
ਵਾਸ਼ਿੰਗਟਨ, 25 ਮਾਰਚ
ਖਾਲਿਸਤਾਨ ਸਮਰਥਕਾਂ ਵੱਲੋਂ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਖਾਨੇ ’ਤੇ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਭਾਰਤੀ-ਅਮਰੀਕੀ ਭਾਈਚਾਰੇ ਦੇ ਮੈਂਬਰਾਂ ਨੇ ਵੱਡੀ ਗਿਣਤੀ ’ਚ ਇਕੱਠੇ ਹੋ ਕੇ ਦੂਤਘਰ ਦੇ ਸਾਹਮਣੇ ਭਾਰਤ ਦੇ ਸਮਰਥਨ ’ਚ ਸ਼ਾਂਤੀ ਰੈਲੀ ਕੱਢੀ। ਖਾਲਿਸਤਾਨ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੇ ਐਤਵਾਰ ਨੂੰ ਸਾਂ ਫਰਾਂਸਿਸਕੋ ਵਿੱਚ ਭਾਰਤੀ ਕੌਂਸਖਾਨੇ 'ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ। ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ, ਉਨ੍ਹਾਂ ਨੇ ਪੁਲੀਸ ਦੇ ਬੈਰੀਕੇਡਾਂ ਨੂੰ ਤੋੜ ਦਿੱਤਾ ਅਤੇ ਕੌਂਸਖਾਨੇ ਕੰਪਲੈਕਸ ਦੇ ਅੰਦਰ ਦੋ ਖਾਲਿਸਤਾਨੀ ਝੰਡੇ ਲਗਾ ਦਿੱਤੇ। ਇਸ ਘਟਨਾ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ 'ਚ ਭਾਰਤੀ ਅਮਰੀਕੀ ਸਾਂ ਫਰਾਂਸਿਸਕੋ ਪਹੁੰਚੇ ਅਤੇ ਭਾਰਤ ਨਾਲ ਇਕਜੁੱਟਤਾ ਦਿਖਾਉਣ ਲਈ ਤਿਰੰਗਾ ਲਹਿਰਾਇਆ। ਉਨ੍ਹਾਂ ਵੱਖਵਾਦੀ ਸਿੱਖਾਂ ਦੀਆਂ ਗਤੀਵਿਧੀਆਂ ਦੀ ਨਿੰਦਾ ਕੀਤੀ। ਰੈਲੀ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਥਾਨਕ ਪੁਲੀਸ ਵੀ ਮੌਜੂਦ ਸੀ। ਇਸ ਦੌਰਾਨ ਕੁਝ ਵੱਖਵਾਦੀ ਸਿੱਖ ਵੀ ਸਨ, ਜਿਨ੍ਹਾਂ ਨੇ ਖਾਲਿਸਤਾਨ ਦੇ ਸਮਰਥਨ 'ਚ ਨਾਅਰੇ ਲਾਏ ਪਰ ਭਾਰਤ ਦਾ ਸਮਰਥਨ ਕਰਨ ਵਾਲੇ ਭਾਰਤੀ ਅਮਰੀਕੀਆਂ ਦੀ ਗਿਣਤੀ ਉਨ੍ਹਾਂ ਤੋਂ ਕਿਤੇ ਜ਼ਿਆਦਾ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ