DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

India-Canada Trade Deal: ਭਾਰਤ-ਕੈਨੇਡਾ ਵਪਾਰਕ ਸਮਝੌਤਾ ਜਲਦ ਨੇਪਰੇ ਚੜ੍ਹਨ ਦੀ ਉਮੀਦ : ਪ੍ਰੀਮੀਅਰ ਡੇਵਿਡ ਈਬੀ

ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਨੇ ਦੂਸਰਾ ਪਰਵਾਸੀ ਭਾਰਤੀ ਭਾਈਚਾਰਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ

  • fb
  • twitter
  • whatsapp
  • whatsapp
featured-img featured-img
ਸਮਾਗਮ ਨੂੰ ਸੰਬੋਧਤ ਕਰ ਰਹੇ ਬੀਸੀ ਦੇ ਪ੍ਰੀਮੀਅਰ ਡੇਵਿਡ ਈਬੀ/ ਫੋਟੋ-ਸੁਰਿੰਦਰ ਮਾਵੀ
Advertisement

India–Canada Trade Deal: ਪਿਛਲੇ ਦਿਨੀਂ ਕੈਨੇਡਾ ਵਿੱਚ ਭਾਰਤੀ ਕੌਂਸਲੇਟ ਜਨਰਲ ਵੈਨਕੂਵਰ ਵੱਲੋਂ ਭਾਰਤੀ ਭਾਈਚਾਰੇ ਦੇ ਸਮਾਜਿਕ, ਆਰਥਿਕ ਅਤੇ ਸਭਿਆਚਾਰਕ ਯੋਗਦਾਨ ਨੂੰ ਸਮਰਪਿਤ ਦੂਸਰਾ ਪਰਵਾਸੀ ਭਾਰਤੀ ਭਾਈਚਾਰਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਸ਼ਿਰਕਤ ਕਰਨ ਪਹੁੰਚੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਏਬੀ ਨੇ ਭਾਰਤ-ਕੈਨੇਡਾ ਵਪਾਰ ਸਮਝੌਤੇ ਦੇ ਜਲਦ ਨੇਪਰੇ ਚੜ੍ਹਨ ਦੀ ਉਮੀਦ ਪ੍ਰਗਟਾਈ ਹੈ।

ਬੀ.ਸੀ. ਦੇ ਪ੍ਰੀਮੀਅਰ ਡੇਵਿਡ ਈਬੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਭਾਰਤ ਦੀ ਵਧ ਰਹੀ ਊਰਜਾ ਦੀ ਲੋੜ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਵਿਆਪਕ ਵਪਾਰ ਸਮਝੌਤਾ ਜਲਦ ਸਿਰੇ ਚੜ੍ਹਨ ਉਮੀਦ ਹੈ। ਉਨ੍ਹਾਂ ਪਿਛਲੇ ਦਿਨਾਂ ਵਿੱਚ ਇਕ ਉੱਚ ਪੱਧਰੀ ਵਫ਼ਦ ਨਾਲ ਭਾਰਤ ਦੇ ਕੀਤੇ ਦੌਰੇ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕੈਨੇਡੀਅਨ ਅਰਥਚਾਰੇ ਨੂੰ ਮਜ਼ਬੂਤੀ ਅਤੇ ਆਲਮੀ ਵਪਾਰ ਵਿਚ ਵਾਧੇ ਲਈ ਭਾਰਤ ਵਰਗੇ ਸਹਿਯੋਗੀ ਦੀ ਲੋੜ ਹੈ। ਉਨ੍ਹਾਂ ਨੇ ਭਾਰਤ ਦੌਰੇ ਦੌਰਾਨ ਮਿਲੇ ਪਿਆਰ ਅਤੇ ਸਤਿਕਾਰ ਦਾ ਵੀ ਖ਼ਾਸ ਜ਼ਿਕਰ ਕੀਤਾ।

Advertisement

ਉੱਥੇ ਹੀ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਸੱਭਿਆਚਾਰਕ ਵਿਭਿੰਨਤਾ, ਲੋਕਤੰਤਰ ਅਤੇ ਵਿਸ਼ਵ ਸ਼ਾਂਤੀ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਨੂੰ ਸਾਂਝਾ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤੀ ਪਰਵਾਸੀ ਵਪਾਰ, ਨਵੀਨਤਾ, ਸੱਭਿਆਚਾਰ ਅਤੇ ਲੋਕਾਂ ਤੋਂ ਲੋਕਾਂ ਦੇ ਅਦਾਨ-ਪ੍ਰਦਾਨ ਰਾਹੀਂ ਦੋਵਾਂ ਦੇਸ਼ਾਂ ਨੂੰ ਜੋੜਨ ਵਾਲੇ ਇੱਕ ਪੁਲ ਵਜੋਂ ਕੰਮ ਕਰ ਰਹੇ ਹਨ। ਸਮਾਗਮ ਦੌਰਾਨ ਇੱਕ ਪੈਨਲ ਚਰਚਾ ਵੀ ਕਰਵਾਈ ਗਈ, ਜਿਸ ਵਿੱਚ ਭਾਰਤੀ ਡਾਇਸਪੋਰਾ ਵੱਲੋਂ ਕੈਨੇਡਾ ਅਤੇ ਭਾਰਤ ਵਿਚਾਲੇ ਸੰਬੰਧ ਮਜ਼ਬੂਤ ਕਰਨ ਵਿੱਚ ਨਿਭਾਈ ਜਾ ਰਹੀ ਭੂਮਿਕਾ ‘ਤੇ ਚਰਚਾ ਹੋਈ।

Advertisement

ਸਾਊਥ ਬੈਂਕੁਇਟ ਹਾਲ ਵਿੱਚ ਮਨਾਏ ਗਏ ਇਸ ਸਮਾਗਮ 'ਚ 600 ਤੋਂ ਵੱਧ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਰਾਜਨੀਤਕ ਅਤੇ ਕਾਰੋਬਾਰੀ ਆਗੂ, ਪੇਸ਼ੇਵਰ, ਵਿਦਿਆਰਥੀਆਂ ਅਤੇ ਕਮਿਊਨਿਟੀ ਸੰਗਠਨਾਂ ਦੇ ਨੁਮਾਇੰਦੇ ਹਾਜ਼ਰ ਰਹੇ।

Advertisement
×