਿੰਘ ਬਾਗੜੀ ‘ਸਰਵੋਤਮ ਸਾਹਿਤਕਾਰ ਐਵਾਰਡ-2026’ ਨਾਲ ਸਨਮਾਨਿਤ

ਸਰੀ: ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨੀਂ ਇੱਥੇ ਇੱਕ ਪ੍ਰਭਾਵਸ਼ਾਲੀ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉੱਘੇ ਸਾਹਿਤਕਾਰ ਹਰਚੰਦ ਸਿੰਘ ਬਾਗੜੀ ਨੂੰ ਸਾਲ 2026 ਦੇ ਸਰਵੋਤਮ ਸਾਹਿਤਕਾਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਰੀ, ਵੈਨਕੂਵਰ ਅਤੇ...

  • fb
  • twitter
  • whatsapp
  • whatsapp
Advertisement

ਸਰੀ: ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਬੀਤੇ ਦਿਨੀਂ ਇੱਥੇ ਇੱਕ ਪ੍ਰਭਾਵਸ਼ਾਲੀ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉੱਘੇ ਸਾਹਿਤਕਾਰ ਹਰਚੰਦ ਸਿੰਘ ਬਾਗੜੀ ਨੂੰ ਸਾਲ 2026 ਦੇ ਸਰਵੋਤਮ ਸਾਹਿਤਕਾਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਰੀ, ਵੈਨਕੂਵਰ ਅਤੇ ਕੋਕੁਟਲਮ ਤੋਂ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਲੇਖਕਾਂ ਅਤੇ ਨਾਮਵਰ ਕਾਰੋਬਾਰੀਆਂ ਨੇ ਸ਼ਿਰਕਤ ਕੀਤੀ।

ਸਮਾਗਮ ਦੀ ਸ਼ੁਰੂਆਤ ਸਭਾ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਹਰਚੰਦ ਸਿੰਘ ਬਾਗੜੀ ਦੀ ਪੰਜਾਬੀ ਸਾਹਿਤ ਨੂੰ ਦਿੱਤੀ ਅਮੁੱਲ ਦੇਣ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਕਲਮ ਰਾਹੀਂ ਸਮਾਜਿਕ ਸਰੋਕਾਰਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਬਾਖੂਬੀ ਪੇਸ਼ ਕੀਤਾ ਹੈ। ਬੁਲਾਰਿਆਂ ਨੇ ਇਸ ਵੱਕਾਰੀ ਸਨਮਾਨ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਸਭਾ ਵੱਲੋਂ ਸਨਮਾਨ ਕਰਨ ਦੀ ਰਸਮ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਮੀਤ ਪ੍ਰਧਾਨ ਸੁਰਜੀਤ ਮਾਧੋਪੁਰੀ, ਜਨਰਲ ਸਕੱਤਰ ਪਲਵਿੰਦਰ ਸਿੰਘ ਰੰਧਾਵਾ, ਪ੍ਰੋ. ਕਸ਼ਮੀਰਾ ਸਿੰਘ, ਸੁੱਖੀ ਬਾਠ, ਕਵਿੰਦਰ ਚਾਂਦ, ਮੋਤਾ ਸਿੰਘ ਝੀਤਾ, ਅਵਤਾਰ ਸਿੰਘ ਢਿੱਲੋਂ ਅਤੇ ਗੈਰੀ ਥਿੰਦ ਨੇ ਅਦਾ ਕੀਤੀ।

Advertisement

ਸਨਮਾਨ ਪ੍ਰਾਪਤ ਕਰਨ ਉਪਰੰਤ ਹਰਚੰਦ ਸਿੰਘ ਬਾਗੜੀ ਨੇ ਆਪਣੇ ਸਾਹਿਤਕ ਸਫ਼ਰ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਆਪਣੀਆਂ ਚਰਚਿਤ ਕਵਿਤਾਵਾਂ ਪੇਸ਼ ਕਰਕੇ ਹਾਜ਼ਰੀਨ ਤੋਂ ਵਾਹ-ਵਾਹ ਖੱਟੀ। ਉਨ੍ਹਾਂ ਇਸ ਮਾਣ-ਸਨਮਾਨ ਲਈ ਸਭਾ ਦੀ ਟੀਮ ਅਤੇ ਸਮੂਹ ਬੁਲਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ਦੌਰਾਨ ਕੇਂਦਰੀ ਸਭਾ ਵੱਲੋਂ ਸਾਹਿਤ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਚੋਲਾ, ਐੱਚ.ਐੱਸ. ਮਾਨ, ਜਸਵੀਰ ਭਲੂਰੀਆ, ਕੁਲਵੰਤ ਸਰੋਤਾ ਅਤੇ ਸੀਨੀਅਰ ਸਿਟੀਜਨ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਸ਼ਾਮਲ ਸਨ।

Advertisement

ਸਮਾਗਮ ਦੇ ਅੰਤ ਵਿੱਚ ਪ੍ਰਧਾਨ ਪ੍ਰਿਤਪਾਲ ਸਿੰਘ ਗਿੱਲ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅੰਤਰ ਪੰਮਾ, ਛਿੰਦਰ ਪੁਰੇਵਾਲ, ਦਰਸ਼ਨ ਸੰਘਾ, ਬਲਵੀਰ ਸਿੰਘ ਸੰਘਾ, ਅਮਰਜੀਤ ਸਿੰਘ ਸਿੱਧੂ, ਕੇਸਰ ਸਿੰਘ ਕੂਨਰ, ਰਾਜਵੰਤ ਚਿਲਾਣਾ, ਰਾਜਵੰਤ ਰਾਜ, ਮਨਜੀਤ ਸਿੰਘ ਮੱਲ੍ਹਾ, ਦਵਿੰਦਰ ਕੌਰ ਜੌਹਲ, ਵੀਤ ਬਾਦਸ਼ਾਹਪੁਰੀ ਅਤੇ ਸੁਖਪ੍ਰੀਤ ਦੌਲਤ ਆਦਿ ਹਾਜ਼ਰ ਸਨ। ਸਮਾਗਮ ਦਾ ਸੰਚਾਲਨ ਸਭਾ ਦੇ ਜਨਰਲ ਸਕੱਤਰ ਪਲਵਿੰਦਰ ਸਿੰਘ ਰੰਧਾਵਾ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ।

ਸੰਪਰਕ: +1 604 308 6663

Advertisement
×